Friday, November 21, 2025

Malwa

ਮੰਡੀਆਂ ਵਿੱਚੋਂ 64301 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ

April 27, 2024 01:29 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 184540 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 178239 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ 64301 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 346.81 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 40411 ਮੀਟਰਕ ਟਨ, ਮਾਰਕਫੈੱਡ ਵੱਲੋਂ 39704 ਮੀਟਰਕ ਟਨ, ਪਨਸਪ ਵੱਲੋਂ 28200 ਮੀਟਰਕ ਟਨ, ਵੇਅਰ ਹਾਊਸ ਵੱਲੋਂ 41527 ਮੀਟਰਕ ਟਨ, ਐਫ.ਸੀ.ਆਈ. ਵੱਲੋਂ 16484 ਮੀਟਰਕ ਟਨ ਤੇ ਵਪਾਰੀਆਂ ਵੱਲੋਂ 11913 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ ਲਈ ਬਣਾਏ ਗਏ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦ ਪ੍ਰਕ੍ਰਿਆ ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ।

 

Have something to say? Post your comment

 

More in Malwa

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਸੁਖਬੀਰ ਬਾਦਲ ਨੇ ਰਾਜਨੀਤੀ 'ਚ ਗਲਤ ਪਰੰਪਰਾਵਾਂ ਦੀ ਪਾਈ ਪਿਰਤ : ਪਰਮਿੰਦਰ ਢੀਂਡਸਾ

ਕਲਗੀਧਰ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ 

ਵਿਜੀਲੈਂਸ ਵੱਲੋਂ ਗ੍ਰਿਫਤਾਰ ਡਾਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ 

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ 

ਕੂੜੇ ਦੇ ਡੰਪ ਨੂੰ ਲੱਗੀ ਅੱਗ ਬਿਮਾਰੀਆਂ ਨੂੰ ਦੇ ਰਹੀ ਸੱਦਾ 

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ