Saturday, May 04, 2024

Malwa

ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ :DC

April 25, 2024 12:30 PM
SehajTimes

ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ ਸਬੰਧੀ ਚੋਣ ਜ਼ਾਬਤਾ ਲਾਗੂ ਹੈ ਤੇ ਚੋਣ ਅਮਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਰਵਾਈ ਬੇਰੋਕ ਜਾਰੀ ਹੈ। ਚੋਣਾਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੇ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਚੋਣ ਡਿਊਟੀ ਸਬੰਧੀ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਗੱਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਆਉਂਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਆਖੀ। ਜ਼ਿਲ੍ਹਾ ਚੋਣ ਅਫ਼ਸਰ ਨੇ ਸੰਵੇਦਨਸ਼ੀਲ ਖੇਤਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਕਿਹਾ ਕਿ ਅਜਿਹੇ ਖੇਤਰਾਂ ਬਾਬਤ ਵਿਸ਼ੇਸ਼ ਤੌਰ ਉੱਤੇ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਪੋਸਟਲ ਬੈਲਟ ਪੇਪਰਾਂ ਤੇ ਬੈਲਟ ਪੇਪਰਾਂ ਦੇ ਪ੍ਰਬੰਧਾਂ, ਚੋਣ ਖਰਚੇ ਦੀ ਨਿਗਰਾਨੀ, ਆਬਜ਼ਰਵਰਾਂ ਦੇ ਦੌਰਿਆਂ, ਵੋਟਾਂ ਪੈਣ ਵਾਲੇ ਦਿਨ ਦੀਆਂ ਰਿਪੋਰਟਾਂ, ਸੁਰੱਖਿਆ ਬਲਾਂ ਦੀ ਤਾਇਨਾਤੀ, ਵੋਟਰ ਪਰਚੀਆਂ ਦੀ ਵੰਡ ਅਤੇ ਵੋਟਾਂ ਦੀ ਗਿਣਤੀ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਕਿਸੇ ਵੀ ਅਧਿਆਕਰੀ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਸ ਦਿੱਕਤ ਸਬੰਧੀ ਫੌਰੀ ਉਹਨਾਂ ਨਾਲ ਰਾਬਤਾ ਕਰੇ ਤੇ ਚੋਣ ਅਮਲ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਣਾ ਯਕੀਨੀ ਬਣਾਏ। ਸ਼੍ਰੀਮਤੀ ਸ਼ੇਰਗਿੱਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ ਤਾਂ ਜੋ ਵੱਧ ਤੋਂ ਵੱਧ ਵੋਟਿੰਗ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਇਸ਼ਾ ਸਿੰਗਲ ਸਮੇਤ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਤ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Malwa

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ