Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਅਹਿਦ

April 26, 2024 11:13 AM
ਦਰਸ਼ਨ ਸਿੰਘ ਚੌਹਾਨ

ਸੁਨਾਮ : ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ਹਰਿਆਣਾ ਸਰਕਾਰ ਵੱਲੋਂ ਹਿਰਾਸਤ ਵਿੱਚ ਲਏ ਨੌਜਵਾਨ ਕਿਸਾਨਾਂ ਦੀ ਰਿਹਾਈ ਲਈ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਅਹਿਦ ਕੀਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕੀਤੇ ਵਾਅਦੇ ਮੁਤਾਬਕ 27 ਅਪ੍ਰੈਲ ਤੱਕ ਕਿਸਾਨ ਆਗੂਆਂ ਨੂੰ ਜੇਲ੍ਹਾਂ ਤੋਂ ਰਿਹਾਅ ਨਾ ਕੀਤਾ ਤਾਂ ਕਿਸਾਨ ਭਾਰਤ ਦੇ ਹੋਰਨਾਂ ਥਾਵਾਂ ਤੇ ਰੇਲ ਟਰੈਕ ਰੋਕਣਗੇ। ਵੀਰਵਾਰ ਨੂੰ ਸੁਨਾਮ ਦੇ ਗੁਰਦੁਆਰਾ ਵਿਸ਼ਵਕਰਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਸੰਤ ਰਾਮ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਹੋਈ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਸੰਤ ਰਾਮ ਸਿੰਘ ਛਾਜਲੀ , ਜ਼ਿਲ੍ਹਾ ਆਗੂ ਹੈਪੀ ਨਮੋਲ ਨੇ ਕਿਹਾ ਹੈ ਕਿ ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈਕੇ  ਸ਼ੰਭੂ ਅਤੇ ਖਨੌਰੀ ਬਾਰਡਰ ਤੇ ਚੱਲ ਰਹੇ ਧਰਨਿਆਂ ਨੂੰ ਹੋਰ ਪ੍ਰਚੰਡ ਕਰਨ ਲਈ  ਪਿੰਡਾਂ ਵਿੱਚ ਲਾਮਬੰਦੀ ਕਰਕੇ ਕਿਸਾਨਾਂ ਤੇ ਔਰਤਾਂ ਦੇ ਜਥੇ ਭੇਜਣ ਲਈ ਪਿੰਡ ਇਕਾਈਆਂ ਨੂੰ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਨੌਜਵਾਨ ਕਿਸਾਨਾਂ ਨੂੰ ਹਰਿਆਣਾ ਸਰਕਾਰ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ ਜਿੰਨ੍ਹਾਂ ਦੀ ਰਿਹਾਈ ਲਈ ਸ਼ੰਭੂ ਵਿਖੇ ਰੇਲ ਟਰੈਕ ਤੇ ਧਰਨਾ ਦਿੱਤਾ ਹੋਇਆ ਹੈ ਲੇਕਿਨ ਸਰਕਾਰਾਂ ਮੂਕ ਦਰਸ਼ਕ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੀਤੇ ਵਾਅਦੇ ਮੁਤਾਬਕ 27 ਅਪ੍ਰੈਲ ਤੱਕ ਕਿਸਾਨ ਰਿਹਾਅ ਨਾ ਕੀਤੇ ਤਾਂ ਕਿਸਾਨ ਭਾਰਤ ਦੇ ਹੋਰਨਾਂ ਹਿੱਸਿਆਂ ਵਿੱਚ ਰੇਲ ਟਰੈਕਾਂ ਤੇ ਧਰਨੇ ਦੇਕੇ ਰੇਲਾਂ ਦੀ ਰਫ਼ਤਾਰ ਰੋਕਣਗੇ। ਕਿਸਾਨ ਆਗੂਆਂ ਨੇ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਨਾ ਹੋਣ ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਖੋਖਲੇ ਸਾਬਤ ਹੋ ਰਹੇ ਹਨ। ਕਿਸਾਨ ਆਪਣੀ ਜਿਣਸ ਵੇਚਣ ਲਈ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਣਕ ਦੀ ਖਰੀਦ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਛੇਤੀ ਹੱਲ ਨਾ ਕੀਤਾ ਤਾਂ ਮੰਡੀਆਂ ਵਿੱਚ ਇੰਸਪੈਕਟਰਾਂ ਦਾ ਘਿਰਾਓ ਕਰਨ ਲਈ ਕਿਸਾਨ ਮਜ਼ਬੂਰ ਹੋਣਗੇ।ਇਸ ਮੌਕੇ  ਅਮਰ ਸਿੰਘ ਲੌਂਗੋਵਾਲ, ਭੋਲਾ ਸਿੰਘ ਨਮੋਲ, ਗੁਰਚਰਨ ਸਿੰਘ ਬਿਗੜਵਾਲ, ਦਰਸ਼ਨ ਸਿੰਘ ਨੀਲੋਵਾਲ,ਨਿਰਭੈ ਸਿੰਘ ਸ਼ਾਹਪੁਰ, ਤਰਸੇਮ ਸਿੰਘ ਤੋਲਾਵਾਲ, ਬਿੱਕਰ ਸਿੰਘ ਚੀਮਾਂ, ਨਛੱਤਰ ਸਿੰਘ ਛਾਜਲੀ, ਪ੍ਰਿਤਪਾਲ ਸਿੰਘ,ਗੋਕਲ ਸ਼ਰਮਾ,ਰਾਮ ਸਿੰਘ ਨਮੋਲ, ਹਰਪਾਲ ਸਿੰਘ ਭੋਲਾ,ਬੂਟਾ ਸਿੰਘ ਝਾੜੋਂ,ਬੰਤ ਸਿੰਘ ਨੀਲੋਵਾਲ ਅਤੇ ਮੱਖਣ ਧਰਮਗੜ੍ਹ ਆਦਿ ਹਾਜ਼ਰ ਸਨ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ