Friday, December 19, 2025

Malwa

ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਵੱਲੋਂ ਐਸ.ਓ.ਐਸ. ਬਾਲ ਘਰ ਤੇ ਚਿਲਡਰਨ ਹੋਮ ਰਾਜਪੁਰਾ ਦਾ ਅਚਾਨਕ ਨਿਰੀਖਣ

September 18, 2020 07:28 PM
Surjeet Singh Talwandi

ਰਾਜਪੁਰਾ/ਪਟਿਆਲਾ : ਜ਼ਿਲ੍ਹਾ ਤੇਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਾਜਿੰਦਰ ਅਗਰਵਾਲ ਨੇ ਅੱਜ ਐਸ.ਓ.ਐਸ. ਚਿਲਡਰਨ ਹੋਮ ਰਾਜਪੁਰਾ ਅਤੇ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਦਾ ਅਚਾਨਕ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੀ.ਜੇ.ਐਮ. ਮੈਡਮ ਡਾ. ਦੀਪਤੀ ਗੁਪਤਾ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਤੇ ਸਕੱਤਰ ਮੈਡਮ ਪਰਮਿੰਦਰ ਕੌਰ ਵੀ ਹਾਜ਼ਰ ਸਨ।
ਸ੍ਰੀ ਰਾਜਿੰਦਰ ਅਗਰਵਾਲ ਨੇ ਇਨ੍ਹਾਂ ਬਾਲ ਆਸ਼ਰਮਾਂ ਵਿਚ ਰਹਿ ਰਹੇ ਬੱਚਿਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ, ਪੜ੍ਹਾਈ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਵੀ ਖੁੱਲ੍ਹ ਕੇ ਗੱਲਬਾਤ ਕੀਤੀ। ਸੈਂਟਰਾਂ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ।
ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੀ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਤੇ ਬੱਚਿਆਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜ਼ੋ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਤੇ ਅਜਿਹੇ ਉਪਰਾਲਿਆਂ 'ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ ਅਤੇ ਦੱਸਿਆ ਕਿ ਕਾਨੂੰਨੀ ਸਹਾਇਤਾ ਲਈਟੋਲ ਫ੍ਰੀ ਨੰਬਰ 1968'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਦੋਵਾਂ ਬਾਲ ਘਰਾਂ ਦੇ ਪ੍ਰਬੰਧਤ ਤੇ ਹੋਰ ਅਮਲਾ ਮੌਜੂਦ ਸੀ।

Have something to say? Post your comment