Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Malwa

ਰਾਜਨੀਤਿਕ ਆਗੂਆਂ ਵੱਲੋਂ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ : ਪ੍ਰੋਫੈਸਰ ਬਡੂੰਗਰ 

April 26, 2024 02:01 PM
Daljinder Singh Pappi
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਦਲ ਬਦਲੀਆਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਜਿਸ ਪਾਰਟੀ ਨੇ ਵਿਅਕਤੀ ਨੂੰ ਵਿਧਾਇਕੀ ਪਦ, ਵਜੀਰੀਆਂ ਦਿਵਾ ਕੇ, ਲੋਕ ਸਭਾ ਮੈਂਬਰ ਬਣਾ ਕੇ ਮਾਣ ਸਨਮਾਨ ਦਿੱਤਾ ਹੋਵੇ ਤੇ ਅਜਿਹੇ ਵਿਅਕਤੀਆਂ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ਵਿੱਚ ਸ਼ਮੂਲੀਅਤ ਕਰਨਾ ਜਾਂ ਦੂਸਰੀਆਂ ਪਾਰਟੀਆਂ ਵੱਲੋਂ ਹੋਰਨਾਂ ਪਾਰਟੀ ਦੇ ਆਗੂਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਵਾਉਣਾ ਵੀ ਲੋਕਤੰਤਰ ਦੇ ਘਾਣ ਤੋਂ ਘੱਟ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਇੱਕ ਪਾਰਟੀ ਵੱਲੋਂ ਟਿਕਟ ਨਹੀਂ ਦਿੱਤੀ ਜਾਂਦੀ ਤਾਂ ਰਾਤੋ ਰਾਤ ਰਾਜਨੀਤਿਕ ਆਗੂਆਂ ਵੱਲੋਂ ਪਾਰਟੀਆਂ ਬਦਲ ਲਈਆਂ ਜਾਂਦੀਆਂ ਹਨ ਉਹ ਅਜਿਹਾ ਕਰਕੇ  ਜਨਤਾ ਨੂੰ ਕੀ ਸੰਦੇਸ਼ ਦੇਸ਼ ਦੇਣਾ ਚਾਹੁੰਦੇ ਹਨ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਵੱਖੋ ਵੱਖ ਰਾਜਨੈਤਿਕ ਪਾਰਟੀਆਂ ਵਲੋਂ ਵੀ ਸਾਰੇ ਕਾਇਦੇ ਕਾਨੂੰਨ, ਛਿੱਕੇ ਟੰਗ ਕੇ ਆਪੋ ਆਪਣੀਆਂ ਪਾਰਟੀਆਂ ਵਿੱਚ ਰਾਤੋ ਰਾਤ ਜੁਆਇਨ ਕਰਵਾ ਕੇ ਉਹਨਾਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ, ਤੇ ਅਜਿਹਾ ਹੋਣ ਨਾਲ  ਜਿੱਥੇ ਮਿਹਨਤੀ ਯੋਗ ਅਤੇ ਪਾਰਟੀ ਲਈ ਸਿਰ ਤੋੜ ਯਤਨ ਵਾਲੇ ਟਕਸਾਲੀ ਰਾਜਨੀਤਿਕ ਆਗੂਆਂ ਨੂੰ ਨਿਰਾਸ਼ਾ ਹੁੰਦੀ ਹੈ ਉੱਥੇ ਹੀ ਉਨਾਂ ਦਾ ਮੋਨੋਬਲ ਵੀ ਘਟਦਾ ਹੈ। ਉਹਨਾਂ ਕਿਹਾ ਕਿ  ਰਾਜਨੀਤਿਕ ਪਾਰਟੀ ਦੇ ਮੁਖੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਹੀ ਪਾਰਟੀ ਦੇ ਆਗੂਆਂ ਨੂੰ ਇਹਨਾਂ ਚੋਣ ਮੈਦਾਨਾਂ ਵਿੱਚ ਉਮੀਦਵਾਰ ਵਜੋਂ ਉਤਾਰ ਕੇ ਚੋਣਾ ਲੜਨ ਦਾ ਮੌਕਾ ਦੇਣ ਤੇ ਪਰਿਵਾਰ ਪ੍ਰਸਤੀ ਅਤੇ ਨਿਜ ਪ੍ਰਸਤੀ ਤੇ ਮੌਕਾ ਪ੍ਰਸਤ  ਰਾਜਨੀਤਿਕ ਆਗੂਆਂ ਨੂੰ ਪਾਰਟੀ ਵਿੱਚੋਂ ਲਾਂਭੇ ਕਰਕੇ ਅਜਿਹੇ ਆਗੂਆਂ ਵੱਲੋਂ ਲੋਕਤੰਤਰ ਦਾ ਖਿਲਵਾੜ ਕਰਨ ਨੱਥ ਪਾਈ ਜਾਵੇ।

Have something to say? Post your comment