Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵੋਟਾਂ ਮੰਗਣ ਆਏ ਹਰ ਇਕ ਉਮੀਦਵਾਰ ਨੂੰ ਕਰਾਂਗੇ ਸਵਾਲ : ਚੱਠਾ 

April 26, 2024 11:16 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ (ਭਾਰਤ) ਦੇ ਸਰਗਰਮ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਲੋਕ ਸਭਾ ਚੋਣਾਂ ਵਿੱਚ ਵੋਟਾਂ ਮੰਗਣ ਆਏ ਹਰ ਇੱਕ ਰਾਜਨੀਤਕ ਪਾਰਟੀ ਦੇ ਉਮੀਦਵਾਰ ਨੂੰ ਕਿਸਾਨੀ ਮੰਗਾਂ ਸਬੰਧੀ ਸਵਾਲ ਪੁੱਛੇਗਾ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ ਸਵਾਲਾਂ ਦਾ ਪੋਸਟਰ ਤਿਆਰ ਕੀਤਾ ਗਿਆ ਹੈ ਜਿੰਨ੍ਹਾਂ ਨੂੰ ਪਿੰਡਾਂ ਦੀਆਂ ਜਨਤਕ ਥਾਵਾਂ ਤੇ ਲਾਇਆ ਜਾਵੇਗਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਸਵਾਲਾਂ ਦੇ ਜਵਾਬ ਨਾ ਦੇਣ ਵਾਲੇ ਉਮੀਦਵਾਰਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੀ ਅਗਵਾਈ ਹੇਠ 13 ਫਰਵਰੀ ਤੋਂ ਕਿਸਾਨ ਪੰਜਾਬ ਹਰਿਆਣਾ ਦੇ ਬਾਰਡਰਾਂ ਤੇ ਲੱਗੇ ਮੋਰਚਿਆਂ ਚ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਡਟੇ ਹੋਏ ਹਨ ਲੇਕਿਨ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਅਣਗੌਲਿਆਂ ਕਰ ਰਹੀ ਹੈ। ਰਣ ਸਿੰਘ ਚੱਠਾ ਨੇ ਕਿਹਾ ਕਿ ਕਿਸਾਨਾਂ ਨੂੰ  ਹਰਿਆਣਾ ਸਰਕਾਰ ਨੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੇ ਕਹਿਣ ਤੇ ਦਿੱਲੀ ਜਾਣ ਤੋਂ ਰੋਕਿਆ ਗਿਆ ਤੇ ਨਾਲ ਹੀ ਤਸ਼ੱਦਦ ਵੀ ਕੀਤਾ ਗਿਆ। ਉਨ੍ਹਾਂ ਭਾਜਪਾ ਨੂੰ ਨੌਜਵਾਨ ਕਿਸਾਨਾਂ ਦੀ ਕਾਤਲ ਦੱਸਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਭਾਜਪਾ ਸਾਡੇ ਨੌਜਵਾਨਾਂ ਦੀ ਕਾਤਿਲ ਹੈ,ਜੇਕਰ ਉਨ੍ਹਾਂ ਦਾ ਕੋਈ ਆਗੂ ਸਾਡੇ ਪਿੰਡ ਵਿੱਚ ਵੋਟਾਂ ਮੰਗਣ ਆਇਆ ਤਾਂ ਉਹ ਖੁਦ ਜ਼ਿੰਮੇਵਾਰ ਹੋਵੇਗਾ,  ਮੋਦੀ ਸਰਕਾਰ ਸਾਨੂੰ ਦਿੱਲੀ ਨਹੀਂ ਜਾਣ ਦੇਣਾ ਚਾਹੁੰਦੀ ਤੇ ਹੁਣ ਅਸੀਂ ਉਨ੍ਹਾਂ ਨੂੰ ਆਪਣੇ ਪਿੰਡਾਂ ਵਿੱਚ ਨਹੀਂ ਆਉਣ ਦੇਵਾਂਗੇ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਸਮੇਤ ਕਾਂਗਰਸ,ਸ਼੍ਰੋਮਣੀ ਅਕਾਲੀ ਦਲ ਬਾਦਲ ਸਮੇਤ ਸਾਰੀਆਂ ਪਾਰਟੀਆਂ ਨੇ ਪੰਜਾਬ ਦੇ ਕਿਸਾਨਾਂ,ਮਜ਼ਦੂਰਾਂ ਤੇ ਪੰਜਾਬ ਦੀ ਜਨਤਾ ਨਾਲ ਆਪੋ ਆਪਣੇ ਕਾਰਜਕਾਲ ਦੌਰਾਨ ਵੱਡਾ ਧੋਖਾ ਕੀਤਾ ਹੈ, ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਵੀ ਆਗੂ ਨੂੰ ਪਿੰਡ ਲੈਕੇ ਆਉਂਦਾ ਹੈ ਤਾਂ ਉਸ ਦੇ ਵਿਰੋਧ ਲਈ ਉਹ ਖੁਦ ਜ਼ਿੰਮੇਵਾਰ ਹੋਵੇਗਾ। ਉਨ੍ਹਾਂ  ਕਿਹਾ ਕਿ ਅਸੀਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਵਾਲ ਕਰਾਂਗੇ ਜੇਕਰ ਉਮੀਦਵਾਰਾਂ ਵੱਲੋਂ ਸਪੱਸ਼ਟ ਜਵਾਬ ਦੇਣ ਦੀ ਥਾਂ ਟਾਲਮਟੋਲ ਕੀਤੀ ਗਈ ਤਾਂ ਜੰਮਕੇ ਨਾਅਰੇਬਾਜ਼ੀ ਕਰਕੇ ਵਿਰੋਧ ਕੀਤਾ ਜਾਵੇਗਾ।ਕਿਸਾਨ ਆਗੂ ਚੱਠਾ ਕਿਹਾ ਜਿੰਨਾ ਸਮਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਸਮਾਂ ਪੰਜਾਬ ਦੇ ਪਿੰਡਾਂ 'ਚ ਭਾਜਪਾ ਲੀਡਰਾਂ ਦਾ ਵਿਰੋਧ ਕਰਦੇ ਰਹਾਂਗੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ