Saturday, May 04, 2024

Chandigarh

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

April 25, 2024 11:57 AM
SehajTimes
ਮੋਹਾਲੀ : ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਸੰਜੇ ਕੁਮਾਰ ਨੇ ਅੱਜ ਆਪਣਾ ਜਨਮ ਦਿਨ ਦਿਵਿਆਂਗ ਵੋਟਰਾਂ ਨਾਲ ਮਨਾਇਆ। ਸਟੇਟ ਕੋਆਰਡੀਨੇਟਰ (ਦਿਵਿਆਂਗਜਨ) ਪੂਨਮ ਲਾਲ ਵੱਲੋਂ ਡਿਸਕਵਰ ਐਬਿਲਟੀ ਸਕੂਲ ਸੋਹਾਣਾ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਸਹਿਯੋਗ ਨਾਲ ਉਲੀਕੇ ਗਏ ਇਸ ਸੰਖੇਪ ਪ੍ਰੋਗਰਾਮ ਦੌਰਾਨ ਚੋਣ  ਤਹਿਸੀਲਦਾਰ ਨੇ ਆਪਣਾ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਚੋਣ ਕਮਿਸ਼ਨ ਵੱਲੋਂ ਦਿਵਿਆਂਗ ਵੋਟਰਾਂ ਲਈ ਕੀਤੇ ਪ੍ਰਬੰਧਾਂ ਬਾਰੇ ਦੱਸਿਆ। ਜ਼ਿਲ੍ਹਾ ਨੋਡਲ ਅਫਸਰ (ਸਵੀਪ) ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਦਿਵਿਆਂਗ ਵੋਟਰ ਦੇਸ਼ ਦਾ ਸਰਮਾਇਆ ਹਨ ਅਤੇ ਉਹਨਾਂ ਦੀ ਵੋਟ ਬਹੁਤ ਕੀਮਤੀ ਹੈ। ਇਸ ਮੌਕੇ ਦਿਵਿਆਂਗਜਨ ਵੋਟਰਾਂ ਲਈ ਚੋਣਾਂ ਵਾਲੇ ਦਿਨ ਵਿਸ਼ੇਸ਼ ਸਹੂਲਤਾਂ ਲਈ ਸ਼ਕਸ਼ਮ ਐਪ ਦੀ ਵਰਤੋਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ  ਗਮਾਡਾ ਤੋਂ ਗੁਰਇਕਬਾਲ ਸਿੰਘ, ਸੁਰਿੰਦਰ ਸਿੰਘ ਕਾਨੂੰਨਗੋ, ਜਗਤਾਰ ਸਿੰਘ ਕਾਨੂੰਨਗੋ ਅਤੇ ਲੀਡ ਬੈਂਕ ਦੇ ਮੈਨੇਜਰ ਐਮ ਕੇ ਭਾਰਦਵਾਜ ਵੀ ਮੌਜੂਦ ਸਨ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ