Saturday, May 04, 2024

Chandigarh

ਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇ

April 25, 2024 11:53 AM
SehajTimes
ਮੋਹਾਲੀ :  ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਨੈਸ਼ਨਲ ਬੈਂਕ, ਸ਼ਾਖਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਮੁਹਾਲੀ ਤੋਂ ਏ ਡੀ ਸੀ (ਜ) ਵਿਰਾਜ ਐਸ ਤਿੜਕੇ ਨੇ ਸਟਿੱਕਰ/ਪੋਸਟਰ ਮੁਹਿੰਮ ਚਲਾ ਕੇ ਕੀਤੀ, ਜੋ ਕਿ ਮੁਹਾਲੀ ਜ਼ਿਲ੍ਹੇ ਦੇ ਸਾਰੇ ਏ ਟੀ ਐਮਜ਼ ਤੇ ਲਾਏ ਜਾਣਗੇ। ਇਸ ਤੋਂ ਇਲਾਵਾ ਪਾਸ ਬੁੱਕ ਅਤੇ ਬੈਂਕ ਫਾਰਮਾਂ 'ਤੇ ਇਲੈਕਸ਼ਨ ਮਾਸਕੌਟ-ਸ਼ੇਰਾ ਵਾਲੇ ਸੰਦੇਸ਼ਾਂ ਦੀ ਮੋਹਰ ਵੀ ਲਾਈ ਜਾਵੇਗੀ। ਇਸ ਸਮਾਗਮ ਵਿੱਚ ਡਿਪਟੀ ਸਰਕਲ ਹੈੱਡ ਪੀਐਨਬੀ ਸੰਜੀਤ ਕੌਂਡਲ, ਲੀਡ ਜ਼ਿਲ੍ਹਾ ਮੈਨੇਜਰ ਮੁਹਾਲੀ ਐਮ ਕੇ ਭਾਰਦਵਾਜ ਅਤੇ ਬਰਾਂਚ ਮੈਨੇਜਰ ਸੁਮਨ ਸਹਿਗਲ ਤੋਂ ਇਲਾਵਾ ਸਵੀਪ ਟੀਮ ਮੁਹਾਲੀ ਚੋਂ ਸੰਜੇ ਕੁਮਾਰ ਚੋਣ ਤਹਿਸੀਲਦਾਰ ਅਤੇ ਗੁਰਬਖਸ਼ੀਸ਼ ਸਿੰਘ ਜ਼ਿਲ੍ਹਾ ਨੋਡਲ ਅਫਸਰ ਸਵੀਪ ਗਤੀਵਿਧੀਆਂ  ਵੀ ਮੌਜੂਦ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਕਿਹਾ ਕਿ ਲੋਕਤੰਤਰ ਦੇ ਤਿਉਹਾਰ ਆਗਾਜ਼ ਹੋ ਚੁੱਕਾ ਹੈ ਅਤੇ ਇੱਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਅਸੀਂ 01 ਜੂਨ 2024 ਨੂੰ ਆਪਣੀ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਕੇ ਸਤਿਕਾਰ ਦੇਣਾ ਹੈ।
ਉਨ੍ਹਾਂ ਕਿਹਾ ਕਿ ਸਿਸਟਮੈਟਿਕ ਵੋਟਰ ਐਜੂਕੇਸ਼ਨ ਤੇ ਇਲੈਕਟਰ ਪਾਰਟੀਸਿਪੇਸ਼ਨ ਤਹਿਤ ਕਈ ਜਾਗਰੂਕਤਾ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਪਹਿਲਾਂ ਹੀ ਸਫਲਤਾਪੂਰਵਕ ਸ਼ੁਰੂ ਕੀਤੀਆਂ ਜਾ ਚੁੱਕੀ ਹਨ। ਕਿਉਂਕਿ ਬੈਂਕਾਂ ਕੋਲ ਗਾਹਕਾਂ ਦੀ ਵੱਡੀ ਗਿਣਤੀ ਹੈ, ਇਸ ਲਈ ਬੈਂਕਾਂ ਨੂੰ ਆਪਣੇ ਗਾਹਕਾਂ ਨੂੰ ਉਨ੍ਹਾਂ ਦੇ ਵੋਟਿੰਗ ਅਧਿਕਾਰਾਂ ਬਾਰੇ ਜਾਗਰੂਕ ਕਰਕੇ ਸਵੀਪ ਗਤੀਵਿਧੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡੀ ਏ ਸੀ  ਬਰਾਂਚ ਵਿਖੇ ਮੁੱਖ ਸਮਾਗਮ ਤੋਂ ਇਲਾਵਾ ਬੈਂਕ ਆਫ਼ ਬੜੌਦਾ ਫੇਜ਼ 9, ਮੁਹਾਲੀ, ਬੈਂਕ ਆਫ਼ ਇੰਡੀਆ ਫੇਜ਼ 9, ਮੁਹਾਲੀ, ਯੂਨੀਅਨ ਬੈਂਕ ਆਫ ਇੰਡੀਆ ਫੇਜ਼ 5, ਮੁਹਾਲੀ, ਯੂਕੋ ਬੈਂਕ ਫੇਜ਼ 1, ਮੁਹਾਲੀ ਅਤੇ ਸਹਿਕਾਰੀ ਬੈਂਕ ਫੇਜ਼ 2, ਮੋਹਾਲੀ ਵਿਖੇ ਜਿਲ੍ਹਾ ਸਵੀਪ ਟੀਮ ਦੁਆਰਾ ਅਜਿਹੇ ਸਮਾਗਮ ਕਰਵਾਏ ਗਏ ਹਨ। ਇਸ ਮੌਕੇ ਇਨ੍ਹਾਂ ਬੈਂਕਾਂ ਦੇ ਅਧਿਕਾਰੀ ਹਿਤੇਸ਼ ਸ਼ਰਮਾ ਚੀਫ ਮੈਨੇਜਰ, ਮਿਤਾਕਸ਼ਰਾ ਨੇਗੀ ਬ੍ਰਾਂਚ ਮੈਨੇਜਰ, ਦੀਪਿਕਾ ਸਿੰਘ ਬ੍ਰਾਂਚ ਮੈਨੇਜਰ, ਪ੍ਰਭਜੀਤ ਕੌਰ ਬ੍ਰਾਂਚ ਮੈਨੇਜਰ, ਸਹਿਕਾਰੀ ਬੈਂਕ ਦੇ ਐਮਡੀ ਰਣਜੀਤ ਸਿੰਘ, ਡੀਐਮ ਗੁਰਪ੍ਰੀਤ ਸਿੰਘ, ਬਰਾਂਚ ਮੈਨੇਜਰ ਹਰਿੰਦਰਪ੍ਰੀਤ ਕੌਰ ਅਤੇ ਡੀਸੀਓ ਤੇਜਿੰਦਰ ਸਿੰਘ ਹਾਜ਼ਰ ਸਨ। ਲੀਡ ਜ਼ਿਲ੍ਹਾ ਮੈਨੇਜਰ ਐਮ ਕੇ ਭਾਰਦਵਾਜ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 481 ਬੈਂਕ ਬ੍ਰਾਂਚਾਂ ਅਤੇ 450 ਦੇ ਕਰੀਬ ਏ.ਟੀ.ਐਮ ਹਨ, ਜਿੱਥੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਪੋਸਟਰ ਅਤੇ ਸਟਿੱਕਰ ਚਿਪਕਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਬੈਂਕਾਂ ਕੋਲ ਬਹੁਤ ਵੱਡਾ ਗਾਹਕ ਅਧਾਰ ਹੈ ਜੋ ਜ਼ਿਲ੍ਹੇ ਵਿੱਚ ਵੋਟ ਪ੍ਰਤੀਸ਼ਤ ਨੂੰ ਵਧਾਉਣ ਵਿੱਚ ਸਹਾਈ ਹੋਵੇਗਾ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ