Wednesday, January 21, 2026
BREAKING NEWS
ਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾ

Sports

ਕੋਰੋਨਾ ਕਰ ਕੇ IPL 2021 ਮੁਲਤਵੀ

May 04, 2021 02:43 PM
SehajTimes

ਨਵੀਂ ਦਿੱਲੀ : ਮੰਗਲਵਾਰ ਸ਼ਾਮ ਨੂੰ ਹੋਣ ਵਾਲੇ ਮੈਚ ਤੋਂ ਪਹਿਲਾਂ ਸਨਰਾਈਜ਼ਰਜ਼ ਹੈਦਰਾਬਾਦ ਦੇ ਵਿਕਟਕੀਪਰ ਰਿੱਧੀਮਾਨ ਸਾਹਾ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਮਿਲੀ। ਉੱਥੇ ਹੀ ਦਿੱਲੀ ਕੈਪੀਟਲਜ਼ ਦੇ ਗੇਂਦਬਾਜ਼ ਅਮਿਤ ਮਿਸ਼ਰਾ ਵੀ #Coronavirus ਇਨਫੈਕਟਿਡ ਦੱਸੇ ਜਾ ਰਹੇ ਹਨ।
ਇਸੇ ਲਈ ਇੰਡੀਅਨ ਪ੍ਰੀਮੀਅਰ ਲੀਗ (IPL) ਦੇ 14ਵੇਂ ਅਡੀਸ਼ਨ ਨੂੰ ਫਿਲਹਾਲ ਲਈ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਕੁਝ ਦੇਰ ਪਹਿਲਾਂ ਬੀਸੀਸੀਆਈ (BCCI) ਦੇ ਅਧਿਕਾਰੀਆਂ ਦੀ ਬੈਠਕ ਖ਼ਤਮ ਹੋਈ। ਆਈਪੀਐੱਲ ਮੁਲਤਵੀ ਹੋਣ ਕਾਰਨ ਅੱਜ ਦਾ ਮੈਚ ਵੀ ਨਹੀਂ ਹੋਵੇਗਾ। ਬਾਕੀ ਫ਼ੈਸਲਾ ਅਗਲੇ ਹਫ਼ਤੇ ਕੀਤਾ ਜਾਵੇਗਾ। ਬੀਸੀਸੀਆਈ ਦੇ ਵਾਈਸ ਪ੍ਰੈਜ਼ੀਡੈਂਟ ਰਾਜੀਵ ਸ਼ੁਕਲਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਇਸ ਸੀਜ਼ਨ ਲਈ ਟੂਰਨਾਮੈਂਟ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਮੰਗਲਵਾਰ ਦੁਪਹਿਰੇ ਸ਼ੁਕਲਾ ਨੇ ਏਐੱਨਆਈ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਦੇ ਮਾਮਲਿਆਂ ਕਾਰਨ ਬੋਰਡ ਨੇ ਇਹ ਕਦਮ ਚੁੱਕਿਆ ਹੈ। ਇਸ ਸੀਜ਼ਨ ਦੇ ਆਈਪੀਐੱਲ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲੈ ਲਿਆ ਗਿਆ ਹੈ।
ਕਾਬਿਲੇਗ਼ੌਰ ਹੈ ਕਿ ਸੋਮਵਾਰ ਨੂੰ ਕੋਲਕਾਤਾ ਨਾਈਟਰਾਈਡਰਜ਼ ਦੇ ਖਿਡਾਰੀ ਵਰੁਣ ਚੱਕਰਵਰਤੀ ਤੇ ਸੰਦੀਪ ਵਾਰੀਅਰ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਇਸ ਤੋਂ ਬਾਅਦ ਸੋਮਵਾਰ 3 ਮਈ ਨੂੰ ਰਾਇਲ ਚੈਲੰਜਰਜ਼ ਬੈਂਗਲੌਰ ਤੇ ਕੋਲਕਾਤਾ ਨਾਈਟਰਾਈਡਰਜ਼ ਦੇ ਮੁਕਾਬਲੇ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ। ਮੰਗਲਵਾਰ ਸਵੇਰੇ ਚੇਨਈ ਸੁਪਰ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਕਾਰ ਹੋਣ ਵਾਲੇ ਮੁਕਾਬਲੇ ਦੇ ਮੁਲਤਵੀ ਹੋਣ ਦੀ ਜਾਣਕਾਰੀ ਆਈ।

Have something to say? Post your comment

 

More in Sports

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਭਾਰਤੀ ਹਾਕੀ ਟੀਮ ਨੇ ਜਿਤਿਆ ਏਸ਼ੀਆ ਕੱਪ

ਚਾਈਨਾ 'ਚ ਹੈਪੀ ਬਰਾੜ ਨੇ ਸਟਰਾਂਗਮੈਨ ਮੁਕਾਬਲਾ ਜਿੱਤ ਕੇ ਚਮਕਾਇਆ ਮੋਗੇ ਦਾ ਨਾਮ 

ਸਪੋਰਟਸ ਡੇਅ ਮੌਕੇ ਕਾਲਜ 'ਚ ਕਰਵਾਈਆਂ ਖੇਡਾਂ 

ਹਰਜਿੰਦਰ ਕੌਰ ਨੇ ਭਾਰ ਚੁੱਕਣ 'ਚ ਜਿੱਤਿਆ ਤਾਂਬਾ 

ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਨੇ ਜਿੱਤੇ ਇੱਕ ਸਿਲਵਰ ਅਤੇ ਅੱਠ ਬਰੋਂਜ਼ ਮੈਡਲ

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ