Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

April 26, 2024 03:37 PM
ਅਸ਼ਵਨੀ ਸੋਢੀ

ਅਮਰਗੜ੍ਹ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਵੱਲੋਂ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸਥਾਪਤ ਕੀਤੇ ਗਏ ਸਟਰਾਂਗ ਰੂਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਟਰਾਂਗ ਰੂਮ ਦੀ ਸੁਰੱਖਿਆ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਫਤਹਿਗੜ੍ਹ  (ਅਸੈਂਬਲੀ  ਸੈਗਮੈਂਟ  106  ਅਮਰਗੜ੍ਹ) ਕਮ ਐਸ. ਡੀ.ਐਮ ਅਹਿਮਦਗੜ੍ਹ ਸ਼੍ਰੀ ਗੁਰਮੀਤ ਕੁਮਾਰ ਬਾਂਸਲ, ਤਹਿਸ਼ੀਲਦਾਰ ਅਹਿਮਦਗੜ੍ਹ ਸ੍ਰੀ ਹਰਵਿੰਦਰ ਸਿੰਘ ਘੋਲੀਆ, ਨਾਇਬ ਤਹਿਸ਼ੀਲਦਾਰ ਸ੍ਰੀ ਵਿਵੇਕ ਨਿਰਮੋਹੀ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਲੋਕ ਸਭਾ ਹਲਕਾ ਫਤਹਿਗੜ੍ਹ  (ਅਸੈਂਬਲੀ  ਸੈਗਮੈਂਟ 106 ਅਮਰਗੜ੍ਹ) ਦੇ ਸਟਰਾਂਗ ਰੂਮ ਅਮਰਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਸੰਸਥਾ ਤੋਂ ਚੋਣਾਂ ਤੋਂ ਇੱਕ ਦਿਨ ਪਹਿਲਾਂ ਪੋਲਿੰਗ ਪਾਰਟੀਆਂ ਨੂੰ ਈਵੀਐੱਮਜ਼ ਅਤੇ ਹੋਰ ਲੁੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਥੇ ਹੀ ਚੋਣਾਂ ਉਪਰੰਤ ਇੱਕਤਰ ਕੀਤਾ ਜਾਵੇਗਾ । ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਟਰਾਂਗ ਰੂਮ ਦੇ ਸਾਰੇ ਪ੍ਰਬੰਧ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਕੀਤੇ ਜਾਣਗੇ। ਅੱਜ ਦੇ ਦੌਰੇ ਦੌਰਾਨ ਸੁਰੱਖਿਆ ਦੇ ਪੱਖ ਤੋਂ ਵੀ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ  ਜੋ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾ ਸਕਣ ।ਜ਼ਿਲ੍ਹਾ ਚੋਣ ਅਫਸਰ ਮਾਲੇਰਕੋਟਲਾ ਨੇ ਅੱਗੇ  ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ 01 ਜੂਨ 2024 ਨੂੰ ਵੋਟਾਂ ਦਾ ਕੰਮ ਅਮਨ-ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ।

 

Have something to say? Post your comment

 

More in Malwa

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ

ਨਿਸ਼ਕਾਮ ਸੇਵਾ ਸੰਮਤੀ ਵੱਲੋਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਆਯੋਜਿਤ ਮੁੱਖ ਮਹਿਮਾਨਾਂ ਨੇ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਰਮਿੰਦਰ ਸਿੱਧੂ ਨੇ ਢਾਈ ਲੱਖ ਕਿਲੋਮੀਟਰ ਸਾਇਕਲ ਦਾ ਸਫਰ ਕੀਤਾ ਪੂਰਾ

ਫੂਡ ਸੇਫਟੀ ਅਫਸਰ ਨੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਕੀਤੀ ਜਾਂਚ, 9 ਦੁੱਧ ਦੇ ਸੈਂਪਲ ਲਏ

ਐਸ ਆਰ ਐਸ ਵਿਦਿਆਪੀਠ ਵਿੱਚ ਕਲਾਸ 11-12 ਦੇ ਵਿਦਿਆਰਥੀਆਂ ਲਈ ਵਿਅਕਤਿਤਵ ਵਿਕਾਸ ਅਤੇ ਸੰਚਾਰ ਕੌਸ਼ਲ ਵਰਕਸ਼ਾਪ ਦਾ ਆਯੋਜਨ