Tuesday, May 07, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Malwa

ਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾ

April 26, 2024 03:42 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰੀਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਡਾ. ਪੱਲਵੀ ਵੱਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦੇ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਨਾਂ ਉਪਰਾਲਿਆਂ ਤਹਿਤ ਅੱਜ ਮਾਲੇਰਕੋਟਲਾ ਵਿਖੇ ਸਥਾਪਿਤ ਸਾਈਲੋ ਵਿਖੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ. ਡੀ. ਐਮ. ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ., ਡੀ.ਐਸ.ਪੀ.ਸ੍ਰੀ ਗੁਰਦੇਵ ਸਿੰਘ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਤੋਂ ਰਸ਼ਮਿੰਦਰ ਸਿੰਘ ਅਤੇ ਮੈਂਨੇਜਰ ਸਾਈਲੋ ਸ੍ਰੀ ਸੂਰਜ ਪ੍ਰਕਾਸ ਤੋਂ ਇਲਾਵਾ ਸਬੰਧਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਮੈਨੇਜ਼ਰ ਸਾਈਲੋ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਦੇ ਸੀਜਨ ਦੌਰਾਨ ਸਾਈਲੋ ਨੂੰ ਪੂਰੀ ਕਪੈਸਟੀ ਨਾਲ ਲਗਾਤਾਰ 24x07 ਲਗਾਤਾਰ ਚਲਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਈਲੋ ਦੇ ਬਾਹਰ ਅਤੇ ਅੰਦਰ ਰੋਸ਼ਨੀ ਦਾ ਪੁਖੱਤਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਜਿਨਸ ਲੈ ਕੇ ਆਉਂਣ ਵਾਲੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ, ਪਖਾਨੇ ਆਦਿ ਦੇ ਉਚਿੱਤ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਹੋਰ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਰੈਫਿਕ ਨੂੰ ਸੰਚਾਰੂ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਤਾਂ ਜੋ ਸ਼ਹਿਰ ਨਿਵਾਸੀਆਂ ਦੇ ਨਾਲ ਨਾਲ ਜਿਨਸ ਲੈ ਕੇ ਆਉਂਣ ਵਾਲੇ ਕਿਸਾਨਾਂ ਨੂੰ ਦਿੱਕਤ ਨਾ ਮਹਿਸੂਸ ਹੋਵੇ। ਸਾਈਲੋ ਮੈਂਨੇਜਰ ਸ੍ਰੀ ਸੂਰਜ ਪ੍ਰਕਾਸ਼ ਨੇ ਡਿਪਟੀ ਕਮਿਸ਼ਨਰ ਨੂੰ ਸਾਈਲੋ ਦੀ ਕੈਪਸਟੀ ਤੋਂ ਜਾਣੂ ਕਰਵਾਉਂਦੀਆਂ ਦੱਸਿਆ ਕਿ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿਖੇ ਸਥਾਪਿਤ ਸਾਈਲੋਜ ਵਿਖੇ 50 ਹਜਾਰ ਮੀਟਰਿਕ ਟਨ ਪ੍ਰਤੀ ਸਾਈਲੋ ਜਿਨਸ ਨੂੰ ਸਟੋਰ ਕੀਤਾ ਜਾ ਸਕਦਾ ਹੈ। ਹੁਣ ਤੱਕ ਮੌਜੂਦਾ ਸੀਜਨ ਦੌਰਾਨ ਮਾਲੇਰਕੋਟਲਾ ਵਿਖੇ 4807 ਮੀਟਰਿਕ ਟਨ ਅਤੇ ਅਹਿਮਦਗੜ੍ਹ ਵਿਖੇ 4321 ਮੀਟਰਿਕ ਟਨ ਕਣਕ ਦਾ ਭੰਡਾਰੀਕਰਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਹੋਰ ਦੱਸਿਆ ਮਾਲੇਰਕੋਟਲਾ ਸਾਈਲੋ ਵਿਖੇ 37 ਹਜਾਰ 500 ਮੀਟਰਿਕ ਟਨ ਹੋਰ ਕਣਕ ਭੰਡਾਰੀਕਰਨ ਕਰਨ ਦਾ ਟਿੱਚਾ ਨਿਰਧਾਰਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਅਤੇ ਸਾਈਲੋ ਵਿਚ ਆਉਣ ਵਾਲੇ ਕਿਸਾਨਾਂ ਜਾਂ ਮਜਦੂਰਾਂ ਨੂੰ ਕੋਈ ਦਿੱਕਤ ਨਾ ਆਉਂਣ ਦਿੱਤੀ ਜਾਵੇ। ਰੋਜਾਨਾ ਜਿੰਨ੍ਹੀ ਕਣਕ ਆ ਰਹੀ ਹੈ ਉਨ੍ਹੀ ਕਣਕ ਦੀ ਖਰੀਦ ਕੀਤੀ ਜਾਵੇ ਅਤੇ ਦਿਨ ਦੇ ਖਰੀਦ ਦੇ ਬਰਾਬਰ ਹੀ ਲਿਫਟਿੰਗ ਵੀ ਨਾਲੋ ਨਾਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਟਰੱਕਾਂ ਦੀ ਵੰਡ ਏਂਜਸੀਆਂ ਆਪਣੀ ਦੇਖਰੇਖ ਹੇਠ ਕਰਵਾਉਣ ਸਭ ਪਾਸੇ ਬਰਾਬਰ ਲਿਫਟਿੰਗ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਵਿਚ ਕੁਤਾਹੀ ਬਰਦਾਸਤ ਨਹੀਂ ਹੋਵੇਗੀ ਅਤੇ ਜਿਸ ਕਿਸੇ ਦੇ ਪੱਧਰ ਤੇ ਵੀ ਢਿੱਲ ਪਾਈ ਗਈ ਉਸਦੇ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਸਖ਼ਤ ਤੋਂ ਸਖਤ ਕਾਰਵਾਈ ਕਰਨ ਵਿਚ ਗੁਰੇਜ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ 12 ਫੀਸਦੀ ਨਮੀ ਤੋਂ ਜਿਆਦਾ ਵਾਲੀ ਕਣਕ ਮੰਡੀ ਵਿਚ ਨਾ ਲਿਆਉਣ ਅਤੇ ਸੁੱਕੀ ਫਸਲ ਆਵੇਗੀ ਤਾਂ ਨਾਲੋ ਨਾਲ ਖਰੀਦ ਹੋਵੇਗੀ। ਉਨ੍ਹਾਂ ਨੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੌਸਮ ਦੇ ਖਤਰੇ ਦੇ ਮੱਦੇਨਜਰ ਮੰਡੀਆਂ ਵਿਚ ਤਰਪਾਲਾਂ ਦੀ ਜਰੂਰਤ ਅਨੁਸਾਰ ਵਿਵਸਥਾ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਮੰਡੀਆਂ ਵਿਚ ਛਾਂ ਤੇ ਪੀਣ ਦੇ ਪਾਣੀ ਦੇ ਇੰਤਜਾਮ ਲਗਾਤਾਰ ਹੁੰਦੇ ਰਹਿਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ 24 ਅਪ੍ਰੈਲ ਤੱਕ ਮੰਡੀਆਂ ਵਿਚ 90207 ਮੀਟਰਿਕ ਟਨ ਦੀ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਾਇਵੇਟ ਵਪਾਰੀਆਂ ਵਲੋਂ 85143 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਕਿਹਾ ਕਿ ਜਿ਼ਲ੍ਹੇ ਵਿਚ 48 ਘੰਟੇ ਪਹਿਲਾਂ ਤੱਕ ਖਰੀਦੀ ਕਣਕ ਦੀ 129 ਕਰੋੜ 96 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

 

Have something to say? Post your comment

 

More in Malwa

ਮੁੱਖ ਮੰਤਰੀ ਨੂੰ ਮਿਲਣ ਆਏ ਜਥੇਬੰਦੀਆਂ ਦੇ ਨੁਮਾਇੰਦੇ ਮੁੜੇ ਨਿਰਾਸ਼

ਵੋਟਰ ਹਰਸਿਮਰਤ ਬਾਦਲ ਦੀ ਜ਼ਮਾਨਤ ਜ਼ਬਤ ਕਰਨ ਨੂੰ ਤਿਆਰ : ਭਗਵੰਤ ਮਾਨ

ਕਾਰਲ ਮਾਰਕਸ ਨੇ ਕਿਰਤੀਆਂ ਦੇ ਹੱਕਾਂ ਦੀ ਵਕਾਲਤ ਕੀਤੀ : ਕੌਸ਼ਿਕ 

ਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ

ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ 200 ਪੋਲਿੰਗ ਸਟੇਸ਼ਨਾਂ ਸਬੰਧੀ 240 ਬੈਲਟ ਯੂਨਿਟ,240 ਕੰਟਰੋਲ ਯੂਨਿਟ ਅਤੇ 260 ਵੀ.ਵੀ.ਪੈਟ ਮਸ਼ੀਨਾਂ

ਪੋਸਟਲ ਬੈਲਟ ਪੇਪਰ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ : ਧਾਲੀਵਾਲ

ਪੰਜਾਬੀ ਯੂਨੀਵਰਸਿਟੀ ਸੈਂਟਰ ਫਫ਼ਾਰ ਐਮਰਜਿੰਗ ਐਂਡ ਇਨੋਵੇਟਿਵ ਟੈਕਨਾਲੋਜੀ ਮੋਹਾਲੀ ਵਿਖੇ ਕਰਵਾਈ ਪਹਿਲੀ ਅਲੂਮਨੀ ਮੀਟ

ਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲ

ਧੀਆਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਮਾਨਤ ਫਾਊਂਡੇਸ਼ਨ ਦਾ ਉਦੇਸ਼ : ਗਗਨਦੀਪ ਕੌਰ ਢੀਂਡਸਾ

ਭਾਜਪਾ ਦੇ ਰਾਹ 'ਤੇ ਚੱਲ ਰਹੀ ਹੈ 'ਆਪ' ਸਰਕਾਰ :ਜੋਗਿੰਦਰ ਉਗਰਾਹਾਂ