Wednesday, September 17, 2025

Malwa

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

April 27, 2024 03:53 PM
SehajTimes
ਪਟਿਆਲਾ : ਚੀਨ ਦੇ ਸ਼ੰਘਾਈ ਵਿਖੇ ਹੋ ਰਹੇ ਤੀਰਅੰਦਾਜ਼ੀ ਵਲਡ ਕੱਪ ਸਟੇਜ-1 ਵਿੱਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਇਟਲੀ ਨੂੰ ਹਰਾ ਕੇ ਫ਼ਾਈਨਲ ਮੁਕਾਬਲਾ ਜਿੱਤ ਲਿਆ ਹੈ। ਸੋਨ ਤਗ਼ਮਾ ਜਿੱਤਣ ਵਾਲ਼ੀ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਸ਼ਾਮਿਲ ਹੈ। ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੀ ਜੰਮਪਲ ਪਰਨੀਤ ਕੌਰ ਨੇ ਤੀਰਅੰਦਾਜ਼ੀ ਵਲਡ ਕੱਪ ਵਿੱਚ ਇਹ ਪੰਜਵਾਂ ਸੋਨ ਤਗ਼ਮਾ ਜਿੱਤਿਆ ਹੈ।
 
 
ਉਹ ਹੁਣ ਤੱਕ ਵੀਹ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁਕੀ ਹੈ ਜੋ ਜ਼ਿਆਦਾਤਰ ਸੋਨ ਤਗ਼ਮੇ ਹੀ ਹਨ। ਉਸ ਦੀਆਂ ਇਨ੍ਹਾਂ ਪ੍ਰਾਪਤੀਆਂ ਵਿੱਚ ਕੈਡਟ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਯੂਥ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਸੀਨੀਅਰ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗ਼ਮਾ, ਏਸ਼ੀਆ ਕੱਪ ਵਿੱਚ ਸੋਨ ਤਗ਼ਮਾ,ਵਲਡ ਕੱਪ ਵਿੱਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿੱਚ ਸੋਨ ਤਗ਼ਮਾ ਸ਼ਾਮਿਲ ਹਨ।
 

Have something to say? Post your comment