Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤ

April 26, 2024 03:19 PM
Daljinder Singh Pappi
ਸਮਾਣਾ : ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਚੇਅਰਮੈਨ ਸੀ ਏ ਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਦੇ ਹੋਟਲ ਲੇ ਮੈਰੀਡੀਅਨ ਵਿੱਚ ਰੋਟਰੀ ਇੰਟਰਨੈਸ਼ਨਲ ਪ੍ਰੈਜ਼ੀਡੈਂਟ ਇਲੈਕਟ ਸ੍ਰੀਮਤੀ ਸਟੈਫਨੀ ਉਰਚਿਕ ਅਤੇ ਗੈਸਟ ਆਫ ਆਨਰ ਰੋਟਰੀ ਇੰਟਰਨੈਸ਼ਨਲ ਡਾਇਰੈਕਟਰ ਟੀ ਐਨ ਸੁਬਰਾਮਣੀਅਨ ਵੱਲੋਂ "ਇੱਕ ਪ੍ਰੇਰਣਾਦਾਇਕ ਈਵੈਂਟ" ਦੌਰਾਨ ਸਨਮਾਨਿਤ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ -3090 ਦੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਰੋਟਰੀ ਕਲੱਬ ਸ਼ਾਮਲ ਹਨ। ਇਹ ਸਮਾਣਾ ਲਈ ਬੜੇ ਮਾਣ ਵਾਲੀ ਗੱਲ ਹੈ।ਅਮਿਤ ਸਿੰਗਲਾ ਹਰ ਵੇਲੇ ਸੇਵਾ ਕਾਰਜਾਂ ਨੂੰ ਸਮਰਪਿਤ ਹਨ। ਉਹਨਾਂ ਨੇ ਆਪਣੇ ਜੀਵਨ ਵਿੱਚ ਸਮਾਜ ਭਲਾਈ ਦੇ ਅਨੇਕਾਂ ਕੰਮ ਕੀਤੇ ਅਤੇ ਬਹੁਤ ਉੱਚ ਕੋਟੀ ਦੀਆਂ ਪ੍ਰਾਪਤੀਆਂ ਹਾਸਲ ਕੀਤੀਆਂ।
 
 
 
ਪਟਿਆਲਾ, ਸਮਾਣਾ ਸ਼ਹਿਰ ਵਿੱਚ ਇੱਕ ਛੋਟੇ ਜਿਹੇ ਉੱਦਮ ਤੋਂ ਇੱਕ ਸਫਲ ਉਦਯੋਗਪਤੀ ਅਤੇ ਹੁਣ ਇੱਕ ਰੋਟਰੀ ਗਵਰਨਰ ਬਣਨ ਤੱਕ ਦਾ ਉਹਨਾਂ ਦਾ ਸਫਰ ਸਮਾਜ ਭਲਾਈ ਪ੍ਰਤੀ ਆਪਣੇ ਸਮਰਪਣ ਅਤੇ ਸਖਤ ਮਿਹਨਤ ਨੂੰ ਦਰਸਾਉਂਦਾ ਹੈ। ਉਹਨਾਂ ਨੇ ਆਪਣੀ ਜ਼ਿੰਦਗੀ ਵਿੱਚ ਬਹੁਤ ਮਿਹਨਤ ਕੀਤੀ ਅਤੇ ਅਤੇ ਆਪਣੇ ਦੁਆਰਾ ਹਾਸਲ ਕੀਤੇ ਤਜਰਬਿਆਂ  ਨਾਲ ਅਸਮਾਨ ਦੀਆਂ ਬੁਲੰਦੀਆਂ ਨੂੰ ਛੋਹਿਆ। ਅਮਿਤ  ਦੀ ਸੇਵਾ ਨਿਰਸਵਾਰਥ ਸੇਵਾ ਦਾ ਇੱਕ ਪ੍ਰਤੱਖ ਪ੍ਰਮਾਣ ਹੈ ।ਇੱਕ ਪ੍ਰਸਿੱਧ ਸਮਾਜ ਸੇਵਕ ਹੋਣ ਦੇ ਨਾਤੇ ੳਹ ਹਮੇਸ਼ਾਂ ਆਪਣੇ ਭਾਈਚਾਰੇ ਦੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਸਭ ਤੋਂ ਮੋਹਰੀ ਰਹੇ ਹਨ।
 
 
ਅਗਰਵਾਲ ਗਊਸ਼ਾਲਾ ਦੇ ਖੇਤਰ ਵਿੱਚ ਉਹਨਾਂ ਦਾ ਸਮਰਪਣ ਸਾਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕਰਦਾ ਹੈ। ਉਹ "ਦਾ ਬੈਸਟ ਰੋਟੇਰੀਅਨ" ਐਵਾਰਡ ਵੀ ਪ੍ਰਾਪਤ ਕਰ ਚੁੱਕੇ ਹਨ। ਰੋਟਰੀ ਕਲੱਬ ਗਲੋਬਲ ਸੰਸਥਾ ਹੈ ਤੇ ਇੰਟਰਨੈਸ਼ਨਲ ਪੱਧਰ 'ਤੇ ਸੇਵਾ ਦੇ ਵੱਡੇ ਵੱਡੇ ਕਾਰਜ ਕਰ ਰਹੀ ਹੈ। ਰੋਟਰੀ ਵੱਲੋਂ ਸਿਹਤ ਸਿੱਖਿਆ ਅਤੇ ਵਾਤਾਵਰਨ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਸੰਸਾਰ ਭਰ ਵਿੱਚ ਇਸ ਕਲੱਬ ਦੇ ਕਾਰਜਾਂ ਦੀ ਸ਼ਲਾਘਾ ਹੁੰਦੀ ਹੈ। ਰੋਟਰੀ ਕਲੱਬ ਦੇਡਿਸਟ੍ਰਿਕਟ ਗਵਰਨਰ ਚੁਣੇ ਜਾਣ ਤੇ ਸੀ ਏ ਅਮਿਤ ਸਿੰਗਲਾ ਨੇ ਕਿਹਾ ਕਿ ਜ਼ਿਲ੍ਹਾ- 3090 ਦੇ 103 ਕਲੱਬਾਂ ਨੇ ਉਹਨਾਂ 'ਤੇ ਜੋ ਵਿਸ਼ਵਾਸ ਜਤਾਇਆ ਹੈ ਉਹ ਉਸ ਤੇ ਖਰਾ ਉਤਰਨਗੇ ਅਤੇ ਰਮੇਸ਼  ਰੋਟਰੀ ਦੀ ਬੇਹਤਰੀ ਅਤੇ ਸਮਾਜ ਸੇਵਾ ਦੇ ਕਾਰਜ ਕਰਦੇ ਰਹਿਣਗੇ।

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ