Wednesday, September 17, 2025

Malwa

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾ

April 26, 2024 09:09 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਪੰਜ ਮਈ ਨੂੰ ਜਨਮ ਦਿਹਾੜਾ ਮਨਾਉਣ ਲਈ ਵਿਸ਼ਵਕਰਮਾ ਭਵਨ ਕਮੇਟੀ,ਮਹਾਰਾਜਾ ਜੱਸਾ ਰਾਮਗੜ੍ਹੀਆ ਯੂਥ ਕਲੱਬ ਅਤੇ ਸੁਖਮਨੀ ਸਾਹਿਬ ਕਮੇਟੀ ਸੁਨਾਮ ਵੱਲੋਂ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ਵਕਰਮਾ ਭਵਨ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਦਿਓਸੀ ਨੇ ਦੱਸਿਆ ਕਿ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਵਿਸ਼ਵਕਰਮਾ ਭਵਨ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਤਿੰਨ ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਚਾਰ ਮਈ ਸ਼ਾਮ ਨੂੰ ਢਾਡੀ ਦਰਬਾਰ ਕਰਵਾਇਆ ਜਾਵੇਗਾ ਪੰਜ ਮਈ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਢਾਡੀ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨਗੇ। ਇਸ ਮੌਕੇ ਜਥੇਦਾਰ ਮੁਖਤਿਆਰ ਸਿੰਘ,ਹਰਵਿੰਦਰ ਸਿੰਘ ਦਿਓਸੀ, ਅਜੈਬ ਸਿੰਘ ਸੱਗੂ ,ਸੰਦੀਪ ਸਿੰਘ ਦਿਓਸੀ , ਬਰਮਾਨੰਦ ਬਿੱਟੀ ਪਨੇਸਰ, ਸ਼ਮਸ਼ੇਰ ਸਿੰਘ, ਰਘਵੀਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ