Saturday, January 24, 2026
BREAKING NEWS
ਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘ

Malwa

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ

April 25, 2024 11:36 AM
SehajTimes
ਪਟਿਆਲਾ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਤੇ ਲਿਫਟਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਲਿਫਟਿੰਗ 'ਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਕਿ ਮੰਡੀਆਂ 'ਚ ਵੇਚਣ ਲਈ ਆਪਣੀ ਜਿਣਸ ਲਿਆਉਣ ਵਾਲੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਵਿਕਾਸ ਗਰਗ ਨੇ ਰਾਜਪੁਰਾ, ਬਹਾਦਰਗੜ੍ਹ ਤੇ ਪਟਿਆਲਾ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਦੌਰਾਨ ਆੜਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵੱਖ-ਵੱਖ ਖਰੀਦ ਏਜੰਸੀਆਂ, ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਦੇ ਅਧਿਕਾਰੀਆਂ ਨੂੰ ਕਣਕ ਦੀ ਸੁਚੱਜੀ ਖਰੀਦ ਪ੍ਰਕ੍ਰਿਆ ਲਈ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਅਦਾਇਗੀ ਅਤੇ ਲਿਫਟਿੰਗ ਵੀ ਨਾਲੋ-ਨਾਲ ਕਰਵਾਈ ਜਾਵੇ ਤਾਂ ਕਿ ਕਿਸਾਨਾਂ ਨੂੰ ਕੋਈ ਦਿਕਤ ਨਾ ਆਵੇ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਬੰਧਾਂ ਬਾਬਤ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੀ ਜਿਣਸ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 612013 ਮੀਟ੍ਰਿਕ ਟਨ ਦੀ ਆਮਦ ਹੋਈ ਹੈ, ਇਸ ਵਿੱਚੋਂ 593943 ਮੀਟ੍ਰਿਕ ਟਨ ਖਰੀਦ ਕੀਤੀ ਜਾ ਚੁੱਕੀ ਹੈ ਅਤੇ 153111 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਜਿਣਸ ਦੀ ਹੁਣ ਤੱਕ 1191.31 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਰਾਜਪੁਰਾ ਜਸਲੀਨ ਕੌਰ ਭੁੱਲਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Have something to say? Post your comment