Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਵਿਦਿਆਰਥਣਾ ਨੂੰ ਰੁਜ਼ਗਾਰ ਸੰਬੰਧਿਤ ਕੀਤਾ ਪ੍ਰੇਰਿਤ : ਡਾਕਟਰ ਰਾਹੀਲਾ ਖਾਨ

April 26, 2024 12:57 PM
ਅਸ਼ਵਨੀ ਸੋਢੀ

ਮਾਲੇਰਕੋਟਲਾ :  ਪੰਜਾਬ ਵਕਫ਼ ਬੋਰਡ ਦੇ ਸਹਿਯੋਗ ਨਾਲ ਇੱਥੋਂ ਦੀ ਜਾਮਾ ਮਸਜਿਦ ਮਾਲੇਰਕੋਟਲਾ ਵਿਖੇ ਬੀਤੇ ਤਿੰਨ ਸਾਲਾਂ ਤੋਂ ਚੱਲ ਰਹੀ ਫਾਤਮਾ ਅਲ ਫਹਰੀ ਲਾਇਬਰੇਰੀ ਨੂੰ ਹੋਰ ਜਿਆਦਾ ਉਪਯੋਗੀ ਬਣਾਉਣ ਦੇ ਉਦੇਸ਼ ਨੂੰ ਲੈ ਕੇ ਅੱਜ ਇਸਲਾਮੀਆ ਗਰਲਜ਼ ਕਾਲਜ ਦੀ ਪ੍ਰਿੰਸੀਪਲ ਡਾਕਟਰ ਰਾਹਿਲਾ ਖਾਨ ਨੂੰ ਵਿਸ਼ੇਸ਼ ਤੌਰ ਤੇ ਸੱਦਾ ਦਿੱਤਾ ਗਿਆ l ਇਸ ਮੌਕੇ ਤੇ ਇਸਲਾਮੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਦੀਆਂ ਬਾਰਵੀਂ ਜਮਾਤ ਦੀਆਂ ਸੈਂਕੜੇ ਵਿਦਿਆਰਥਣਾ ਵੀ ਮੌਜੂਦ ਸਨ l ਜਾਮਾ ਮਸਜਿਦ ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਡਾਕਟਰ ਮੁਹੰਮਦ ਰਮਜ਼ਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਬੰਧਕੀ ਕਮੇਟੀ ਸ਼ੁਰੂ ਤੋਂ ਹੀ ਇਸ ਦਿਸ਼ਾ ਵਿੱਚ ਯਤਨਸ਼ੀਲ ਰਹੀ ਕਿ ਇਸ ਲਾਇਬਰੇਰੀ ਨੂੰ ਵਿਦਿਆਰਥਣਾ ਲਈ ਵੱਧ ਤੋਂ ਵੱਧ ਉਪਯੋਗੀ ਬਣਾਇਆ ਜਾਵੇ ਤਾਂ ਕਿ ਮਲੇਰਕੋਟਲਾ ਸ਼ਹਿਰ ਦੀਆਂ ਵਿਦਿਆਰਥਣਾ ਇੱਥੇ ਆ ਕੇ ਰੁਜ਼ਗਾਰ ਪ੍ਰਾਪਤੀ ਜਾਂ ਉੱਚ ਸਿੱਖਿਆ ਪ੍ਰਾਪਤੀ ਲਈ ਦਾਖਲਾ ਲੈਣ ਲਈ ਤਿਆਰੀ ਕਰ ਸਕਣ l ਇਸ ਲਾਈਬ੍ਰੇਰੀ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਮਿਆਰੀ ਕਿਤਾਬਾਂ ਮੌਜੂਦ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਦੀ ਜਰੂਰਤ ਦੇ ਅਨੁਸਾਰ ਹੋਰ ਕਿਤਾਬਾਂ ਵੀ ਮੁਹਈਆ ਕਰਵਾਈਆਂ ਜਾਣਗੀਆਂ l ਸਮੇਂ ਸਮੇਂ ਤੇ ਵੱਖ ਵੱਖ ਵਿਸ਼ਾ ਮਾਹਿਰਾਂ ਨੂੰ ਲਾਇਬਰੇਰੀ ਵਿੱਚ ਬੁਲਾ ਕੇ ਵਿਦਿਆਰਥੀਆਂ ਦੇ ਵਿਸ਼ੇ ਸਬੰਧੀ ਸ਼ੰਕੇ ਦੂਰ ਕੀਤੇ ਜਾਂਦੇ ਹਨ l ਮੁੱਖ ਮਹਿਮਾਨ ਡਾਕਟਰ ਰਾਹਿਲਾ ਖਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਧੁਨਿਕ ਯੁੱਗ ਮੁਕਾਬਲੇ ਦਾ ਯੁੱਗ ਹੈ l ਹੁਣ ਕੇਵਲ ਉਹ ਲੋਕ ਹੀ ਪ੍ਰਗਤੀ ਕਰ ਸਕਣਗੇ ਜੋ ਸਮੇਂ ਦੇ ਹਾਣੀ ਹੋਣਗੇ ਅਤੇ ਆਪਣੀ ਜ਼ਿੰਦਗੀ ਦੇ ਉਦੇਸ਼ ਦੀ ਪ੍ਰਾਪਤੀ ਦੇ ਲਈ ਹਰ ਪੱਖੋਂ ਤਿਆਰ ਹੋਣਗੇ l ਉਹਨਾ ਵਿਦਿਆਰਥਣਾ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਜੀਵਨ ਦੇ ਟੀਚਿਆਂ ਦੀ ਪ੍ਰਾਪਤੀ ਲਈ ਇੱਕ ਯੋਜਨਾ ਬਣਾ ਕੇ ਸਖਤ ਮਿਹਨਤ ਕਰਨ ਤਾਂ ਕਿ ਉਹ ਸਫਲਤਾ ਪ੍ਰਾਪਤ ਕਰ ਸਕਣ l ਉਹਨਾ ਪ੍ਰਬੰਧਕੀ ਕਮੇਟੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਫਾਤਮਾ ਅਲ ਫਹਰੀ ਲਾਇਬਰੇਰੀ ਵਿਦਿਆਰਥਣਾ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ l ਇਥੋਂ ਤਿਆਰੀ ਕਰਕੇ ਬਹੁਤ ਸਾਰੇ ਸਾਰੀਆਂ ਵਿਦਿਆਰਥਣਾ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਸਫਲ ਹੋ ਸਕੀਆਂ ਹਨ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ l ਇਸ ਮੌਕੇ ਤੇ ਜਾਮਾ ਮਸਜਿਦ ਦੀ ਪ੍ਰਬੰਧਕੀ ਕਮੇਟੀ ਦੇ ਸੰਯੁਕਤ ਸਕੱਤਰ ਸ੍ਰੀ ਅਬਦੁਲ ਵਹੀਦ ਅਤੇ ਜਹੂਰ ਅਹਿਮਦ ਚੌਹਾਨ ਵੀ ਹਾਜ਼ਰ ਸਨ l

Have something to say? Post your comment

 

More in Malwa

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ