Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ

April 27, 2024 12:30 PM
SehajTimes
ਮੋਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੋਕ ਸਭਾ ਚੋਣਾਂ-2024 ਵਿੱਚ 80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਨੂੰ ਸਰ ਕਰਨ ਦੇ ਨਿਸ਼ਚੇ ਨਾਲ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਹਰ ਰੋਜ਼ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਤੋਂ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ, ‘1 ਜੂਨ ਨੂੰ ਪੰਜਾਬ ਕਰੇਗਾ ਵੋਟ’ ਵਾਲੇ ਸਟਿੱਕਰ ਲਗਾਉਣ ਦੀ ਮੁਹਿੰਮ ਦਾ ਅਗਾਜ਼ ਐੱਸ ਏ ਐੱਸ ਨਗਰ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਸਬ ਡਵੀਜ਼ਨਲ ਮੈਜਿਸਟ੍ਰੇਟ ਦੀਪਾਂਕਰ ਗੁਪਤਾ ਅਤੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡੈਵੀ ਗੋਇਲ ਆਈ ਏ ਐਸ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਸਬ ਡਵੀਜ਼ਨਲ ਮੈਜਿਸਟ੍ਰੇਟ ਦੀਪਾਂਕਰ ਗੁਪਤਾ ਨੇ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੋਟਾਂ ਪਾ ਕੇ ਲੋਕਤੰਤਰ ਦੇ ਤਿਉਹਾਰ ਵਿੱਚ ਯੋਗਦਾਨ ਪਾਇਆ ਜਾਵੇ। ਸਹਾਇਕ ਕਮਿਸ਼ਨਰ ਡੈਵੀ ਗੋਇਲ ਨੇ ਦੱਸਿਆ ਕਿ ਇਸ ਵਾਰ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ 80 ਫ਼ੀਸਦੀ ਪਾਰ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ.  ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਮਹਿਲਾ ਮੈਰਾਥਨ ਜੋ ਕਿ 17 ਅਪਰੈਲ ਨੂੰ ਕਰਵਾਈ ਗਈ ਸੀ, ਦੇ ਪਹਿਲੇ 100 ਜੇਤੂਆ ਅਤੇ ਦਿਵਿਆਂਗਜਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਚੋਣ ਅਫਸਰ ਵੱਲੋਂ ਸੋਮਵਾਰ ਨੂੰ ਮੁਫ਼ਤ ਫਿਲਮ ਦਿਖਾਈ ਜਾਵੇਗੀ, ਜਿਥੇ ਜ਼ਿਲ੍ਹਾ ਆਈਕਨਜ਼ ਵੱਲੋਂ ਉਹਨਾਂ ਨੂੰ ਉਤਸ਼ਾਹਿਤ ਕਰਨ ਲਈ ਨਿੱਜੀ ਤੌਰ ’ਤੇ ਸ਼ਿਰਕਤ ਕੀਤੀ ਜਾਵੇਗੀ। ਜ਼ਿਲ੍ਹਾ ਗੁੱਡ ਗਵਰਨੈਂਸ ਫੈਲੋ ਵਿਜੈ ਲਕਸ਼ਮੀ ਨੇ ਦੱਸਿਆ ਕਿ ਉਪਰੋਕਤ ਸਟਿੱਕਰ ਕਾਰਾਂ ਤੋਂ ਇਲਾਵਾ ਸਕੂਲ ਬੱਸਾਂ ਉੱਪਰ ਵੀ ਲਾਏ ਜਾਣਗੇ।
 

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ