Tuesday, February 03, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Malwa

ਪੰਜਾਬੀ ਯੂਨੀਵਰਸਿਟੀ ਤੋਂ ਮਿਲੀਆਂ ਚੰਗੀਆਂ ਕਦਰਾਂ ਕੀਮਤਾਂ ਨੇ ਸੱਚ ਵੱਲ ਖੜ੍ਹਨਾ ਸਿਖਾਇਆ : ਜਸਟਿਸ ਗੁਰਬੀਰ ਸਿੰਘ

April 25, 2024 11:27 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਜਿੰਨਾ ਚਿਰ ਪੰਜਾਬੀ ਲੋਕ ਪੰਜਾਬੀ ਯੂਨੀਵਰਸਿਟੀ ਦੇ ਨਾਲ਼ ਖੜ੍ਹੇ ਰਹਿਣਗੇ ਓਨਾ ਚਿਰ ਇਸ ਦਾ ਭਵਿੱਖ ਰੌਸ਼ਨ ਰਹੇਗਾ ਅਤੇ ਇਸ ਨੂੰ ਕੋਈ ਵੀ ਖਤਰਾ ਪੈਦਾ ਨਹੀਂ ਹੋਵੇਗਾ। ਪੰਜਾਬੀ ਯੂਨੀਵਰਸਿਟੀ ਦੀ 10ਵੀਂ 'ਅਲੂਮਨੀ ਮੀਟ' ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬ ਸਿਰਫ਼ ਇੱਕ ਭੂਗੋਲਿਕ ਖਿੱਤਾ ਹੀ ਨਹੀਂ ਬਲਕਿ ਜਿੱਥੇ-ਜਿੱਥੇ ਵੀ ਪੰਜਾਬੀ ਬੋਲਦੇ ਲੋਕ ਵਸਦੇ ਹਨ, ਉਹ ਪੰਜਾਬ ਹੈ। ਇਸ ਲਿਹਾਜ਼ ਨਾਲ਼ ਪੰਜਾਬੀ ਯੂਨੀਵਰਸਿਟੀ ਅੰਤਰਰਾਸ਼ਟਰੀ ਯੂਨੀਵਰਸਿਟੀ ਹੈ। ਯੂਨੀਵਰਸਿਟੀ ਵਿਖੇ ਆਪਣੇ ਤਿੰਨ ਸਾਲ ਦੇ ਅਨੁਭਵ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਇੱਕ ਵਿਲੱਖਣ ਕਿਸਮ ਦੀ ਯੂਨੀਵਰਸਿਟੀ ਹੈ ਜੋ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਪੰਜਾਬੀ ਲੋਕਾਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ ਦਰਜਾਬੰਦੀਆਂ ਬਣਾਉਂਦੇ ਸਮੇਂ ਜੇ ਪੇਂਡੂ, ਲੜਕੀਆਂ, ਪੱਛੜੇ ਵਰਗਾਂ ਆਦਿ ਨੂੰ ਸਿੱਖਿਆ ਦੇਣ ਦਾ ਮਾਪਦੰਡ ਹੋਵੇ ਤਾਂ ਪੰਜਾਬੀ ਯੂਨੀਵਰਸਿਟੀ ਸੰਸਾਰ ਦੀਆਂ ਬਿਹਤਰੀਨ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਵੇਗੀ। ਉਨ੍ਹਾਂ ਕਿਹਾ ਕਿ ਬਹੁਤ ਘੱਟ ਯੂਨੀਵਰਸਿਟੀਆਂ ਵਿੱਚ ਆਪਣੀ ਗੱਲ ਖੁੱਲ੍ਹ ਕੇ ਰੱਖਣ ਦੀ ਅਜ਼ਾਦੀ ਹੈ ਪਰ ਪੰਜਾਬੀ ਯੂਨੀਵਰਸਿਟੀ ਹਰ ਕਿਸੇ ਨੂੰ ਆਪਣਾ ਵਿਚਾਰ ਰੱਖਣ ਦੀ ਪੂਰੀ ਤਰ੍ਹਾਂ ਖੁੱਲ੍ਹ ਦਿੰਦੀ ਹੈ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਵਿੱਚ ਅਜਿਹੇ ਮਾਹੌਲ ਨੂੰ ਬਰਕਰਾਰ ਰੱਖਣ ਲਈ ਉਠਾਏ ਗਏ ਵੱਖ-ਵੱਖ ਕਦਮਾਂ ਦਾ ਜਿ਼ਕਰ ਕੀਤਾ। ਇਸ ਮੌਕੇ ਉਨ੍ਹਾਂ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਧਾਉਣ ਲਈ ਪੰਜਾਬ ਸਰਕਾਰ ਦਾ ਵੀ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਵਿੱਤੀ ਹਾਲਤ ਵਿੱਚ ਹੋਏ ਸੁਧਾਰ ਦਾ ਹੀ ਨਤੀਜਾ ਹੈ ਕਿ ਇਸ ਵੇਲ਼ੇ ਕਿਸੇ ਵੀ ਮੁਲਾਜ਼ਮ ਦੀ ਤਨਖਾਹ ਬਕਾਇਆ ਨਹੀਂ।
 
 
 ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਸ੍ਰ. ਗੁਰਬੀਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ 1982 ਦੇ ਉਸ ਦੌਰ ਨੂੰ ਯਾਦ ਕੀਤਾ। ਉਹ ਉਸ ਸਮੇਂ ਕਾਨੂੰਨ ਵਿਭਾਗ ਦੇ ਵਿਦਿਆਰਥੀ ਵਜੋਂ ਕੈਂਪਸ ਵਿੱਚ ਵਿਚਰਦੇ ਸਨ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜੋ ਵੀ ਹਾਂ ਇਸ ਯੂਨੀਵਰਸਿਟੀ ਦੀ ਬਦੌਲਤ ਹਾਂ। ਉਨ੍ਹਾਂ ਆਪਣੇ ਅਧਿਆਪਕ ਵੱਲੋਂ ਜਮਾਤ ਵਿੱਚ ਦਿੱਤੀਆਂ ਸੇਧਾਂ ਨੂੰ ਯਾਦ ਕਰਦਿਆਂ ਦੱਸਿਆ ਕਿ ਹੁਣ ਹਾਈ ਕੋਰਟ ਵਿੱਚ ਵਿਚਰਦਿਆਂ ਵੀ ਉਨ੍ਹਾਂ ਦੀਆਂ ਗੱਲਾਂ ਦੀ ਯਾਦ ਆਉਂਦੀ ਹੈ।ਉਨ੍ਹਾਂ ਆਪਣੇ ਕੈਰੀਅਰ ਬਾਰੇ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਮਿਲੀ ਸਿੱਖਿਆ ਨੇ ਹਰ ਮੋੜ ਉੱਤੇ ਉਨ੍ਹਾਂ ਦੀ ਅਗਵਾਈ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਮਿਲੀਆਂ ਚੰਗੀਆਂ ਕਦਰਾਂ ਕੀਮਤਾਂ ਨੇ ਕੈਰੀਅਰ ਵਿੱਚ ਹਮੇਸ਼ਾ ਹੀ ਸੱਚ ਵਾਲ਼ੇ ਪਾਸੇ ਖੜ੍ਹਨਾ ਸਿਖਾਇਆ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸੁਰਜੀਤ ਪਾਤਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਦੀ ਡਿੱਕ-ਡੋਲੇ ਖਾਂਦੀ ਕਿਸ਼ਤੀ ਨੂੰ ਪਾਰ ਲਾਇਆ ਹੈ। ਇਹ ਸੁਖਦ ਅਹਿਸਾਸ ਹੈ ਕਿ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਹੁਣ ਸੁਖਾਵੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਾਡੇ ਲਈ ਤੀਰਥ ਸਥਾਨ ਵਾਂਗ ਹੈ। ਸਾਡੀਆਂ ਪ੍ਰਾਪਤੀਆਂ ਵਿੱਚ ਇਸ ਯੂਨੀਵਰਸਿਟੀ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਉਹ ਸਭ ਤੋਂ ਵੱਧ ਮਾਣ ਆਪਣੇ ਇਸ ਫ਼ੈਸਲੇ ਉੱਤੇ ਕਰਦੇ ਹਨ ਕਿ ਉਹ ਪੰਜਾਬੀ ਯੂਨੀਵਰਸਿਟੀ ਤੋਂ ਪੜ੍ਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸ ਯੂਨੀਵਰਸਿਟੀ ਨੂੰ ਗਿਆਨ ਦੀ ਜੋਤ ਵਾਂਗ ਵੇਖਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲ਼ੇ ਉਦਾਸ ਹੈ। ਜੇ ਅਸੀਂ ਪੰਜਾਬੀ ਯੂਨੀਵਰਸਿਟੀ ਨੂੰ ਸੰਭਾਲ ਲਵਾਂਗੇ ਤਾਂ ਪੰਜਾਬ ਨੂੰ ਵੀ ਬਚਾ ਲਵਾਂਗੇ।
ਵਿਸ਼ੇਸ਼ ਮਹਿਮਾਨ ਸ੍ਰ. ਹਰਚਰਨ ਸਿੰਘ ਭੁੱਲਰ, ਆਈ. ਪੀ. ਐੱਸ. ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਸੁਣ ਕੇ ਮਾਣ ਮਹਿਸੂਸ ਹੁੰਦਾ ਹੈ। ਉਨ੍ਹਾਂ ਕਾਨੂੰਨ ਵਿਭਾਗ ਵਿਚਲੇ ਅਧਿਆਪਕ ਵੱਲੋਂ ਦਿੱਤੇ ਗਏ ਕਾਮਯਾਬੀ ਦੇ ਮੰਤਰ ਅਤੇ ਸੇਧ ਨੂੰ ਯਾਦ ਕੀਤਾ। ਉਨ੍ਹਾਂ ਨਵੇਂ ਵਿਦਿਆਰਥੀਆਂ ਨੂੰ ਪੁਰਾਣਿਆਂ ਨਾਲ਼ ਲਗਾਤਾਰ ਤਾਲਮੇਲ ਬਣਾ ਕੇ ਰੱਖਣ ਲਈ ਕਿਹਾ। ਡੀਨ ਅਲੂਮਨੀ ਡਾ. ਗੁਰਮੁਖ ਸਿੰਘ ਵੱਲੋਂ ਆਪਣੇ ਸਵਾਗਤੀ ਭਾਸ਼ਣ ਦੌਰਾਨ ਸਮੂਹ ਵਿਦਿਆਰਥੀਆਂ ਨੂੰ ਅਲੂਮਨੀ ਨਾਲ਼ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਪਸ ਵਿੱਚ ਤਾਲਮੇਲ ਰੱਖ ਕੇ ਵਿਦਿਆਰਥੀ ਇੱਕ ਦੂਜੇ ਦੀ ਤਾਕਤ ਬਣ ਸਕਦੇ ਹਨ ਅਤੇ ਸੰਸਾਰ ਦੇ ਕਿਸੇ ਵੀ ਕੋਨੇ ਵਿੱਚ ਵਿਚਰਦਿਆਂ ਇੱਕ ਦੂਜੇ ਦੀ ਧਿਰ ਬਣ ਸਕਦੇ ਹਨ। ਇਸ ਮੌਕੇ ਸਨਮਾਨਿਤ ਕੀਤੀਆਂ ਗਈਆਂ 12 ਸ਼ਖ਼ਸੀਅਤਾਂ ਵਿੱਚ ਛੋਟੀ ਉਮਰ ਵਿੱਚ ਸਰਪੰਚ ਬਣੀ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥੀ ਸੈਸ਼ਨਦੀਪ ਕੌਰ, ਕੌਮਾਂਤਰੀ ਪੱਧਰ ਉੱਤੇ ਪ੍ਰਾਪਤੀਆਂ ਕਰਨ ਵਾਲ਼ੇ ਪੈਰਾ ਤੀਰਅੰਦਾਜ਼ ਹਰਵਿੰਦਰ ਸਿੰਘ, ਡਾ. ਅਸ਼ੋਕ ਕੁਮਾਰ ਪਾਹੁਲ, ਸੰਜੀਵ ਕੁਮਾਰ ਗਰਗ, ਡਾ. ਜਗਦੀਪ ਸਿੰਘ, ਡਾ. ਸਵਰਾਜ ਰਾਜ, ਇੰਜ. ਹਰਪ੍ਰੀਤ ਸਿੰਘ, ਸ਼ਹਿਨਾਜ਼ ਜੌਲੀ ਕੌੜਾ, ਡਾ. ਨੀਰਜਾ ਮਿੱਤਲ, ਡਾ. ਡੀ.ਪੀ. ਗੋਇਲ ਅਤੇ ਫ਼ਿਲਮ ਅਦਾਕਾਰ ਮਹਾਂਬੀਰ ਭੁੱਲਰ ਸ਼ਾਮਿਲ ਸਨ। ਇਸ ਮੌਕੇ ਸਾਬਕਾ ਵਿਦਿਆਰਥੀ ਸਭਾ 'ਅਲੂਮਨੀ ਮੀਟ' ਦੀ ਵੈੱਬਸਾਈਟ ਵੀ ਲਾਂਚ ਕੀਤੀ ਗਈ ਹੈ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦਾ ਕਾਰਜ ਅਲੂਮਨੀ ਕੋਆਰਡੀਨੇਟਰ ਡਾ. ਅਵਨੀਤਪਾਲ ਸਿੰਘ ਨੇ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਭੰਗੜਾ ਅਤੇ ਕੁੱਝ ਹੋਰ ਸਭਿਆਚਾਰ ਵੰਨਗੀਆਂ ਦੀ ਪੇਸ਼ਕਾਰੀ ਵੀ ਕੀਤੀਆਂ ਗਈਆਂ। ਇਸ ਉਪਰੰਤ ਸਾਰੇ ਸਾਬਕਾ ਵਿਦਿਆਰਥੀ ਆਪੋ ਆਪਣੇ ਸੰਬੰਧਤ ਵਿਭਾਗਾਂ ਵਿੱਚ ਗਏ ਜਿੱਥੇ ਉਨ੍ਹਾਂ ਆਪਣੇ ਜਮਾਤ ਕਮਰਿਆਂ ਵਿੱਚ ਵਿਚਰ ਕੇ ਆਪਣੀਆਂ ਯਾਦਾਂ ਤਾਜ਼ੀਆਂ ਕੀਤੀਆਂ।  
 

Have something to say? Post your comment

 

More in Malwa

ਮੁੱਖ ਮੰਤਰੀ ਸਿਹਤ ਯੋਜਨਾ

ਪ੍ਰੇਮ ਸਬੰਧਾਂ 'ਚ ਅਣਬਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਕਿਸਾਨ ਬਠਿੰਡਾ 'ਚ ਅਣਮਿੱਥੇ ਸਮੇਂ ਲਈ ਲਾਉਣਗੇ ਪੱਕਾ ਮੋਰਚਾ 

ਕੇਂਦਰੀ ਬਜ਼ਟ ਵਿਕਸਤ ਭਾਰਤ ਦੀ ਮਜ਼ਬੂਤ ​​ਨੀਂਹ : ਚੀਮਾਂ 

ਹਲਵਾਰਾ ਏਅਰਪੋਰਟ ਨਾਲ ਲੁਧਿਆਣਾ ਤੇ ਮਾਲਵਾ ਨੂੰ ਮਿਲੀ ਨਵੀਂ ਉਡਾਣ, ਰਾਜਿੰਦਰ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਅੱਜ ਤੋਂ ਲੱਗਣਗੇ ਕੈਂਪ: ਡਿਪਟੀ ਕਮਿਸ਼ਨਰ

ਐੱਮ.ਟੀ.ਐਸ. ਬਰਨਾਲਾ ’ਚ ਨੰਨ੍ਹੇ ਕਲਾਕਾਰਾਂ ਦੀਆਂ ਸ਼ਾਨਦਾਰ ਰਹੀਆਂ ਪੇਸ਼ਕਾਰੀਆਂ

ਮੀਰੀ ਪੀਰੀ ਖਾਲਸਾ ਕਾਲਜ ਵਿਖੇ ਐੱਨ. ਐੱਸ.ਐੱਸ. ਕੈਂਪ ਦੀ ਸਮਾਪਤੀ ਮੌਕੇ ਪਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ

ਨਿਸ਼ਾਂਤ ਅਖਤਰ ਨੂੰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਆਗੂਆਂ ਵਲੋਂ ਸੰਦੌੜ ਵਿਖੇ ਲੱਡੂ ਵੱਡੇ ਗਏ

ਮੁਲਾਜ਼ਮਾ ਦੇ ਹਿੱਤਾਂ ਲਈ ਜੀ ਜਾਨ ਲਗਾ ਦਿਆਂਗੇ : ਮੋਗਾ, ਜਸਵਿੰਦਰ