Monday, May 06, 2024

Malwa

ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ

April 24, 2024 05:06 PM
SehajTimes

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅੱਜ ਜ਼ਿਲ੍ਹੇ 'ਚ ਸਥਾਪਿਤ ਮਾਰਕਫੈੱਡ, ਪਨਗ੍ਰੇਨ, ਪਨਸਪ ਅਤੇ ਵੇਅਰ ਹਾਊਸ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਇਸ ਉਪਰੰਤ ਅਨਾਜ ਮੰਡੀ ਅਹਿਮਦਗੜ੍ਹ ਅਤੇ ਕੁੱਪ ਕਲ੍ਹਾਂ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਮੰਡੀਆਂ ਵਿੱਚ ਆਏ ਅਨਾਜ ਦੀ ਸਾਂਭ-ਸੰਭਾਲ ਕਰਨਾ, ਤਹਿ ਸਮੇਂ ਸੀਮਾ ਤਹਿਤ ਜਿਨਸ ਦੀ ਲਿਫ਼ਟਿੰਗ ਨੂੰ ਯਕੀਨੀ ਬਣਾਉਣਾ, ਅਨਾਜ ਦੀ ਸੁਰੱਖਿਅਤ ਭੰਡਾਰੀ ਕਰਨ ਅਤੇ ਲੋਕਾਂ ਤੱਕ ਅਨਾਜ ਦੀ ਸੁਖਾਲੀ ਪਹੁੰਚ ਬਣਾਉਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਅਚਨਚੇਤ ਕੀਤੀ ਚੈਕਿੰਗ ਦਾ ਮੁੱਖ ਮਕਸਦ ਗੁਦਾਮਾਂ ਦੀ ਵਿਵਸਥਾ ਤੇ ਮੁਲਾਜ਼ਮਾਂ ਦੇ ਕੰਮ ਕਾਜ ਨੂੰ ਦੇਖਣ ਸਮੇਤ ਮੁਲਾਜ਼ਮਾਂ,ਲੇਬਰ, ਠੇਕੇਦਾਰਾਂ ਦੀਆਂ ਸਮੱਸਿਆਵਾਂ ਨੂੰ ਵੀ ਸਮਝਣਾ ਹੈ। ਡਾ ਪੱਲਵੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਤੀਕ੍ਰਿਆ 'ਚ ਕਿਸੇ ਤਰ੍ਹਾਂ ਦੀ ਬੇਨਿਯਮੀ ਜਾਂ ਬਦ-ਇੰਤਜ਼ਾਮੀ ਬਿਲਕੁਲ ਸਹਿਣ ਨਹੀਂ ਕੀਤੀ ਜਾਵੇਗੀ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖ਼ਰੀਦ ਪ੍ਰਤੀਕ੍ਰਿਆ ਮੁਕੰਮਲ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰਦਾਨੇ,ਟਰਾਸਪੋਟੇਸ਼ਨ,ਲੇਬਰ ਦੇ ਪੁਖ਼ਤਾ ਪ੍ਰਬੰਧ ਪਹਿਲਾ ਹੀ ਕੀਤੇ ਜਾ ਚੁੱਕੇ ਹਨ ਤਾਂ ਜੋ ਕਿਸੇ ਕਿਸਮ ਦੀ ਦਿੱਕਤ ਮੰਡੀਆਂ ਵਿੱਚ ਪੇਸ਼ ਨਾ ਆਵੇ। ਸੀਜ਼ਨ ਦੌਰਾਨ ਆਉਣ ਵਾਲੀ ਫ਼ਸਲ ਲਈ ਗੁਦਾਮਾਂ ਅੰਦਰ ਹੁਣ ਤੋਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਦਾਮਾਂ 'ਚ ਰੱਖੇ ਅਨਾਜ ਦਾ ਹੋਰ ਵੀ ਚੰਗੇ ਢੰਗ ਨਾਲ ਰਿਕਾਰਡ ਮੇਨਟੇਨ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤੇ ਗੁਦਾਮਾਂ ਵਿਚੋਂ ਰੋਜ਼ਾਨਾ ਕੀਤੀ ਜਾ ਰਹੀ ਲਿਫ਼ਟਿੰਗ ਦਾ ਰਿਕਾਰਡ ਵੀ ਰੋਜ਼ ਸ਼ਾਮ ਨੂੰ ਅੱਪਡੇਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੁਦਾਮਾਂ ਵਿੱਚ ਪੀਣ ਯੋਗ ਪਾਣੀ ,ਪਖਾਨੇ, ਰੌਸ਼ਨੀ ਆਦਿ ਦੇ ਪੁਖ਼ਤਾ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ 'ਚ ਗੁਦਾਮਾਂ ਦੀ ਚੈਕਿੰਗ ਇਸੇ ਤਰ੍ਹਾਂ ਕੀਤੀ ਜਾਂਦੀ ਰਹੇਗੀ। ਡਿਪਟੀ ਕਮਿਸ਼ਨਰ ਨੇ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਕੁੱਪ ਕਲਾ ਦੀਆਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੇਮੌਸਮੀ ਬਰਸਾਤ ਦੇ ਚੱਲਦਿਆਂ ਮੰਡੀਆਂ 'ਚ ਵਿਕਣ ਲਈ ਪੁੱਜੀ ਕਣਕ ਦੀ ਜਿਨਸ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਆਦਿ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਅਤੇ ਬਰਸਾਤ ਦੀ ਸੂਰਤ 'ਚ ਕਣਕ ਨੂੰ ਪਾਣੀ ਤੋਂ ਬਚਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਨਿਗਰਾਨੀ ਉਹ ਖ਼ੁਦ ਕਰਨ ਅਤੇ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਲਿਆਉਣ ਤੋਂ ਪਹਿਲਾਂ ਉਸ ਨੂੰ ਚੰਗੀ ਤਰ੍ਹਾਂ ਸੁੱਕਾ ਕੇ ਹੀ ਲਿਆਉਣ ਤਾਂ ਜੋ ਕਣਕ ਦੀ ਖ਼ਰੀਦ ਪ੍ਰਕ੍ਰਿਆ ਨਿਰਵਿਘਨ ਚਲਦੀ ਰਹੇ। ਉਨ੍ਹਾਂ ਕਿਸਾਨਾਂ ਨੂੰ ਰਾਤ ਸਮੇਂ ਕੰਬਾਈਨਾਂ ਨਾਲ ਕਣਕ ਦੀ ਵਾਢੀ ਨਾ ਕਰਵਾਉਣ ਲਈ ਕਿਹਾ।

Have something to say? Post your comment

 

More in Malwa

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ