Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

April 27, 2024 11:25 AM
SehajTimes
ਡੇਰਾਬੱਸੀ : ਲੋਕ ਸਭਾ ਚੋਣਾਂ-2024 ਲਈ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਵੋਟ ਦੇ ਹੱਕ ਦੇ ਇਸਤੇਮਾਲ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਨੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਕਾਲਜਾਂ ਵਿਚ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਹਲਕਾ ਡੇਰਾਬੱਸੀ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਸਬ ਡਵੀਜ਼ਨਲ ਮੈਜਿਸਟ੍ਰੇਟ ਹਿਮਾਂਸ਼ੂ ਗੁਪਤਾ ਦੇ ਨਿਰਦੇਸ਼ਾਂ ਤਹਿਤ ਡੇਰਾਬੱਸੀ ਵਿਧਾਨ ਸਭਾ ਹਲਕੇ ਦੀ ਟੀਮ ਵੱਲੋਂ ਯੂਨੀਵਰਸਲ ਗਰੁੱਪ ਆਫ਼ ਕਾਲੇਜ ਲਾਲੜੂ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਨੋਡਲ ਅਫਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉੱਘੇ ਅਦਾਕਾਰ ਅਤੇ ਟੈਲੀਵਿਜ਼ਨ ਸਟਾਰ (ਕੰਨਟੀਨੀ ਫੇਮ) ਰਵਨੀਤ ਨੇ ਵੀ ਯੂਨੀਵਰਸਲ ਕਾਲਜ ਦੌਰਾਨ ਚਲ ਰਹੇ ਪ੍ਰੋਗਰਾਮ ਵਿੱਚ ਨੌਜਵਾਨਾਂ ਨੂੰ 1 ਜੂਨ ਨੂੰ 100 ਫ਼ੀਸਦੀ ਵੋਟ ਪਾਉਣ ਦੀ ਅਪੀਲ ਕੀਤੀ।
 
ਸਰਕਾਰੀ ਆਈ ਟੀ ਆਈ ਲਾਲੜੂ ਵਿਖੇ ਪ੍ਰਿੰਸੀਪਲ ਹਰਵਿੰਦਰ ਸਿੰਘ ਦੀ ਨਿਰਦੇਸ਼ਨਾ ਵਿਚ ਉਲੀਕੇ ਪ੍ਰੋਗਰਾਮ ਦੌਰਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਤਿਆਰ ਈ ਵੀ ਐਮ ਅਤੇ ਵੀ ਵੀ ਪੈਟ ਸਬੰਧੀ ਵੀਡੀਓ ਦਿਖਾਏ ਗਏ ਅਤੇ ਨੁੱਕੜ ਨਾਟਕ ‘ਮੇਰੀ ਵੋਟ ਵਿਕਾਊ ਨਹੀਂ’ ਦਾ ਮੰਚਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਯੋਗ ਵੋਟਰ ਰਜਿਸਟਰ ਨਹੀ ਹੋਏ, ਉਹ 4 ਮਈ ਤੱਕ ਰਜਿਸਟ੍ਰੇਸ਼ਨ ਕਰਵਾ ਲੈਣ। ਇਸ ਮੌਕੇ ਹਲਕਾ ਡੇਰਾਬੱਸੀ ਦੀ ਸਵੀਪ ਟੀਮ ਵੱਲੋਂ ਮ੍ਰਿਦਿਲਾ, ਮੀਨਾ ਰਾਜਪੂਤ ਅਤੇ ਅਮਰੀਕ ਸਿੰਘ ਨੇ ਸ਼ਿਰਕਤ ਕੀਤੀ। ਨੌਜਵਾਨਾਂ ਵੱਲੋਂ ਵੋਟ ਸਬੰਧੀ ਸੈਲਫੀ ਪੁਆਇੰਟ ਵਿਖੇ ਤਸਵੀਰਾਂ ਖਿਚਵਾਉਣ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ। ਇਹਨਾਂ ਪ੍ਰੋਗਰਾਮਾਂ ਵਿੱਚ ਪ੍ਰੋ ਬਰਿੰਦਰ ਪ੍ਰਤਾਪ ਸਿੰਘ, ਸੁਖਦਰਸ਼ਨ ਸਿੰਘ ਆਈ ਟੀ ਆਈ ਲਾਲੜੂ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਰਾਜਿੰਦਰ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਨੁੱਕੜ ਨਾਟਕ ਦੀ ਟੀਮ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਵਾਲੀਆਂ ਕੈਪਸ ਵੀ ਵੰਡੀਆਂ ਗਈਆਂ।

Have something to say? Post your comment

 

More in Chandigarh

ਪੈਨਸ਼ਨਰਾਂ ਨੂੰ ਡੀ.ਏ. ਦੀ 18% ਅਦਾਇਗੀ ਤੁਰੰਤ ਕਰੇ ਸਰਕਾਰ, ਨਹੀਂ ਤਾਂ 2027 ਚੋਣਾਂ ‘ਚ ਨਤੀਜਾ ਭੁਗਤਣ ਲਈ ਰਹੇ ਤਿਆਰ: ਸ਼ਰਮਾ

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 3 ਯੂਨਿਟਾਂ ਲਈ 2365 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ

ਪੀ.ਆਈ.ਐਸ. ਫੁੱਟਬਾਲ ਸਿਲੈਕਸ਼ਨ ਟਰਾਇਲਾਂ ਦਾ ਕੁਰਾਲੀ ਵਿੱਚ ਸ਼ਾਨਦਾਰ ਆਗਾਜ਼, 200 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ

ਯੋਗ ਆਸਣਾਂ ਰਾਹੀਂ ਨਿਰੋਈ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਤੰਦਰੁਸਤ ਰਹਿੰਦੀ ਹੈ : ਐੱਸ.ਡੀ.ਐਮ

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ।

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਮੀਟਿੰਗ