Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਰਹਿੰਦ ਲਾਂਡਰਾਂ ਰੋਡ ਸਬੰਧੀ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਲੋਕ : ਡਿਪਟੀ ਕਮਿਸ਼ਨਰ 

April 27, 2024 11:41 AM
SehajTimes
ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸਰਹਿੰਦ-ਲਾਂਡਰਾਂ ਰੋਡ ਉੱਤੇ ਚੁੰਨੀ ਨੇੜੇ ਪੁਲੀ ਦੀ ਅਤਿ ਜ਼ਰੂਰੀ ਮੁਰੰਮਤ ਲਈ ਪੁਲੀ ਨੇੜਲੇ ਖੇਤਰ ਵਿੱਚ ਆਵਾਜਾਈ ਬੰਦ ਕਰ ਕੇ ਬਦਲਵੇਂ ਰੂਟਾਂ ਦਾ ਪਰਬੰਧ ਕੀਤਾ ਗਿਆ ਹੈ। ਇਸ ਸੜਕ ਦੀ ਵਰਤੋਂ ਕਰਨ ਵਾਲਿਆਂ ਨੂੰ ਅਪੀਲ ਹੈ ਕਿ ਉਹ ਕਿਸੇ ਵੀ ਕਿਸਮ ਦੀ ਖੱਜਲ ਖ਼ੁਆਰੀ ਤੋਂ ਬਚਣ ਲਈ ਬਦਲਵੇਂ ਰੂਟਾਂ ਦੀ ਹੀ ਵਰਤੋਂ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੰਡੀਗੜ੍ਹ/ਮੋਹਾਲੀ/ ਲਾਂਡਰਾਂ ਤੋਂ ਸਰਹਿੰਦ ਹੋ ਕੇ ਪਟਿਆਲਾ ਅਤੇ ਪਟਿਆਲਾ ਤੋਂ ਸਰਹਿੰਦ ਹੋ ਕੇ ਮੋਹਾਲੀ/ ਲਾਂਡਰਾਂ ਤੇ ਚੰਡੀਗੜ੍ਹ ਜਾਣ ਵਾਲੇ ਲੋਕ ਰਾਜਪੁਰਾ ਹੋ ਕੇ ਲਾਂਡਰਾਂ/ ਮੋਹਾਲੀ ਤੇ ਚੰਡੀਗੜ੍ਹ ਅਤੇ ਪਟਿਆਲਾ ਜਾਣ। ਸਰਹਿੰਦ-ਫ਼ਤਿਹਗੜ੍ਹ ਸਾਹਿਬ ਤੋਂ ਜਾਣ ਵਾਲੇ ਵਾਹਨ ਦੁਫੇੜਾ ਤੋਂ ਬੱਸੀ ਪਠਾਣਾਂ ਅਤੇ ਬੱਸੀ ਪਠਾਣਾਂ ਤੋਂ ਮੋਰਿੰਡਾ ਤੇ ਚੁੰਨੀ ਹੋ ਕੇ ਅੱਗੇ ਆਪਣੀਆਂ ਮੰਜ਼ਿਲਾਂ ਵੱਲ ਜਾਣਗੇ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਪੱਤਰ ਭੇਜ ਕੇ ਕਿਹਾ ਗਿਆ ਸੀ ਕਿ ਉਕਤ ਪੁਲੀ ਦਾ ਕਈ ਵਾਰੀ ਰਿਪੇਅਰ ਦਾ ਕੰਮ ਕਰਵਾਇਆ ਜਾ ਚੁੱਕਾ ਹੈ, ਪਰੰਤੂ ਇਹ ਪੁਲੀ ਹੁਣ ਖਰਾਬ ਹਾਲਤ ਵਿੱਚ ਹੈ ਤੇ ਸੜਕ ਆਵਾਜਾਈ ਲਈ ਠੀਕ ਨਹੀਂ ਹੈ। ਇਸ ਇਸ ਲਈ ਇਸ ਪੁਲੀ ਤੋਂ ਸੜਕ ਆਵਾਜਾਈ ਬੰਦ ਕਰਵਾਈ ਜਾਵੇ ਅਤੇ ਆਵਾਜਾਈ ਨੂੰ ਕਿਸੇ ਹੋਰ ਰਸਤੇ ਤੋਂ ਬਹਾਲ ਕੀਤਾ ਜਾਵੇ। 

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ