Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੰਡੀਆਂ 'ਚ ਕਣਕ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਤੇ ਹੋਰ ਇੰਤਜ਼ਾਮ ਪੁਖ਼ਤਾ ਕਰਨ ਦੇ ਆਦੇਸ਼

April 23, 2024 05:23 PM
SehajTimes
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਮੂਹ ਐਸ.ਡੀ.ਐਮਜ ਤੇ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੇਮੌਸਮੀ ਬਰਸਾਤ ਦੇ ਚੱਲਦਿਆਂ ਮੰਡੀਆਂ 'ਚ ਵਿਕਣ ਲਈ ਪੁੱਜੀ ਕਣਕ ਦੀ ਜਿਣਸ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਆਦਿ ਦੇ ਇੰਤਜਾਮ ਪੁਖ਼ਤਾ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ  ਸਬੰਧਤ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਉਹ ਮੰਡੀਆਂ ਦਾ ਰੈਗੂਲਰ ਨਿਰੀਖਣ ਕਰਨਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਖਰੀਦ ਕੇਂਦਰ ਵਿੱਚ ਤਰਪਾਲਾਂ ਦੇ ਅਗੇਤੇ ਪ੍ਰਬੰਧ ਪਹਿਲਾਂ ਹੀ ਕੀਤੇ ਗਏ ਹਨ ਪਰੰਤੂ ਫਿਰ ਵੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਤਾਂ ਕਿ ਮੰਡੀਆਂ ਵਿੱਚ ਪੁੱਜੀ ਕਣਕ ਨੂੰ ਅਚਾਨਕ ਪੈਣ ਵਾਲੇ ਮੀਂਹ ਦੇ ਪਾਣੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੌਸਮ 'ਤੇ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਮੂਹ ਐਸ.ਡੀ.ਐਮਜ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਸਮੂਹ ਅਧਿਕਾਰੀ ਖਰੀਦ ਪ੍ਰਬੰਧਾਂ ਸਮੇਤ ਬਰਸਾਤ ਦੀ ਸੂਰਤ 'ਚ ਕਣਕ ਨੂੰ ਪਾਣੀ ਤੋਂ ਬਚਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨ ਅਤੇ ਲੋੜੀਂਦੇ ਪ੍ਰਬੰਧ ਕਰਕੇ ਰਿਪੋਰਟ ਵੀ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਕਿਸੇ ਮੰਡੀ ਵਿੱਚ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਸ਼ੌਕਤ ਅਹਿਮਦ ਪਰੇ, ਜਿਨ੍ਹਾਂ ਨੇ ਬੀਤੇ ਦਿਨੀਂ ਖ਼ੁਦ ਮੰਡੀਆਂ ਦਾ ਦੌਰਾ ਕਰਕੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ, ਨੇ ਅੱਗੇ ਦੱਸਿਆ ਕਿ ਬਰਸਾਤ ਦੀ ਸੰਭਾਵਨਾ ਕਰਕੇ ਅੱਜ ਏ.ਡੀ.ਸੀ. ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਸਮੂਹ ਐਸ.ਡੀ.ਐਮਜ ਤੇ ਹੋਰ ਅਧਿਕਾਰੀਆਂ ਵੱਲੋਂ ਵੀ ਮੰਡੀਆਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਜਿਣਸ ਦੀ ਨਾਲੋ-ਨਾਲ ਕਿਸਾਨਾਂ ਨੂੰ ਅਦਾਇਗੀ ਅਤੇ ਨਾਲੋ-ਨਾਲ ਮੰਡੀਆਂ ਵਿੱਚੋਂ ਲਿਫਟਿੰਗ ਯਕੀਨੀ ਬਣਾਈ ਜਾਵੇ।
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ