Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

April 27, 2024 02:46 PM
Daljinder Singh Pappi
ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅੱਜ 27 ਅਪ੍ਰੈਲ  ਨੂੰ ਸਵੇਰੇ ਨਗਰ ਕੀਰਤਨ ਸਜਾਇਆ ਜਾਵੇਗਾ। ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ 19 ਨੰਬਰ ਫਾਟਕ ਰਾਹੀਂ ਲਾਹੌਰ ਗੇਟ ਸ਼ਹਿਰ ਵਿਚ ਦਾਖਲ ਹੋਵੇਗਾ, ਜੋ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਮਾਪਤ ਹੋਵੇਗਾ। ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਉਲੀਕੇ ਗਏ ਧਾਰਮਕ ਸਮਾਗਮ ਸਬੰਧੀ ਪੋਸਟਰ ਅੱਜ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਅਤੇ ਸਮੂਹ ਸਟਾਫ ਵੱਲੋਂ ਜਾਰੀ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ 28 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਕੁਰਬਾਨੀ ਕੀਰਤਨ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਭਾਈ ਹਰਦੀਪ ਸਿੰਘ ਪਿਖਲਾਨੀ ਵਾਲੇ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ, ਹਜੂਰੀ ਰਾਗੀ ਭਾਈ ਅਮਨਦੀਪ ਸਿੰਘ, ਭਾਈ ਜਬਰਤੋੜ ਸਿੰਘ ਜੀ ਆਦਿ ਪੁੱਜ ਰਹੇ ਹਨ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ 29 ਅਪ੍ਰੈਲ ਨੂੰ ਭਾਈ ਜਸਵਿੰਦਰ ਸਿੰਘ ਹਜੂਰੀ ਰਾਗੀ, ਭਾਈ ਸੁਰਿੰਦਰ ਸਿੰਘ ਅਤੇ ਭਾਈ ਨਛੱਤਰ ਸਿੰਘ ਜੀ ਹਜੂਰੀ ਰਾਗੀ ਦਰਬਾਰ ਸਾਹਿਬ ਅਤੇ ਉਚੇਚੇ ਤੌਰ ’ਤੇ ਕਥਾ ਵਿਚਾਰ ਗਿਆਨੀ ਕੁਲਵੰਤ ਸਿੰਘ ਜੀ ਲੁਧਿਆਣੇ ਵਾਲੇ ਸੰਗਤਾਂ ਨਾਲ ਸਾਂਝ ਪਾਉਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਉਲੀਕੇ ਇਨ੍ਹਾਂ ਧਾਰਮਕ ਸਮਾਗਮਾਂ ਵਿਚ ਸੰਗਤਾਂ ਹੁੰਮ ਹੁੰਮਾ ਕੇ ਪੁੱਜਣ ਅਤੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿਆਨੀ ਪਿ੍ਰਤਪਾਲ ਸਿੰਘ, ਕੈਪਟਨ ਖੁਸ਼ਵੰਤ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜ਼ਰ ਜੋਗਾ ਸਿੰਘ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ