Saturday, September 06, 2025

Malwa

ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

April 25, 2024 12:40 PM
SehajTimes

ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਸਵੀਪ ਗਤੀਵਿਧੀਆਂ ਤੇਜੀ ਨਾਲ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਚੋਣ ਕਮਿਸ਼ਨ ਵੱਲੋਂ ਇਸ ਵਾਰ 70 ਪਾਰ ਦੇ ਦਿੱਤੇ ਗਏ ਟੀਚੇ ਨੂੰ ਸਫਲਤਾ ਨਾਲ ਹਾਸਲ ਕੀਤਾ ਜਾ ਸਕੇ। ਇਹ ਪ੍ਰਗਟਾਵਾ ਜ਼ਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਨੇ ਸਵੀਪ ਗਤੀਵਿਧੀਆਂ ਬਾਰੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਨੌਜਵਾਨਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰਨ ਵਾਸਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਇਲੈਕਟ੍ਰੋਲ ਲਿਟਰੇਸੀ ਕਲੱਬ ਬਣਾਏ ਗਏ ਹਨ ਤਾਂ ਜੋ ਵੋਟਿੰਗ ਦਰ ਨੂੰ ਵਧਾਇਆ ਜਾ ਸਕੇ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ ਨੇ ਦੱਸਿਆ ਕਿ ਪਿਛਲੀਆਂ ਚੋਣਾਂ ਦੌਰਾਨ ਪੋਲਿੰਗ ਬੂਥ ਨੰਬਰ 27,28,29,30 ਸਰਕਾਰੀ ਹਾਈ/ਐਲੀਮੈਂਟਰੀ ਸਕੂਲ, ਤਲਾਣੀਆਂ ਅਤੇ ਬੂਥ ਨੰਬਰ 31 ਸਰਕਾਰੀ ਐਲੀਮੈਂਟਰੀ ਸਕੂਲ ਬਹਾਦਰਗੜ੍ਹ ਵਿਖੇ ਸਵੀਪ ਟੀਮਾਂ ਵੱਲੋਂ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਲੈਕਟ੍ਰੋਰਲ ਲਿਟਰੇਸੀ ਕਲੱਬ ਅਧੀਨ ਸਰਕਾਰੀ ਹਾਈ ਸਕੂਲ ਬੜੈਚਾ, ਤਹਿਸੀਲ ਅਮਲੋਹ ਅਤੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਰਾਏਪੁਰ ਮਾਜਰੀ, ਤਹਿਸੀਲ ਖਮਾਣੋਂ ਦੇ ਸਕੂਲੀ ਵਿਦਿਆਰਥੀਆਂ ਦੁਆਰਾ ਸਵੀਪ ਐਕਟੀਵਿਟੀ ਤਹਿਤ ਵਾਦ-ਵਿਵਾਦ ਪ੍ਰਤੀਯੋਗਤਾ ਕਰਵਾਈ ਗਈ। ਇਸ ਤੋਂ ਇਲਾਵਾ ਜਿਲ੍ਹੇ ਅੰਦਰ ਬਾਲ ਵਿਕਾਸ ਪ੍ਰੋਜਕਟ ਅਫਸਰ ਕਮ-ਪੀ.ਡਬਲੀਊ.ਡੀ-ਨੋਡਲ ਅਫਸਰਾਂ ਰਾਹੀਂ ਔਰਤਾਂ, ਸੀਨੀਅਰ ਸਿਟੀਜਨ, ਦਿਵਿਆਂਗਜਨਾ, ਨੌਜਵਾਨਾਂ ਵੋਟਰਾਂ ਨੂੰ ਡੋਰ ਟੂ ਡੋਰ ਜਾ ਕੇ ਸਵੀਪ ਗਤੀਵਿਧੀਆਂ ਰਾਹੀਂ ਵੋਟਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

Have something to say? Post your comment

 

More in Malwa

ਪੀਏਯੂ-ਕੇਵੀਕੇ, ਸੰਗਰੂਰ ਟੀਮ ਵੱਲੋਂ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ

ਆਮ ਨਾਗਰਿਕਾਂ ਨੂੰ ਘੱਘਰ ਵਿਚੋਂ ਰੇਤ ਅਤੇ ਮਿੱਟੀ ਕੱਢਣ ਦੀ ਮਿਲੇ ਇਜਾਜ਼ਤ : ਗੁਰਲਾਲ ਘਨੌਰ

ਡਿਪਟੀ ਕਮਿਸ਼ਨਰ ਵਲੋਂ ਦੂਧਨਸਾਧਾਂ ਖੇਤਰ ਵਿੱਚ ਟਾਂਗਰੀ ਨਦੀ ਤੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਸਰਬਜੀਤ ਸਿੰਘ ਝਿੰਜਰ ਨੇ ਹਲਕਾ ਘਨੌਰ ਦੇ ਹੜ੍ਹ ਪੀੜਤ ਪਿੰਡਾਂ ਦਾ ਕੀਤਾ ਦੌਰਾ

ਹਰਚੰਦਪੁਰਾ ਬੰਨ੍ਹ ਨੂੰ ਕੀਤਾ ਗਿਆ ਹੋਰ ਮਜ਼ਬੂਤ : ਐਸ.ਡੀ.ਐਮ. ਪਾਤੜਾਂ

ਪਿੰਡ ਲੋਂਗੌਵਾਲ ਵਿਖੇ ਝੋਨੇ ਦੀ ਪਰਾਲੀ ਦੀ ਖੇਤ ਵਿੱਚ ਹੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਸ਼ਾ ਭਵਨ ਪਟਿਆਲਾ ਵਿਖੇ 85 ਕਿਲੋਵਾਟ ਦਾ ਸੂਰਜੀ ਊਰਜਾ (ਸੋਲਰ ਪਾਵਰ) ਪਲਾਂਟ ਚਾਲੂ

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੱਕ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ : ਮੁੱਖ ਖੇਤੀਬਾੜੀ ਅਫ਼ਸਰ

ਨਰਮੇ ਦੀ ਫ਼ਸਲ ਦਾ ਖੇਤੀਬਾੜੀ ਵਿਭਾਗ ਵਲੋਂ ਲਗਾਤਾਰ ਸਰਵੇਖਣ ਜਾਰੀ

ਸਮਾਜ ਸੇਵੀ ਤਰਸੇਮ ਚੰਦ ਜੇਠੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ; 51 ਹਜ਼ਾਰ ਰੁਪਏ ਦਾ ਚੈੱਕ ਐੱਸਡੀਐੱਮ ਨੂੰ ਸੌਂਪਿਆ