Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

April 27, 2024 02:33 PM
SehajTimes

ਚੋਣ ਜਾਬਤਾ ਦੇ ਉਲੰਘਣ ਦੇ ਪ੍ਰਤੀ ਨਾਗਰਿਕ ਵੀ ਜਾਗਰੁਕ

ਚੋਣ ਨੋਟੀਫਿਕੇਸ਼ਨ ਤੋਂ ਪਹਿਲਾਂ ਹੀ ਸੀ-ਵਿਜਿਲ 'ਤੇ ਦੇ ਚੁੱਕੇ ਹਨ 2541 ਸ਼ਿਕਾਇਤਾਂ

ਚੰਡੀਗੜ੍ਹ : ਹਰਿਆਣਾ ਵਿਚ ਲੋਕਸਭਾ ਆਮ ਚੋਣ-2024 ਨੁੰ ਪੂਰੀ ਤਰ੍ਹਾ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਪੰਨ ਕਰਵਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦੇ ਨਾਲ-ਨਾਲ ਚੋਣ ਜਾਬਤਾ ਦੀ ਪਾਲਣਾ ਯਕੀਨੀ ਕੀਤੀ ਜਾ ਰਹੀ ਹੈ। ਵੋਟਰਾਂ ਨੂੰ ਕਿਸੀ ਵੀ ਤਰ੍ਹਾ ਦੇ ਲੋਭ-ਲਾਲਚ ਤੋਂ ਬਚਾਉਣ ਲਈ ਕਮਿਸ਼ਨ ਪੂਰੀ ਤਰ੍ਹਾ ਸਖਤ ਹੈ ਅਤੇ ਰਾਜ ਵਿਚ ਵੱਖ-ਵੱਖ ਏਜੰਸੀਆਂ ਵੱਲੋਂ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਤੇ ਨਗਦ ਰਕਮ ਦੀ ਮੂਵਮੈਂਟ 'ਤੇ ਪੈਨੀ ਨਜਰ ਰੱਖੀ ਜਾ ਰਹੀ ਹੈ। ਹੁਣ ਤਕ ਹਰਿਆਣਾ ਵਿਚ 25.45 ਕਰੋੜ ਰੁਪਏ ਤੋਂ ਵੱਧ ਦੀ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਤੇ ਨਗਦ ਰਕਮ ਜਬਤ ਕੀਤੀ ਗਈ ਹੈ।

ਰਾਜ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਚੋਣ ਜਾਬਤਾ ਲਾਗੂ ਹੋਣ ਦੇ ਬਾਅਦ ਸੂਬੇ ਵਿਚ ਪੁਲਿਸ , ਇੰਕਮ ਟੈਕਸ, ਆਬਕਾਰੀ ਅਤੇ ਕਰਾਧਾਨ ਵਿਭਾਗ ਅਤੇ ਮਾਲ ਆਸੂਚਨਾ ਮੁੱਖ ਦਫਤਰ (ਡੀਆਰਆਈ) ਵੱਲੋਂ ਉਪਰੋਕਤ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਨੇ ਦਸਿਆ ਕਿ ਕੁੱਲ 4.33 ਕਰੋੜ ਰੁਪਏ ਦੀ ਨਗਦ ਰਕਮ ਜਬਤ ਕੀਤੀ ਗਈ, ਜਿਸ ਵਿਚ ਪੁਲਿਸ ਵੱਲੋਂ 71.21 ਲੱਖ ਰੁਪੲ, ਇੰਕਮ ਟੈਕਸ ਵਿਭਾਗ ਵੱਲੋਂ 81.19 ਲੱਖ ਰੁਪਏ, ਆਬਕਾਰੀ ਵਿਭਾਗ ਵੱਲੋਂ 3.04 ਲੱਖ ਰੁਪਏ ਅਤੇ ਡੀਆਰਆਈ ਵੱਲੋਂ 278 ਲੱਖ ਰੁਪਏ ਦੀ ਲਗਦ ਰਕਮ ਜਬਤ ਕੀਤਾ ਜਾਣਾ ਸ਼ਾਮਿਲ ਹੈ।

ਉਨ੍ਹਾਂ ਨੇ ਦਸਿਆ ਕਿ ਵੱਖ-ਵੱਖ ਏਜੰਸੀਆਂ ਵੱਲੋਂ ਕੁੱਲ 8.40 ਕਰੋੜ ਰੁਪਏ ਦੀ ਕੀਮਤ ਦੀ 2,67,821 ਲੀਟਰ ਤੋਂ ਵੱਧ ਅਵੈਧ ਸ਼ਰਾਬ ਫੜੀ ਗਈ ਹੈ। ਇਸ ਵਿਚ, ਪੁਲਿਸ ਵੱਲੋਂ 552.23 ਲੱਖ ਰੁਪਏ ਦੀ ਕੀਮਤ ਦੀ 1,75,140 ਲੀਟਰ ਅਤੇ ਆਬਕਾਰੀ ਵਿਭਾਗ ਵੱਲੋਂ 288.19 ਲੱਖ ਰੁਪਏ ਦੀ ਕੀਮਤ ਦੀ 92,669 ਲੀਟਰ ਅਵੈਧ ਸ਼ਰਾਬ ਫੜੀ ਜਾਣਾ ਸ਼ਾਮਿਲ ਹੈ।

9.38 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜਬਤ

ਸ੍ਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਏਜੰਸੀਆਂ ਵੱਲੋਂ ਕੁੱਲ 5,844.44 ਕਿਲੋ ਨਸ਼ੀਲੇ ਪਦਾਰਥ ਜਬਤ ਕੀਤੇ ਗਏ ਹਨ, ਜਿਨ੍ਹਾਂ ਦੀ ਕੀਮਤ 9.38 ਕਰੋੜ ਰੁਪਏ ਹੈ। ਪੁਲਿਸ ਵੱਲੋਂ 9.34 ਕਰੋੜ ਰੁਪਏ ਦੀ ਕੀਮਤ ਦੇ 5839.18 ਕਿਲੋ ਨਸ਼ੀਲੇ ਪਦਾਰਥ ਜਬਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਐਲਸੀਬੀ ਨੇ ਵੀ 2 ਕਿਲੋ ਨਸ਼ੀਲੇ ਪਦਾਰਥ ਫੜੇ ਹਨ, ਜਿਨ੍ਹਾਂ ਦੀ ਕੀਮਤ 4 ਲੱਖ ਰੁਪਏ ਹੈ। ਇੰਨ੍ਹਾਂ ਹੀ ਨਹੀਂ 1.73 ਕਰੋੜ ਰੁਪਏ ਦੇ ਕੀਮਤੀ ਸਮਾਨ ਅਤੇ 1.59 ਕਰੋੜ ਰੁਪਏ ਦੀ ਹੋਰ ਵਸਤੂਆਂ ਨੁੰ ਵੀ ਜਬਤ ਕੀਤਾ ਗਿਆ ਹੈ।

ਚੋਣ ਜਾਬਤਾ ਦੇ ਉਲੰਘਣ ਦੇ ਪ੍ਰਤੀ ਨਾਗਰਿਕ ਵੀ ਜਾਗਰੁਕ

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਹਰਿਆਣਾ ਵਿਚ ਚੋਣਾਂ ਦੀ ਨੋਟੀਫਿਕੇਸ਼ਨ 29 ਅਪ੍ਰੈਲ ਨੁੰ ਜਾਰੀ ਹੋਣੀ ਹੈ, ਪਰ ਰਾਜ ਦੇ ਵੋਟਰ ਹੁਣ ਤੋਂ ਹੀ ਬਹੁਤ ਜਾਗਰੁਕ ਹਨ। ਚੋਣ ਨੋਟੀਫਿਕੇਸ਼ਨ ਤੋਂ ਪਹਿਲਾਂ ਹੀ ਜਾਗਰੁਕ ਸੀ-ਵਿਜਿਲ ਮੋਬਾਇਲ ਐਪ 'ਤੇ ਚੋਣ ਜਾਬਤਾ ਤੇ ਉਲੰਘਣ ਦੀ 2541 ਸ਼ਿਕਾਇਤਾਂ ਕਮਿਸ਼ਨ ਨੁੰ ਭੇਜ ਚੁੱਕੇ ਹਨ। ਇੰਨ੍ਹਾਂ ਸ਼ਿਕਾਇਤਾਂ ਵਿੱਚੋਂ ਰਿਟਰਨਿੰਗ ਅਧਿਕਾਰੀਆਂ ਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਵੱਲੋਂ ਪੜਤਾਲ ਕਰਨ 'ਤੇ 2195 ਸ਼ਿਕਾਇਤਾਂ ਸਹੀ ਪਾਈਆਂ ਗਈਆਂ, ਜਿਨ੍ਹਾਂ 'ਤੇ ਨਿਯਮ ਅਨੁਸਾਰ ਕਾਰਵਾਈ ਕੀਤੀ ਗਈ ਹੈ।

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ