Thursday, May 09, 2024
BREAKING NEWS
ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

Malwa

ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

April 27, 2024 12:46 PM
SehajTimes
ਪਟਿਆਲਾ : ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਕਮਲ ਕਿਸ਼ੋਰ ਯਾਦਵ ਪੰਜਾਬ ਕਾਡਰ ਦੇ 2003 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਜੋ ਪੰਜਾਬ ਸਰਕਾਰ ਵਿੱਚ ਵੱਖ-ਵੱਖ ਅਹਿਮ ਅਹੁਦਿਆਂ ਉੱਤੇ ਆਪਣੀ ਜ਼ਿੰਮੇਂਵਾਰੀ ਨਿਭਾਅ ਚੁੱਕੇ ਹਨ। ਉਹ ਪ੍ਰੋ. ਅਰਵਿੰਦ ਦੀ ਥਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਹਨ ਜਿਨ੍ਹਾਂ ਦੀ 25 ਅਪ੍ਰੈਲ ਨੂੰ ਤਿੰਨ ਸਾਲ ਦੀ ਟਰਮ ਪੂਰੀ ਹੋ ਚੁੱਕੀ ਹੈ। ਅੱਜ ਸਵੇਰੇ ਸ੍ਰੀ ਕਮਲ ਕਿਸ਼ੋਰ ਯਾਦਵ ਦੇ ਯੂਨੀਵਰਸਿਟੀ ਪਹੁੰਚਣ ’ਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ ਦੀ ਅਗਵਾਈ ਵਿੱਚ ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਵਾਈਸ ਚਾਂਸਲਰ ਸ੍ਰੀ. ਕੇ. ਕੇ. ਯਾਦਵ ਨੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ, ਵੱਖ-ਵੱਖ ਫ਼ੈਕਲਟੀਆਂ ਦੇ ਡੀਨ ਅਤੇ ਵਿਭਾਗ ਦੇ ਮੁਖੀਆਂ ਨਾਲ ਵੱਖੋ ਵੱਖਰੀਆਂ ਮੀਟਿੰਗ ਕਰਕੇ ਯੂਨੀਵਰਸਿਟੀ ਦੇ ਕੰਮ ਕਾਜ ਦਾ ਜਾਇਜਾ ਲਿਆ। ਇਸ ਦੌਰਾਨ ਸ੍ਰੀ ਯਾਦਵ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨੂੰ ਬੜ੍ਹਾਵਾ ਦੇਣ ਲਈ ਬਾਖੂਬੀ ਕੰਮ ਕਰ ਰਹੀ ਹੈ। ਇਸ ਕਰਕੇ ਉਨ੍ਹਾਂ ਨੂੰ ਏਥੇ ਆ ਕੇ ਬਹੁਤ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਾਰਜ ਨੂੰ ਅੱਗੇ ਲਿਜਾਣ ਲਈ ਕੰਮ ਕਰਨਗੇ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਿਤ ਕਾਲਜਾਂ ਦੇ ਅਧਿਆਪਨ ਅਤੇ ਗੈਰ ਅਧਿਆਪਨ ਅਮਲੇ ਸਣੇ ਵੱਖ ਵੱਖ ਵਰਗਾਂ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਪੰਜਾਬੀ ਯੂਨੀਵਰਸਿਟੀ ਦੇ ਵਿਦਿਅਕ ਸਣੇ ਸਾਰੇ ਕਾਰਜਾਂ ਵਿੱਚ ਸੁਧਾਰ ਲਿਆਂਦਾ ਜਾ ਸਕੇ। ਵਾਈਸ ਚਾਂਸਲਰ ਨੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੁਟਾ) ਅਤੇ ਗ਼ੈਰ-ਅਧਿਆਪਨ ਸੰਘ ਦੇ ਪ੍ਰਤੀਨਿਧੀਆਂ ਨਾਲ ਵੀ ਗੱਲਬਾਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਸਾਰੀਆਂ ਧਿਰਾਂ ਨਾਲ ਸੰਵਾਦ ਰਚਾਇਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਪੰਜਾਬੀ ਯੂਨੀਵਰਸਿਟੀ ਵਿੱਚ ਚੱਲ ਰਹੀ 54ਵੀਂ ਪੰਜਾਬ ਹਿਸਟਰੀ ਕਾਨਫਰੰਸ ਵਿੱਚ ਵੀ ਉਨ੍ਹਾਂ ਨੇ ਹਾਜ਼ਰੀ ਲਵਾਈ ਅਤੇ ਇਸ ਦੀ ਸਫ਼ਲਤਾ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਚੇਰੀ ਸਿੱਖਿਆ ਦੇ ਡਿਪਟੀ ਡਾਇਰੈਕਟਰ ਡਾ. ਅਸ਼ਵਨੀ ਭੱਲਾ ਵੀ ਮੌਜੂਦ ਸਨ।

  

Have something to say? Post your comment

 

More in Malwa

ਚੱਠੇ ਨਕਟੇ ਸਰਕਾਰੀ ਬੱਸਾਂ ਨਾ ਰੋਕਣ ਤੋਂ ਨਰਾਜ਼ ਲੋਕਾਂ ਨੇ ਲਾਇਆ ਜਾਮ 

ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਮੂਹ ਸਟਾਫ ਮੁਲਾਜ਼ਮਾਂ ਨਾਲ ਇਕੱਤਰਤਾ

ਕਿਸਾਨਾਂ ਨੇ ਜਗਰਾਓਂ ਮਹਾਂ ਪੰਚਾਇਤ ਲਈ ਵਿੱਢੀ ਲਾਮਬੰਦੀ

ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਤਿੱਖੀ ਨਜ਼ਰ ਰੱਖੀ ਜਾਵੇ : ਖਰਚਾ ਨਿਗਰਾਨ

ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਉਮੀਦਵਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਸਟੇਸ਼ਨਾਂ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਦੀ ਕੀਤੀ ਸਮੀਖਿਆ

ਸਵੀਪ ਪਟਿਆਲਾ ਵੱਲੋਂ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਵੋਟਰਾਂ ਨਾਲ ਮੀਟਿੰਗ

ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ : ਚੋਣ ਅਫਸਰ

ਪੀ.ਆਰ. 126 ਝੋਨੇ ਦਾ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿੱਕਰੀ ਲਈ ਉਪਲਬਧ