Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

ਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

April 25, 2024 11:14 AM
SehajTimes

ਖਰੜ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਖਰੜ ਮੰਡੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆੜ੍ਹਤੀਆਂ (ਕਮਿਸ਼ਨ ਏਜੰਟ) ਨੂੰ ਵਿਕੀ ਕਣਕ ਦੀ ਸਮਾਂਬੱਧ ਚੁਕਾਈ ਦਾ ਭਰੋਸਾ ਦਿੱਤਾ। ਦਿਲਚਸਪ ਗੱਲ ਇਹ ਸੀ ਕਿ ਸ਼੍ਰੀਮਤੀ ਜੈਨ ਦੀ ਕਿਸਾਨਾਂ ਨਾਲ ਗੱਲਬਾਤ ਦੌਰਾਨ, ਕਿਸੇ ਨੇ ਵੀ ਖਰੀਦ ਚ ਦੇਰੀ ਦੀ ਸ਼ਿਕਾਇਤ ਨਹੀਂ ਕੀਤੀ, ਸਗੋਂ ਕਿਹਾ ਕਿ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਅਤੇ ਸਮੇਂ ਸਿਰ ਅਦਾਇਗੀ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਆ ਰਹੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੜ ਮੰਡੀ ਵਿੱਚ ਥਾਂ ਦੀ ਕਿੱਲਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀ ਬੋਰਡ ਕੋਲ ਵੀ ਮੰਡੀ ਦਾ ਫੜ੍ਹ ਵਧਾਉਣ ਲਈ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੇ ਮੁੱਦੇ, ਜੇਕਰ ਕੋਈ ਹੈ, ਨੂੰ ਹੱਲ ਕਰਨ ਲਈ ਨਿਯਮਤ ਤੌਰ 'ਤੇ ਖਰੀਦ ਸਮੀਖਿਆ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਨੂੰ ਵਾਧੂ ਆਵਾਜਾਈ ਵਿਧੀ ਨਾਲ ਲਿਫਟਿੰਗ ਵਿੱਚ ਤੇਜ਼ੀ ਲਿਆ ਕੇ ਮੰਡੀ ਚ ਪਿਆ ਵਿਕਿਆ ਮਾਲ ਚੁੱਕੇ ਜਾਣ ਤੱਕ ਇੱਥੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਜੇਕਰ ਲਿਫਟਿੰਗ ਤੁਰੰਤ ਨਾ ਕਰਵਾਈ ਗਈ ਤਾਂ ਖਰੀਦੀ ਕਣਕ ਦੀਆਂ ਬੋਰੀਆਂ ਅਤੇ ਆਮਦ ਦੇ ਸੀਜ਼ਨ ਦੇ ਸਿਖਰ ਦੇ ਮੱਦੇਨਜ਼ਰ ਜਗ੍ਹਾ ਦੀ ਕਮੀ ਹੋ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਮਿੱਥੇ ਟੀਚੇ 1.32 ਲੱਖ ਮੀਟਰਿਕ ਟਨ ਦੇ ਮੁਕਾਬਲੇ ਹੁਣ ਤੱਕ 81987 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ। ਕਿਉਂਕਿ ਖਰੀਦ ਤੇਜ਼ੀ ਫੜ ਰਹੀ ਹੈ, ਇਸ ਲਈ ਅਸੀਂ ਉਮੀਦ ਕਰਦੇ ਹਾਂ ਕਿ ਅਗਲੇ ਤਿੰਨ ਜਾਂ ਚਾਰ ਦਿਨਾਂ ਤੱਕ ਮਿੱਥੇ ਟੀਚੇ ਦਾ ਵੱਡਾ ਹਿੱਸਾ ਮੰਡੀਆਂ ਵਿੱਚ ਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 81085 ਮੀਟਰਿਕ ਟਨ ਦੀ ਖਰੀਦ ਦਰਜ ਕੀਤੀ ਗਈ ਹੈ। ਜਿਸ ਵਿੱਚੋਂ 29043 ਮੀਟਰਿਕ ਟਨ ਅਨਾਜ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ 156.46 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਖਰੜ ਮੰਡੀ ਵਿੱਚ ਕੁੱਲ ਆਮਦ 7818 ਮੀਟਰਿਕ ਟਨ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 7798 ਮੀਟਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਅੱਜ ਤੱਕ 4271 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਇਸ ਮੌਕੇ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਆੜ੍ਹਤੀਏ ਅਤੇ ਕਿਸਾਨ ਵੀ ਹਾਜ਼ਰ ਸਨ।

Have something to say? Post your comment

 

More in Chandigarh

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਸੂਫੀ ਗਾਇਕੀ ਨਾਲ ਸੰਗੀਤਕ ਸ਼ਾਮ

ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਸੈਂਟ ਜਾਨ ਐਂਬੂਲੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ, 02 ਦੋਸ਼ੀ ਗ੍ਰਿਫ਼ਤਾਰ

ਰਤਨ ਇੰਸਟੀਚਿਊਟ ਵਿੱਚ 7 ਦਿਨਾਂ ਦਾ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ