Wednesday, September 17, 2025

Chandigarh

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

April 23, 2024 05:18 PM
SehajTimes

ਮੋਹਾਲੀ : ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ ਦੇ ਰਿਕਾਰਡ ਦੀ ਰੋਜ਼ਾਨਾ ਦੇ ਆਧਾਰ 'ਤੇ ਜਾਂਚ ਕਰਕੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਐਸ.ਐਸ.ਪੀ ਡਾ: ਸੰਦੀਪ ਗਰਗ ਸਮੇਤ ਇੱਕ ਸਮੀਖਿਆ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਜਿਲ੍ਹੇ ਵਿੱਚ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ ਤੋਂ ਇਸ ਸਾਰੇ ਸਮਾਨ ਦੀ ਢੋਆ-ਢੁਆਈ ਹੁੰਦੀ ਹੈ, ਇਸ ਲਈ ਸਾਰਿਆਂ 'ਤੇ ਸਖਤੀ ਨਾਲ ਨਜ਼ਰ ਰੱਖਣੀ ਜ਼ਰੂਰੀ ਹੈ। ਉਨ੍ਹਾਂ ਨੇ ਸਹਾਇਕ ਕਮਿਸ਼ਨਰ, ਸਟੇਟ ਟੈਕਸ, ਮੁਨੀਸ਼ ਨਈਅਰ ਨੂੰ ਕਿਹਾ ਕਿ ਉਹ ਮਿਥੇਨੌਲ/ਇੰਡਸਟ੍ਰੀਅਲ ਸਪਿਰਟ ਦੀ ਖਰੀਦ ਅਤੇ ਵਿਕਰੀ ਦੇ ਸਹੀ ਰਿਕਾਰਡ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਜੀਐਸਟੀ ਅਫਸਰਾਂ ਅਤੇ ਸਬੰਧਤ ਐਸਡੀਐਮਜ਼ ਦੀ ਅਗਵਾਈ ਵਾਲੀਆਂ ਸਬ ਡਵੀਜ਼ਨਲ ਟੀਮਾਂ ਦੁਆਰਾ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ। ਸਹਾਇਕ ਕਮਿਸ਼ਨਰ, ਆਬਕਾਰੀ, ਅਸ਼ੋਕ ਚਲਹੋਤਰਾ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ ਦੇ ਮਾਲਕ/ਨੁਮਾਇੰਦੇ ਕਿਸੇ ਵੀ ਗੈਰ-ਅਧਿਕਾਰਤ ਸ਼ਰਾਬ ਦੇ ਕੰਮ ਵਿੱਚ ਸ਼ਾਮਲ ਨਾ ਹੋਣ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਜੇਕਰ ਕੋਈ ਵੀ ਗੰਭੀਰ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਬੰਧਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਬਕਾਰੀ ਅਤੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਆਪਣੇ-ਆਪਣੇ ਖੇਤਰਾਂ ਵਿੱਚ ਨਾਜਾਇਜ਼ ਸ਼ਰਾਬ ਕੱਢਣ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ ਦੀ ਲੋੜ 'ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਆਬਕਾਰੀ ਅਤੇ ਪੁਲਿਸ ਵਿਭਾਗ ਨੂੰ ਕਿਹਾ ਕਿ ਉਹ ਸਾਰੀਆਂ ਖੰਡਰ ਇਮਾਰਤਾਂ, ਗੋਦਾਮਾਂ, ਰਾਈਸ ਸ਼ੈਲਰ, ਕੋਲਡ ਸਟੋਰਾਂ, ਢਾਬਿਆਂ ਅਤੇ ਹੋਰ ਖਾਲੀ ਪਈਆਂ ਇਮਾਰਤਾਂ ਦੀ ਸਾਂਝੀ ਚੈਕਿੰਗ ਕਰਨ ਤਾਂ ਜੋ ਸ਼ਰਾਬ ਦੇ ਗੈਰ-ਕਾਨੂੰਨੀ ਭੰਡਾਰਨ ਦੀ ਸੰਭਾਵਨਾ ਨੂੰ ਨਕਾਰਿਆ ਜਾ ਸਕੇ। ਆਬਕਾਰੀ/ਸਟੇਟ ਜੀ.ਐਸ.ਟੀ ਅਤੇ ਪੁਲਿਸ ਅਧਿਕਾਰੀ ਜ਼ਿਲੇ ਦੇ ਸਾਰੇ ਸਪਿਰਿਟ ਲਾਇਸੰਸ ਧਾਰਕਾਂ (ਐੱਲ 17 ਐਸ) ਦੀ ਵੀ ਜਾਂਚ ਕਰਨਗੇ ਤਾਂ ਜੋ ਗੈਰ ਸਮਾਜੀ ਤੱਤਾਂ ਰਾਹੀਂ ਸਪਿਰਿਟ ਦੀ ਚੋਰੀ ਹੋਣ ਦੀ ਕਿਸੇ ਵੀ ਸੰਭਾਵਨਾ ਨੂੰ ਨਕਾਰਿਆ ਜਾ ਸਕੇ। ਉਹਨਾਂ ਨੂੰ ਆਪਣੇ ਜੀਪੀਆਰਐਸ ਕੋਆਰਡੀਨੇਟਸ ਤੋਂ ਈ ਐਨ ਏ ਅਤੇ ਉਦਯੋਗਿਕ ਸਪਿਰਿਟ/ਮਿਥੇਨੌਲ ਲੈ ਕੇ ਜਾਣ ਵਾਲੇ ਟੈਂਕਰਾਂ ਦੀ ਨਿਗਰਾਨੀ ਕਰਨ ਲਈ ਖੁਫੀਆ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ ਗਿਆ। ਜ਼ਿਲ੍ਹੇ ਦੇ ਸਾਰੇ 14 ਸਮੂਹਾਂ ਦੇ ਰਿਟੇਲ ਲਾਇਸੰਸਧਾਰਕਾਂ ਦੇ ਠੇਕਿਆਂ 'ਤੇ ਆਈ ਪੀ ਸਮਰਥਿਤ ਸੀਸੀਟੀਵੀ ਲਗਾਉਣ ਦੀ ਪ੍ਰਗਤੀ ਬਾਰੇ ਪੁੱਛਣ 'ਤੇ ਸਹਾਇਕ ਕਮਿਸ਼ਨਰ ਆਬਕਾਰੀ ਅਸ਼ੋਕ ਚਲਹੋਤਰਾ ਨੇ ਦੱਸਿਆ ਕਿ 350 ਦੁਕਾਨਾਂ ਅਤੇ ਸਬ-ਵੇਂਡਾਂ ਵਿੱਚੋਂ 70 ਫੀਸਦੀ ਨੇ ਹਦਾਇਤਾਂ ਦੀ ਪਾਲਣਾ ਕੀਤੀ ਹੈ ਜਦਕਿ ਬਾਕੀ ਦਾ ਕੰਮ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਪੁਲਿਸ ਹਮਰੁਤਬਾ, ਐਸ.ਐਸ.ਪੀ ਡਾ: ਸੰਦੀਪ ਗਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦੀ ਕਿਸੇ ਵੀ ਸੰਭਾਵਨਾ ਨੂੰ ਨਕਾਰਨ ਲਈ ਗੁਆਂਢੀ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਵਾਲੇ ਜ਼ਿਲੇ ਦੇ ਅੰਤਰਰਾਜੀ ਨਾਕੇ ਪੁਆਇੰਟਾਂ ਨੂੰ ਮਜ਼ਬੂਤ ਕੀਤਾ ਜਾਵੇ। ਜ਼ਿਲ੍ਹਾ ਪੁਲਿਸ ਨੂੰ ਟਰਾਂਸਪੋਰਟੇਸ਼ਨ ਪਰਮਿਟਾਂ ਦੀ ਅਸਲੀਅਤ ਦੀ ਪੁਸ਼ਟੀ ਕਰਨ ਲਈ ਨਿਰਮਾਣ ਪਲਾਂਟਾਂ ਤੋਂ ਸ਼ਰਾਬ ਦੇ ਕੇਸਾਂ/ਈਐਨਏ ਵਾਲੇ ਵਾਹਨਾਂ 'ਤੇ ਚਿਪਕਾਏ ਗਏ ਕਿਊ ਆਰ ਕੋਡਾਂ ਨੂੰ ਸਕੈਨ ਕਰਨ ਲਈ ਵੀ ਕਿਹਾ ਗਿਆ। ਇਸੇ ਤਰ੍ਹਾਂ, ਪ੍ਰਚੂਨ ਲਾਇਸੰਸਧਾਰਕਾਂ ਦੇ ਮਾਮਲੇ ਵਿੱਚ, ਆਬਕਾਰੀ ਅਧਿਕਾਰੀਆਂ ਦੀਆਂ ਸਿਫ਼ਾਰਸ਼ਾਂ 'ਤੇ ਸ਼ਨਾਖਤ ਕੀਤੇ ਵਿਅਕਤੀਆਂ ਅਤੇ ਵਾਹਨਾਂ ਨੂੰ ਅਧਿਕਾਰਿਤ ਡੀਸੀ ਦਫ਼ਤਰ, ਐੱਸ.ਏ.ਐੱਸ. ਤੋਂ ਕੀਤਾ ਜਾਵੇਗਾ ਤਾਂ ਜੋ ਉਹ ਆਪਣੇ ਠੇਕਿਆਂ ਦੀ ਰੋਜ਼ਾਨਾ ਵਿਕਰੀ ਦੀ ਕਮਾਈ ਦੀ ਕਾਨੂੰਨੀ ਉਗਰਾਹੀ ਕਰ ਸਕਣ। ਆਬਕਾਰੀ ਅਧਿਕਾਰੀਆਂ ਨੂੰ ਸ਼ਰਾਬ ਦੇ ਠੇਕਿਆਂ/ਪੇਟੀਆਂ ਦੀ ਵਿਕਰੀ 'ਤੇ ਰੋਕ ਲਗਾਉਣ ਲਈ ਸ਼ਰਾਬ ਦੇ ਠੇਕਿਆਂ 'ਤੇ ਰਜਿਸਟਰਾਂ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਕਿ ਆਬਕਾਰੀ ਵਿਭਾਗ ਦੇ ਸਮਰੱਥ ਅਥਾਰਟੀ ਦੁਆਰਾ ਪਾਰਟੀ/ਫੰਕਸ਼ਨ ਲਈ ਐੱਲ 50-ਏ ਲਾਇਸੈਂਸ ਜਾਰੀ ਕੀਤੇ ਜਾਣ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਦੋ ਤੋਂ ਵੱਧ ਬੋਤਲਾਂ ਨਾ ਵੇਚੀਆਂ ਜਾਣ। ਐਸ ਐਸ ਪੀ ਨੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦੇ ਹੋਏ ਕਿਹਾ ਕਿ ਜ਼ਿਲ੍ਹੇ ਵਿੱਚ ਈਐਨਏ ਦੀ ਚੋਰੀ ਨੂੰ ਰੋਕਣ ਲਈ ਪੁਲਿਸ ਮੁਲਾਜ਼ਮਾਂ ਅਤੇ ਆਬਕਾਰੀ ਵਿਭਾਗ ਦੀ ਇੱਕ ਸਾਂਝੀ ਚੈਕਿੰਗ ਟੀਮ ਸੜਕ ਕਿਨਾਰੇ ਬਣੇ ਢਾਬਿਆਂ ਦੀ ਅਚਨਚੇਤ ਚੈਕਿੰਗ ਕਰੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਹਫ਼ਤੇ ਕੀਤੀ ਗਈ ਕਾਰਵਾਈ ਦੀ ਪ੍ਰਗਤੀ ਦਾ ਹਰ ਹਫ਼ਤੇ ਨਿਰੀਖਣ ਕੀਤਾ ਜਾਵੇਗਾ। ਮੀਟਿੰਗ ਵਿੱਚ ਏਡੀਸੀ (ਜ) ਵਿਰਾਜ ਐਸ ਤਿੜਕੇ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਡੇਵੀ ਗੋਇਲ, ਡੀਐਸਪੀ (ਐਚ) ਰਾਜੇਸ਼ ਹਸਤੀਰ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਹਾਜ਼ਰ ਸਨ।

Have something to say? Post your comment

 

More in Chandigarh

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ