Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ

April 26, 2024 09:12 PM
SehajTimes

ਪਟਿਆਲਾ: ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਜ਼ਰੂਰ ਦੇਖਣ। ਮਹਿਲਾਂ ਵਿੱਚ ਰਹਿਣ ਵਾਲਿਆਂ ਨੂੰ ਕਈ ਵਾਰ ਲੋਕ ਸਭਾ ਵਿੱਚ ਭੇਜ ਕੇ ਦੇਖ ਲਿਆ ਹੈ, ਇੱਕ ਵਾਰ ਪਿੰਡ-ਦਿਹਾਤ ’ਚ ਰਹਿਣ ਵਾਲੇ ਦਾ ਸਮਰਥਨ ਕਰਕੇ ਦੇਖੀਏ, ਉਨ੍ਹਾਂ ਨੂੰ ਕਦੇ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਐਨ.ਕੇ. ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਹਲਕਾ ਸੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਪਰ ਉਹ ਕਦੇ ਉਨ੍ਹਾਂ ਦਾ ਧੰਨਵਾਦ ਕਰਨ ਲਈ ਵੀ ਨਹੀਂ ਆਈ। ਪ੍ਰਨੀਤ ਕੌਰ ਹਰ ਵਾਰ ਚੋਣ ਜਿੱਤਣ ਤੋਂ ਬਾਅਦ ਸਾਰੇ 9 ਵਿਧਾਨ ਸਭਾ ਹਲਕਿਆਂ ਨੂੰ ਪਟੇ  'ਤੇ ਆਪਣੇ ਕਰਿੰਦਿਆਂ ਨੂੰ ਸੌਂਪਦੀ ਰਹੀ ਹੈ। ਉਹ ਪ੍ਰਨੀਤ ਕੌਰ ਦੇ ਨਾਮ 'ਤੇ ਲੋਕਾਂ ਨੂੰ ਲੁੱਟਣ ਦਾ ਕੰਮ ਕਰਦੇ ਸਨ। ਸ਼ਰਮਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਦੇਖਣ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟ ਦਿੱਤੀ ਜਾਵੇ। ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ  ਵਿੱਚ ਕਦੇ ਵੀ ਦਲ-ਬਦਲ ਨਹੀਂ ਕੀਤਾ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਉਨ੍ਹਾਂ ਨੇ ਹਮੇਸ਼ਾ ਪਾਰਟੀ ਪ੍ਰਤੀ ਸਮਰਪਣ ਅਤੇ ਜਨਤਾ ਪ੍ਰਤੀ ਜਵਾਬਦੇਹੀ ਨੂੰ ਕਾਇਮ ਰੱਖਿਆ ਹੈ। ਇਸ ਮੌਕੇ ਸੁਤਰਾਣਾ ਹਲਕਾ ਇੰਚਾਰਜ ਕਬੀਰ ਦਾਸ, ਮਹਿੰਦਰ ਸਿੰਘ ਲਾਲਵਾ, ਤੇਜਵੀਰ ਖਾਨ ਸਮੇਤ ਕਈ ਪਤਵੰਤੇ ਹਾਜ਼ਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ