Saturday, November 15, 2025

Malwa

ਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂ

April 25, 2024 02:45 PM
SehajTimes

ਫ਼ਤਹਿਗੜ੍ਹ ਸਾਹਿਬ : ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅੱਤੇਵਾਲੀ ਦੇ ਚੇਅਰਮੈਨ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਕੂਲ ਦੇ 17 ਵਿਦਿਆਰਥੀ ਜਿਨ੍ਹਾਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ, ਨੂੰ ਸ਼ੁਭ ਇਛਾਵਾਂ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਮੈਰਿਟ ਵਿੱਚ ਆ ਕੇ ਸਕੂਲ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ ਜਿਨ੍ਹਾਂ ਤੇ ਸਕੂਲ ਨੂੰ ਮਾਣ ਹੈ ਵਰਨਣਯੋਗ ਹੈ ਕਿ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅੱਤੇਵਾਲੀ ਦੇ ਕੁੱਲ 17 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ। ਜਿਨ੍ਹਾਂ ਵਿੱਚ ਲਿਵਸੇਹਜ ਸਿੰਘ ਅਤੇ ਨਵਨੀਤ ਕੌਰ ਨੇ 495 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥੀ ਅਨਮੋਲਪ੍ਰੀਤ ਸਿੰਘ ਨੇ 493 ਅੰਕ ਹਾਸਲ ਕਰਕੇ ਦੂਜੀ ਅਤੇ ਵਿਦਿਆਰਥਣ ਅਵੀਨੂਰ ਕੌਰ ਨੇ 488 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। 

Have something to say? Post your comment

 

More in Malwa

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ