Sunday, October 19, 2025

Education

ਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰ

April 27, 2024 06:06 PM
ਦਲਜਿੰਦਰ ਸਿੰਘ

ਪਟਿਆਲਾ : ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ,ਪਟਿਆਲਾ ਦਾ ਬੀ.ਐਡ. (22-24) ਸਮੈਸਟਰ ਤੀਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਜਿਸ ਵਿਚ ਕਾਲਜ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਚੰਗੇ ਅੰਕ ਪ੍ਰਾਪਤ ਕੀਤੇ। ਇਸ ਪ੍ਰੀਖਿਆ ਦੇ ਵਿੱਚ ਵਿਦਿਆਰਥਣ ਪ੍ਰੀਆ ਨੇ ਪਹਿਲਾ ਸਥਾਨ (87%) , ਆਂਚਲ ਗਰਗ ਨੇ  ਦੂਸਰਾ ਸਥਾਨ (86%) ਅਤੇ ਦੀਸ਼ਾ ਜਿੰਦਲ ਨੇ ਤੀਸਰਾ ਸਥਾਨ (85%) ਹਾਸਲ ਕੀਤਾ। ਕਾਲਜ ਦੇ ਐਮ.ਡੀ. ਸ਼੍ਰੀ ਰਾਕੇਸ਼ ਗੋਇਲ ਜੀ ਨੇ ਇਸ ਸਫਲਤਾ ਦਾ ਸਿਹਰਾ ਸਟਾਫ ਦੇ ਸਿਰ ਬੰਨਿਆ। ਉਹਨਾਂ ਨੇ ਇਹ ਵੀ ਦੱਸਿਆ ਕਿ ਸਟਾਫ ਨੇ ਭਿੰਨ-ਭਿੰਨ ਪ੍ਰਕਾਰ ਦੀਆਂ ਸਿੱਖਣ ਵਿਧੀਆ ਅਤੇ ਤਕਨੀਕਾਂ ਦੇ ਰਾਹੀ ਵਿਦਿਆਰਥਣਾਂ ਦੀ ਪੜਾਈ ਕਰਵਾਈ। ਅਤੇ ਕਾਲਜ ਵਿੱਚ ਵਿਦਿਆਰਥੀਆਂ ਦੇ ਬਹੁਮੁਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੇਂ-ਸਮੇਂ ਤੇ ਸੈਮੀਨਾਰ, ਐਕਸਟੈਂਸ਼ਨ ਲੈਕਚਰ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਜਾਂਦੀਆ ਹਨ। ਇਹ ਗਤੀਵਿਧੀਆਂ ਵਿਦਿਆਰਥੀਆਂ ਲਈ ਰੁਜਗਾਰ ਵਿੱਚ ਸਹਾਇਕ ਹਨ। ਇਸ ਮੋਕੇ ਤੇ  ਸਮੂਹ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਦੀ ਇਸ ਕਾਮਯਾਬੀ ਲਈ ਖੁਸ਼ੀ ਜਾਹਿਰ ਕੀਤੀ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।

Have something to say? Post your comment

 

More in Education

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ