Thursday, January 15, 2026
BREAKING NEWS
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

Malwa

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲ

April 25, 2024 12:45 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 129258 ਮੀਟਰਕ ਟਨ ਕਣਕ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 124164 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 223.92 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ ਅਤੇ ਮੰਡੀਆਂ ਵਿੱਚੋਂ 44470 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 30077 ਮੀਟਰਕ ਟਨ, ਮਾਰਕਫੈੱਡ ਵੱਲੋਂ 29558 ਮੀਟਰਕ ਟਨ, ਪਨਸਪ ਵੱਲੋਂ 17571 ਮੀਟਰਕ ਟਨ, ਵੇਅਰ ਹਾਊਸ ਵੱਲੋਂ 28166 ਮੀਟਰਕ ਟਨ, ਐਫ.ਸੀ.ਆਈ ਵੱਲੋਂ 10737 ਮੀਟਰਕ ਟਨ ਤੇ ਵਪਾਰੀਆਂ ਵੱਲੋਂ 8055 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਬੈਠਣ ਲਈ ਛਾਂਦਾਰ ਜਗ੍ਹਾ, ਰੌਸ਼ਨੀ ਅਤੇ ਪਖਾਨਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਫਸਲ ਨੂੰ ਪੂਰੀ ਤਰ੍ਹਾਂ ਸੁੱਕਾ ਕੇ ਲਿਆਂਦਾ ਜਾਵੇ ਤਾਂ ਜੋ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਨਾਲੋ-ਨਾਲ ਖਰੀਦ ਕੀਤੀ ਜਾ ਸਕੇ।

         

          

Have something to say? Post your comment