Saturday, May 04, 2024

Malwa

ਹੱਜ ਦੀ ਪਵਿੱਤਰ ਯਾਤਰਾ ਤੇ ਜਾਣ ਵਾਲੇ ਸਰਧਾਲੂਆ ਲਈ ਟ੍ਰੈਨਿੰਗ ਕੈਂਪ

April 23, 2024 05:56 PM
SehajTimes

ਮਾਲੇਰਕੋਟਲਾ :  ਪੰਜਾਬ ਭਰ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਦੀ ਪਵਿਤਰ ਹੱਜ ਯਾਤਰੀਆ ਲਈ ਹੱਜ ਕਮੇਟੀ ਆਫ ਇੰਡੀਆ ਦੀ ਸਰਪ੍ਰਸਤੀ ਅਤੇ ਪੰਜਾਬ ਸਰਕਾਰ ਦੀ ਸਟੇਟ ਹੱਜ ਕਮੇਟੀ ਦੀ ਅਗਵਾਈ ‘ਚ ਸਾਊਦੀ ਅਰਬ ਵਿਖੇ ਜਾਣ ਵਾਲੇ ਹੱਜ਼ ਯਾਤਰੂਆਂ ਦਾ ਪੰਜਾਬ ਦੇ ਤਬਲੀਗ਼ੀ ਮਰਕਜ਼ ਵਿਖੇ ਉਲਮਾਂ ਇਕਰਾਮ ਦੀ ਸਰਪ੍ਰਸਤੀ ਹੇਠ ਤਿੰਨ ਦਿਨਾਂ ਟ੍ਰੈਨਿੰਗ ਕੈਂਪ ਮਦਨੀ ਮਰਕਜ ਮਾਲੇਰਕੋਟਲਾ ਵਿਖੇ 26 ਅਪ੍ਰੈਲ ਦਿਨ ਸ਼ੁੱਕਰਵਾਰ ਜੁਮਾ ਤੋਂ ਸ਼ੁਰੂ ਹੋਵੇਗਾ ਜਿਸ ਵਿਚ ਪੰਜਾਬ ਭਰ ਦੇ ਸਾਰੇ ਹਾਜੀਆਂ ਨੂੰ ਪਹੁੰਚਣ ਦੀ ਹਦਾਇਤ ਕੀਤੀ ਗਈ ਹੈ । ਮਦਨੀ ਮਸਜਿਦ ‘ਚ ਲੱਗਣ ਵਾਲੇ ਇਸ ਤਿੰਨ ਦਿਨਾਂ ਹੱਜ ਸਬੰਧੀ ਟ੍ਰੈਨਿਗ ਕੈਪ ਮੁਫਤੀ ਏ ਆਜ਼ਮ ਪੰਜਾਬ ਹਜ਼ਰਤ ਮੌਲਾਨਾ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ ਸਾਹਿਬ ਦੀ ਸਰਪ੍ਰਸਤੀ ਹੇਠ ,ਮੋਲਾਨਾਂ ਅਬਦੁਲ ਸੱਤਾਰ ਸਹਿਬ ਇਮਾਮ ਜੁਮਾ ਮਸਜਿਦ,ਮੁਫਤੀ ਮੁਹੰਮਦ ਯੂਨਸ ਬਿਜੋਕੀ,ਮੁਫਤੀ ਮੁਹੰਮਦ, ਮੁਫ਼ਤੀ ਮੁਹੰਮਦ ਦਿਲਸ਼ਾਦ ਕਾਸਮੀ, ਮੁਫ਼ਤੀ ਤਾਹਿਰ ਕਾਸਮੀ ਅਤੇ ਸ਼ਹਿਬਾਜ਼ ਜਹੂਰ ਆਦਿ ਵੱਲੋਂ ਹੱਜ ਦੇ ਸਫਰ ਅਤੇ ਜ਼ਿਆਰਤੇ ਮੱਕਾ ਅਤੇ ਮਦੀਨਾ ਸਬੰਧੀ ਹਾਜੀਆ ਨੂੰ ਪ੍ਰੈਕਟੀਕਲ ਤੌਰ ਤੇ ਜਾਣਕਾਰੀ ਦਿੱਤੀ ਜਾਵੇਗੀ,ਤਾਂ ਜੋ ਉਨਾਂ ਨੂੰ ਪਵਿੱਤਰ ਸ਼ਹਿਰ ਮੱਕਾ ਅਤੇ ਮਦੀਨਾ ਵਿਖੇ  ਜਾ ਕੇ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕੈਪ ਦੌਰਾਨ  ਹੱਜ ਸਬੰਧੀ ਸੇਵਾਵਾਂ ਨਿਭਾਅ ਰਹੇ ਮਾਸਟਰ ਅਬਦੁਲ ਅਜ਼ੀਜ਼ ਸਹਿਬ ਹੱਜ ਦੇ ਸਫਰ ਸਬੰਧੀ ਜਿਥੇ ਸਰਕਾਰੀ ਕਾਰਵਾਈ ਸਬੰਧੀ ਜਰੂਰੀ ਜਾਣਕਾਰੀ ਦੇਣਗੇ ਉਥੇ ਹੀ ਸਫਰ ਦੀ ਕਾਗਜੀ ਕਾਰਵਾਈ ਬਾਰੇ ਸੇਵਾਵਾਂ ਦੇਣਗੇ ।ਕੈਪ ਦੌਰਾਨ ਮੁਫਤੀ ਏ ਆਜ਼ਮ ਪੰਜਾਬ ਮੁਫਤੀ ਇਰਤਕਾਂ ਉਲ ਹਸਨ ਕੰਧਾਲਵੀ ਸਾਹਿਬ ਅਤੇ ਸਮੇ ਸਮੇ ਤੇ ਮੋਜੂਦ ਮੁਫਤੀ ਸਹਿਬਾਨ ਵੱਲੋ ਹਾਜੀਆ ਦੇ ਸਵਾਲਾ ਦਾ ਜਵਾਬ ਅਤੇ ਜਰੂਰੀ ਮਸਾਇਲ ਵੀ ਕੈਪ ‘ਚ ਦੱਸਣਗੇ । ਇਸ ਮੌਕੇ ਪੰਜਾਬ ਦੇ ਦੂਰ ਦੁਰਾਡੇ ਇਲਾਕਿਆ ਤੋ ਆਉਣ ਵਾਲੇ ਸਰਧਾਲੂਆ ਜਿਨਾਂ ਹੱਜ ਦੀ ਕਿਸਤ ਜਮਾ ਨਹੀ ਕਰਵਾਈ, ਮੌਕੇ ਤੇ ਹੀ ਬੈਕ ‘ਚ ਜਮਾ ਕਰਵਾਉਣ ਲਈ ਕਾਰਵਾਈ ਲਈ ਅਤੇ ਹੋਰ ਜਰੂਰੀ ਕਾਰਵਾਈਆਂ ਲਈ ਪ੍ਰਬੰਧਕਾਂ ਵੱਲੋ ਖਿਦਮਾਤ ਦਿੱਤੀ  ਜਾਵੇਗੀ।

 

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ