Saturday, May 04, 2024

Malwa

ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

April 23, 2024 05:46 PM
Daljinder Singh Pappi

ਪਟਿਆਲਾ : ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਅਗਨ ਭੇਂਟ ਦੀ ਵਾਪਰੀ ਘਟਨਾ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੰਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੂੰ ਤੁਰੰਤ ਰਿਪੋਰਟ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਸਿੱਖ ਸੰਗਤ ਦੇ ਹਿਰਦੇ ਵਲਧੂੰਰੇ ਜਾਂਦੇ ਹਨ ਇਸ ਕਰਕੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਚੇਤ ਰਹਿਣ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮੇਂ ਸਮੇਂ ’ਤੇ ਕਈ ਵਾਰ ਅਪੀਲ ਵੀ ਕੀਤੀ ਜਾ ਚੁੱਕੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਦਬ, ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ ਕਿ ਬਿਜਲੀ ਉਪਰਕਣ ਚੱਲਦੇ ਨਾ ਛੱਡੇ ਜਾਣ, ਜਿਸ ਕਾਰਨ ਸ਼ਾਰਟ ਸਰਕਟ ਹੋਣ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਸਥਿਤ ਸ਼ਹਿਰ ਵਿਚ ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵੀ ਸ਼ਾਰਟ ਸਰਕਟ ਕਾਰਨ ਦੋ ਸਰੂਪ ਅਗਨ ਭੇਂਟ ਹੋਣ ਉਪਰੰਤ ਤੁਰੰਤ ਪ੍ਰਭਾਵ ਦੇ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਸਮੇਤ ਪ੍ਰਬੰਧਕਾਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ, ਜੋ ਘਟਨਾ ਸਬੰਧੀ ਰਿਪੋਰਟ ਤਿਆਰ ਕਰਕੇ ਦਫਤਰ ਵਿਖੇ ਭੇਜਣਗੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿਖੇ ਗਰਮੀ ਦੇ ਸੀਜਨ ਦੌਰਾਨ ਬਿਜਲੀ ਦਾ ਵੱਧ ਲੋਡ ਹੁੰਦਾ ਇਸ ਕਰਕੇ ਏ.ਸੀ. ਜਾਂ ਪੱਖਿਆਂ ਸਮੇਤ ਬਲੱਬ, ਟਿਊਬ ਦੀ ਵਰਤੋਂ ਸੰਜਮ ਤੇ ਸੰਕੋਚ ਰੱਖ ਕੇ ਹੀ ਕੀਤੀ ਜਾਵੇ ਤਾਂ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ