Sunday, November 02, 2025

Malwa

ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ

April 24, 2024 02:40 PM
SehajTimes

ਬਰਨਾਲਾ : ਜਿਲ੍ਹਾ ਟੂਰਨਾਮੈਂਟ ਕਮੇਟੀ ਬਰਨਾਲਾ ਵੱਲੋਂ 67ਵੀਆਂ ਪੰਜਾਬ ਰਾਜ ਅੰਤ਼ਰ ਜਿਲ੍ਹਾ ਸਕੂਲ ਖੇਡਾਂ ਸੈਸ਼ਨ 2023 24 ਦੌਰਾਨ ਪ੍ਰਾਪਤੀਆਂ ਕਰਨ ਵਾਲੇ ਜਿਲ੍ਹੇ ਦੇ ਖਿਡਾਰੀਆਂ ਦਾ ਸਨਮਾਨ ਕਰਨ ਲਈ ਵਾਈ.ਐਸ. ਸਕੂਲ ਹੰਡਿਆਇਆ ਵਿਖੇ ਜਿਲ੍ਹਾ ਪੱਧਰੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਖਿਡਾਰੀਆਂ ਦਾ ਸਨਮਾਨ ਕਰਨ ਦੀ ਰਸਮ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਮੈਡਮ ਪਦਮਨੀ ਨੇ ਨਿਭਾਈ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਮੈਡਮ ਪਦਮਨੀ ਨੇ ਸੂਬਾ ਪੱਧਰੀ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਿੱਥੇ ਖੇਡਾਂ ਵਿਅਕਤੀ ਦਾ ਸਰੀਰਕ ਵਿਕਾਸ ਕਰਦੀਆਂ ਹਨ ਉੱਥੇ ਨਾਲ ਹੀ ਉਸ ਨੂੰ ਮਾਨਸਿਕ ਤੌਰ 'ਤੇ ਮਜ਼ਬੂਤ ਅਤੇ ਸਮਾਜਿਕ ਤੌਰ 'ਤੇ ਚੇਤੰਨ ਵੀ ਬਣਾਉਣੀਆਂ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਨੇ ਵਿਦਿਆਰਥੀ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਖੇਡਾਂ ਵਿੱਚ ਮਿਲੇ ਮੌਕਿਆਂ ਰਾਹੀਂ ਵਿਅਕਤੀ ਦੀ ਸਖਸ਼ੀਅਤ ਵਿੱਚ ਨਿਖਾਰ ਆਉਂਦਾ ਹੈ ਅਤੇ ਸਮਾਜ ਵਿੱਚ ਉਸ ਦੀ ਵਿਲੱਖਣ ਪਛਾਣ ਬਣਦੀ ਹੈ।

ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਜਿਲ੍ਹੇ ਦੀਆਂ ਖੇਡ ਪ੍ਰਾਪਤੀਆਂ ਸਬੰਧੀ ਚਾਨਣਾ ਪਾਉਂਦਿਆਂ ਦੱਸਿਆ ਕਿ ਸੈਸ਼ਨ 2023–24 ਦੌਰਾਨ ਜਿਲ੍ਹੇ ਦੇ ਵੱਖ–ਵੱਖ ਸਕੂਲਾਂ ਦੇ ਖਿਡਾਰੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਕੁੱਲ 213 ਮੈਡਲ ਜਿੱਤ ਕੇ ਆਪਣੇ ਅਧਿਆਪਕਾਂ, ਮਾਤਾ–ਪਿਤਾ ਅਤੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ. ਅਜਿੰਤਾ ਦਹੀਆ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਡਾਂ ਜੀਵਨ ਦੀਆਂ ਕਠਿਨਾਈਆਂ ਵਿੱਚ ਵਿਅਕਤੀ ਨੂੰ ਅੱਗੇ ਵਧਣ ਲਈ ਪ੍ਰੇਰਨਾ ਦਿੰਦਿਆਂ ਹਨ। ਇਸ ਲਈ ਹਰੇਕ ਵਿਅਕਤੀ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਮੰਚ ਸੰਚਾਲਨ ਦੀ ਜਿੰਮੇਵਾਰੀ ਡੀ.ਪੀ.ਈ. ਹਰਜੀਤ ਸਿੰਘ ਜੋਗਾ ਵੱਲੋ ਨਿਭਾਈ ਗਈ। ਇਸ ਮੌਕੇ ਪ੍ਰਿੰਸੀਪਲ ਨੀਰਜਾ, ਪ੍ਰਿੰਸੀਪਲ ਨਿਦਾ ਅਲਤਾਫ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਸਚਿਨ ਗੁਪਤਾ, ਮੱਲ ਸਿੰਘ, ਮਲਕੀਤ ਸਿੰਘ ਭੁੱਲਰ, ਬਲਜਿੰਦਰ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ, ਰਜਿੰਦਰ ਸਿੰਘ, ਅਵਤਾਰ ਸਿੰਘ, ਲਵਲੀਨ ਸਿੰਘ, ਜਸਪ੍ਰੀਤ ਸਿੰਘ, ਹਰਭਜਨ ਸਿੰਘ, ਜਤਿੰਦਰਜੀਤ ਸਿੰਘ ਸਮੇਤ ਸਮੂਹ ਜਿਲ੍ਹਾ ਟੂਰਨਾਮੈਂਟ ਕਮੇਟੀ, ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ। 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ