Sunday, November 02, 2025

Chandigarh

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

April 23, 2024 06:49 PM
SehajTimes

ਗ੍ਰਿਫਤਾਰ ਦੋਸ਼ੀ ਲਵਪ੍ਰੀਤ ਪਾਕਿ ਆਧਾਰਿਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਇਸ ਕੰਮ ਨੂੰ ਅੰਜਾਮ ਦੇਣ ਲਈ ਪਾਕਿ ਅਧਾਰਤ ਕਾਰਕੁਨਾਂ ਵੱਲੋਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ: ਏਆਈਜੀ ਸੀਆਈ ਨਵਜੋਤ ਮਾਹਲ

ਚੰਡੀਗੜ੍ਹ : ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ 'ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਵਿਅਕਤੀ ਦੇ ਕਬਜ਼ੇ 'ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।


ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੇ ਪਾਕਿ ਅਧਾਰਤ ਕਾਰਕੁਨਾਂ ਨੇ ਦੁਬਈ ਰਾਹੀਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਦੋਸ਼ੀ ਵੱਲੋਂ ਸਰਹੱਦ ਪਾਰੋਂ ਭੇਜਿਆ ਗਿਆ ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 25 ਮਿਤੀ 22.04.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ