Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Malwa

ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ: ਪ੍ਰਨੀਤ ਕੌਰ

April 27, 2024 10:59 AM
SehajTimes

ਭਗਵੰਤ ਮਾਨ ਸਰਕਾਰ ਸਮੇਂ ਤੇ ਉੱਤਰੀ ਬਾਈਪਾਸ ਲਈ 250 ਕਰੋੜ ਰੁਪਏ ਦਾ ਹਿੱਸਾ ਜਾਰੀ ਕਰੇ, ਕੇਂਦਰ ਨੇ 500 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇਣ ਦਾ ਕੀਤਾ ਐਲਾਨ

ਆਪ ਸਰਕਾਰ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਕਰਨ 'ਚ ਨਾਕਾਮ ਰਹੀ ਹੈ, 'ਆਪ' ਪਾਰਟੀ ਸਿਰਫ਼ ਵਾਅਦਿਆਂ ਤੱਕ ਹੀ ਹੈ ਸੀਮਤ

ਪਟਿਆਲਾ  : ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨਾਂ, ਮੰਡਲ ਪ੍ਰਧਾਨਾਂ, ਸ਼ਕਤੀ ਕੇਂਦਰ ਪ੍ਰਧਾਨਾਂ, ਵਰਕਰਾਂ ਅਤੇ ਸੀਨੀਅਰ ਭਾਜਪਾ ਲੀਡਰਸ਼ਿਪ ਨੇ ਸ਼ਹਿਰ ਦੇ ਇੱਕ ਹੋਟਲ ਵਿੱਚ ਵੀਰਵਾਰ ਨੂੰ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਵਿੱਚ ਭਾਜਪਾ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ। ਪਾਰਟੀ ਨੂੰ ਕਿਸਾਨਾਂ ਨਾਲ ਪੂਰੀ ਹਮਦਰਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਕੱਢਣ ਲਈ ਸੀਨੀਅਰ ਲੀਡਰਸ਼ਿਪ ਕਿਸਾਨ ਆਗੂਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। 24 ਪਿੰਡਾਂ ਵਿੱਚ ਭਾਜਪਾ ਦਾ ਬਾਈਕਾਟ ਕੀਤੇ ਜਾਣ ਦੇ ਸਵਾਲ ਨੂੰ ਸਿਰੇ ਤੋਂ ਨਕਾਰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਦੋਂ ਕਿ ਉੱਤਰੀ ਬਾਈਪਾਸ ਦੀ ਤਜਵੀਜ਼ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਹੀ ਤਿਆਰ ਕੀਤੀ ਗਈ ਸੀ। ਪਰ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਇਸ ਬਾਈਪਾਸ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ। ਹੁਣ ਇਕ ਵਾਰ ਫਿਰ ਜਦੋਂ ਉਨ੍ਹਾਂ ਨੇ ਇਹ ਮਾਮਲਾ ਚੁੱਕਿਆ ਤਾਂ ਉਨ੍ਹਾਂ ਨੇ ਨਿਤਿਨ ਗਡਕਰੀ ਨੂੰ ਇਸ ਪ੍ਰਾਜੈਕਟ ਲਈ 754 ਕਰੋੜ ਰੁਪਏ ਦਾ ਬਜਟ ਪਾਸ ਕਰਵਾਉਣ ਲਈ ਕਿਹਾ। ਇਸ ਪ੍ਰਾਜੈਕਟ ਲਈ ਕੇਂਦਰ ਵੱਲੋਂ 24 ਅਪ੍ਰੈਲ 2024  ਨੂੰ ਟੈਂਡਰ ਜਾਰੀ ਕੀਤਾ ਗਿਆ ਹੈ। 754 ਕਰੋੜ ਰੁਪਏ ਵਿੱਚੋਂ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੇ 250 ਕਰੋੜ ਰੁਪਏ ਅਦਾ ਕਰਨੇ ਹਨ, ਜੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਦਾ ਨਹੀਂ ਕੀਤੇ ਜਾ ਰਹੇ। ਪ੍ਰਨੀਤ ਕੌਰ ਨੇ ਕਿਹਾ ਕਿ ਜਿਨ੍ਹਾਂ 24 ਪਿੰਡਾਂ ਵਿੱਚ ਅਕਾਲੀ ਦਲ ਬਾਈਕਾਟ ਦੀ ਗੱਲ ਕਰ ਰਿਹਾ ਹੈ, ਉਨ੍ਹਾਂ ਦੇ ਲੋਕ ਜਾਣਦੇ ਹਨ ਕਿ ਬਾਈਪਾਸ ਬਣਨ ਤੋਂ ਬਾਅਦ ਹੋਰ ਕਿਸਾਨਾਂ ਦੀਆਂ ਜ਼ਮੀਨਾਂ ਕਿੰਨੀਆਂ ਕੀਮਤੀ ਹੋ ਜਾਣਗੀਆਂ ਅਤੇ ਇਲਾਕੇ ਵਿੱਚ ਹੋਰ ਵਿਕਾਸ ਕਾਰਜ ਸ਼ੁਰੂ ਹੋ ਸਕਣਗੇ। ਕਈ ਪਿੰਡਾਂ ਦੇ ਲੋਕ ਉਨ੍ਹਾਂ ਦੇ ਸਿੱਧੇ ਸੰਪਰਕ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਉਹ ਖੁਦ ਇਨ੍ਹਾਂ ਪਿੰਡਾਂ ਦਾ ਦੌਰਾ ਕਰਨਗੇ।

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ 'ਤੇ ਸਵਾਲ ਦਾ ਜਵਾਬ ਦਿੰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਅੱਜ ਕੋਈ ਵੀ ਸਿਆਸੀ ਪਾਰਟੀ ਵਿਰੋਧ ਤੋਂ ਅਛੂਤ ਨਹੀਂ ਹੈ, ਪਰ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਧ ਵਿਰੋਧ ਇਸ ਲਈ ਹੈ ਕਿਉਂਕਿ ਇਸ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਇਹ ਪਾਰਟੀ ਸਿਰਫ਼ ਵਾਅਦਿਆਂ ਦੀ ਪਾਰਟੀ ਬਣ ਕੇ ਰਹਿ ਗਈ ਹੈ।
  ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਉਹ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿੱਚ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ। ਵੱਖ-ਵੱਖ ਲੋਕ ਸਭਾ ਹਲਕਿਆਂ ਦਾ ਦੌਰਾ ਕਰਕੇ ਦੇਖਿਆ ਹੈ ਕਿ ਚੋਣਾਂ ਨੂੰ ਲੈ ਕੇ ਲੋਕਾਂ ਅਤੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਪਟਿਆਲਾ ਦੇ ਵੋਟਰਾਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਨੂੰ ਦੇਖਦਿਆਂ ਉਹ ਦਾਅਵਾ ਕਰ ਸਕਦੇ ਹਨ ਕਿ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਇਸੇ ਉਤਸ਼ਾਹ ਦੇ ਆਧਾਰ 'ਤੇ ਹੀ ਜਿੱਤਣਗੇ। ਕਿਸਾਨਾਂ ਦੇ ਧਰਨੇ ਬਾਰੇ ਉਨ੍ਹਾਂ ਕਿਹਾ ਕਿ ਕਿਸਾਨ ਖ਼ੁਦ ਜਾਣਦੇ ਹਨ ਕਿ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਲਈ ਕੀ ਕੀਤਾ ਹੈ। ਇਸ ਸਮੇਂ ਜੇਕਰ ਪੰਜਾਬ ਵਿੱਚ ਕਿਸਾਨਾਂ ਵੱਲੋਂ ਕੋਈ ਰੋਸ ਹੈ ਤਾਂ ਉਹ ਪੰਜਾਬ ਸਰਕਾਰ ਦੇ ਖਿਲਾਫ ਹੈ। ਮੀਟਿੰਗ ਲਈ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਦੇ ਯਤਨ ਜਾਰੀ ਹਨ। ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਜੇ ਸਾਂਪਲਾ ਪਾਰਟੀ ਦੇ ਸੀਨੀਅਰ ਆਗੂ ਹਨ। ਜਿਸ ਕਾਰਨ ਉਹ ਪਾਰਟੀ ਤੋਂ ਨਾਖੁਸ਼ ਸਨ, ਉਸ ਨੂੰ ਦੂਰ ਕਰਕੇ ਉਨ੍ਹਾਂ ਨੂੰ ਪਾਰਟੀ ਦੇ ਕੰਮ ਲਈ ਅੱਗੇ ਆਉਣ ਅਤੇ ਕੰਮ ਕਰਨ ਲਈ ਪ੍ਰੇਰਿਆ ਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮੁੱਦਾ ਲੋਕ ਸਭਾ ਚੋਣਾਂ ਸੀ। ਚੋਣਾਂ ਵਿਚ ਕੰਮ ਕਰਨ ਦੇ ਤਰੀਕੇ ਨੂੰ ਲੈ ਕੇ ਸਾਰਿਆਂ ਨਾਲ ਵਿਚਾਰ ਸਾਂਝੇ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਅੱਜ ਦੀ ਮੀਟਿੰਗ ਜ਼ਮੀਨੀ ਪੱਧਰ ਦੀ ਮੀਟਿੰਗ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣ ਪ੍ਰਕਿਰਿਆ ਨੂੰ ਅੱਗੇ ਤੋਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਕਿਸਾਨ ਪ੍ਰੇਸ਼ਾਨ ਹੈ ਅਤੇ ਪੰਜਾਬ ਦਾ ਹਰ ਬੱਚਾ ਉਸ ਦੀ ਸਮੱਸਿਆ ਨਾਲ ਸਹਿਮਤ ਹੈ। ਪਰ ਹੁਣ ਧਿਆਨ ਵਿਰੋਧ 'ਤੇ ਨਹੀਂ, ਸਗੋਂ ਇਸ ਦੇ ਹੱਲ 'ਤੇ ਕੀਤਾ ਜਾਣਾ ਚਾਹਿਦਾ ਹੈ। ਯੂਰਪ ਵਿੱਚ ਵੀ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਈ ਹੋਰ ਦੇਸ਼ਾਂ ਵਿੱਚ ਵੀ ਕਿਸਾਨ ਵਿਰੋਧ ਦੇ ਰਾਹ ਪਏ ਹੋਏ ਹਨ ਪਰ ਅਸੀਂ ਵਿਰੋਧ ਦੀ ਬਜਾਏ ਹੱਲ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਾਂ। ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਲ ਲਈ ਭਗਵੰਤ ਮਾਨ ਨੂੰ ਆਪਣਾ ਵਕੀਲ ਨਾ ਬਣਾਇਆ ਹੁੰਦਾ ਤਾਂ ਕਿਸਾਨਾਂ ਦਾ ਧਰਨਾ ਹੁਣ ਤੱਕ ਖਤਮ ਹੋ ਜਾਣਾ ਸੀ। ਕਿਸਾਨਾਂ ਦੇ ਹੱਲ ਲਈ ਉਹ ਜਲਦੀ ਹੀ ਇੱਕ ਅਹਿਮ ਪ੍ਰੈਸ ਕਾਨਫਰੰਸ ਰਾਹੀਂ ਲੋਕਾਂ ਸਾਹਮਣੇ ਆਪਣੇ ਸੁਝਾਅ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਆਸੀ ਹਾਲਾਤ ਜੋ ਸਾਲ 2022 ਤੋਂ ਪਹਿਲਾਂ ਦੇਖੇ ਜਾ ਰਹੇ ਸਨ, ਇਸ ਸਾਲ ਇੱਕ ਵਾਰ ਫਿਰ ਉਹੋ ਜਿਹੇ ਹੋ ਗਏ ਹਨ ਅਤੇ ਮੌਜੂਦਾ ਭਗਵੰਤ ਮਾਨ ਸਰਕਾਰ ਪ੍ਰਤੀ ਪੰਜਾਬ ਦੇ ਹਰ ਵਰਗ ਵਿੱਚ ਭਾਰੀ ਗੁੱਸਾ ਹੈ ਅਤੇ ਆਉਣ ਵਾਲੀ ਇੱਕ ਜੂਨ ਨੂੰ ਪੰਜਾਬ ਦੇ ਹਰ ਵਰਗ ਦੇ ਲੋਕ ਆਪਣੇ ਗੁੱਸੇ ਨੂੰ ਮਨਪਸੰਦ ਪਾਰਟੀ ਨੂੰ ਵੋਟ ਪਾ ਕੇ ਸ਼ਾਂਤ ਕਰਨਗੇ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੀ ਭਲਾਈ ਭਾਜਪਾ ਰਾਹੀਂ ਹੀ ਹੋ ਸਕਦੀ ਹੈ ਅਤੇ ਇਹ ਫੈਸਲਾ ਪੰਜਾਬ ਦੇ ਲੋਕਾਂ ਨੇ ਲੈਣਾ ਹੈ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਗਰੇਵਾਲ, ਪੰਜਾਬ ਮਹਿਲਾ ਮੋਰਚਾ ਦੇ ਪ੍ਰਧਾਨ ਜੈ ਇੰਦਰ ਕੌਰ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਨਿਲ ਸਰੀਨ, ਮੰਤਰੀ ਸ੍ਰੀਨਿਵਾਸਲੂ, ਬੀਜੇਪੀ ਦੇ ਪਟਿਆਲਾ ਦੇ ਤਿਨੋਂ ਜ਼ਿਲ੍ਹਾ ਪ੍ਰਧਾਨ, ਸਮੂਹ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।

Have something to say? Post your comment

 

More in Malwa

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ 37 ਸਾਲ ਦੀ ਸ਼ਾਨਦਾਰ ਸੇਵਾ ਨਿਭਾਅ ਕੇ ਸੇਵਾ ਮੁਕਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਡੀ ਤੇ ਛੋਟੀ ਨਦੀ ਦੀ ਸਫ਼ਾਈ ਮਈ ਮਹੀਨੇ 'ਚ ਮੁਕੰਮਲ ਕਰਨ ਦੇ ਨਿਰਦੇਸ਼

ਗੁਰੂਆਂ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਦਾਮਨ ਬਾਜਵਾ 

ਕੈਮਿਸਟਾਂ ਨੂੰ ਪਾਬੰਦੀ ਸ਼ੁਦਾ ਦਵਾਈਆਂ ਵੇਚਣ ਤੋਂ ਵਰਜਿਆ  

ਡਿਪਟੀ ਕਮਿਸ਼ਨਰ ਵੱਲੋਂ ਡੰਪ ਸਾਈਟ ਦਾ ਜਾਇਜ਼ਾ, ਨਗਰ ਨਿਗਮ ਨੂੰ ਪੁਰਾਣੇ ਕੂੜੇ ਦਾ ਹੋਰ ਤੇਜੀ ਨਾਲ ਨਿਪਟਾਰਾ ਕਰਨ ਦੀ ਹਦਾਇਤ

ਕਿਸਾਨ ਛੇ ਨੂੰ ਸ਼ੰਭੂ ਥਾਣੇ ਮੂਹਰੇ ਦੇਣਗੇ ਧਰਨਾ 

ਭਗਵਾਨ ਪਰਸ਼ੂਰਾਮ ਦੀ ਜੈਯੰਤੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ 

ਸੁਨਾਮ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮਨਾਈ 

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਪਹਿਲੀ ਨੂੰ 

ਸਿਹਤ ਕਾਮਿਆਂ ਦਾ ਚੰਡੀਗੜ੍ਹ 'ਚ ਧਰਨਾ 8 ਨੂੰ