Monday, June 16, 2025

Chandigarh

ਮੁੱਖ ਮੰਤਰੀ ਨੇ 50 ਮੀਟਰਿਕ ਟਨ ਵਾਧੂ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਪੱਤਰ ਲਿਖਿਆ

May 04, 2021 05:53 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਨੇੜਲੇ ਸ੍ਰੋਤਾਂ ਤੋਂ 50 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਵਾਧੂ ਸਪਲਾਈ ਅਤੇ ਬੋਕਾਰੋ ਤੋਂ ਐਲ.ਐਮ.ਓ. ਦੀ ਸਮੇਂ ਸਿਰ ਨਿਕਾਸੀ ਲਈ 20 ਵਾਧੂ ਟੈਂਕਰਾਂ (ਰੇਲ ਸਫਰ ਦੇ ਅਨੁਕੂਲ) ਦੇ ਨਾਲ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੋਵਾਂ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
ਸੂਬੇ ਵਿੱਚ ਵੱਖ-ਵੱਖ ਪੱਧਰਾਂ 'ਤੇ ਆਕਸੀਜਨ ਸਹਾਰੇ ਚੱਲ ਰਹੇ ਕੋਵਿਡ ਮਰੀਜ਼ਾਂ ਦੀ ਗਿਣਤੀ 10000 ਤੱਕ ਅੱਪੜਨ ਦੇ ਚੱਲਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੱਖੋ-ਵੱਖਰੇ ਪੱਤਰ ਭੇਜੇ ਹਨ।
ਸੂਬੇ ਭਰ ਵਿੱਚ ਆਕਸੀਜਨ ਦੀ ਕਮੀ ਦੇ ਚੱਲਦਿਆਂ ਕੀਮਤੀ ਜਾਨਾਂ ਦੇ ਭਾਰੀ ਨੁਕਸਾਨ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਧ ਰਹੇ ਕੇਸਾਂ ਦੇ ਦਬਾਅ ਨਾਲ ਉਹ ਆਕਸੀਜਨ ਦੀ ਘਾਟ ਕਾਰਨ ਲੈਵਲ 2 ਤੇ ਲੈਵਲ 3 ਦੇ ਬਿਸਤਰਿਆਂ ਨੂੰ ਵਧਾਉਣ ਵਿੱਚ ਅਸਮਰੱਥ ਹਨ। ਸੂਬੇ ਨੂੰ ਆਕਸੀਜਨ ਬਿਸਤਰਿਆਂ ਦੀ ਘਾਟ ਹੋਣ ਦੀ ਸੰਭਾਵਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਸ ਗੱਲ ਵੀ ਇਸ਼ਾਰਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਸਥਾਨਕ ਉਦਯੋਗਾਂ ਨੂੰ ਵਾਹਗਾ ਅਟਾਰੀ ਸਰਹੱਦ ਰਾਹੀਂ ਜੋ ਕਿ ਭੂਗੋਲਿਕ ਤੌਰ 'ਤੇ ਨੇੜੇ ਹੈ, ਐਲ.ਐਮ.ਓ. ਦੀ ਪਾਕਿਸਤਾਨ ਤੋਂ ਦਰਾਮਦ ਦੀ ਆਗਿਆ ਦੇਣ ਦੀ ਅਸਮਰੱਥਾ ਜ਼ਾਹਰ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ, '' ਮੈਨੂੰ ਇਹ ਦੱਸਦਿਆਂ ਅਫਸੋਸ ਹੋ ਰਿਹਾ ਹੈ ਕਿ ਸਾਨੂੰ ਬਦਲਵੇਂ ਸ੍ਰੋਤਾਂ ਤੋਂ ਲੋੜੀਂਦੀ ਸਪਲਾਈ ਦਾ ਭਰੋਸਾ ਦੇਣ ਦੇ ਬਾਵਜੂਦ ਅਜਿਹਾ ਨਹੀਂ ਵਾਪਰਿਆ।''
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਬਾਹਰੋਂ ਐਲ.ਐਮ.ਓ. ਦੀ ਕੁੱਲ ਸਪਲਾਈ ਮੌਜੂਦਾ ਸਮੇਂ 195 ਮੀਟਰਿਕ ਟਨ ਮਿਲ ਰਹੀ ਹੈ ਜਿਸ ਵਿੱਚੋਂ 90 ਮੀਟਰਿਕ ਟਨ ਪੂਰਬੀ ਭਾਰਤ ਦੇ ਬੋਕਾਰੋ ਤੋਂ ਮਿਲ ਰਹੀ ਹੈ। ਬਾਕੀ 105 ਮੀਟਰਿਕ ਟਨ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਦੇ ਐਲ.ਐਮ.ਓ. ਕੇਂਦਰਾਂ ਤੋਂ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੋਜ਼ਾਨਾ ਦਾ ਨਿਰਧਾਰਤ ਕੋਟਾ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦਾ ਪਾਣੀਪਤ (ਹਰਿਆਣਾ) ਤੋਂ 5.6 ਮੀਟਰਿਕ ਟਨ, ਸੈਲਾ ਕੁਈ, ਦੇਹਰਾਦੂਨ (ਉਤਰਾਖੰਡ) ਤੋਂ 100 ਮੀਟਰਿਕ ਟਨ ਅਤੇ ਰੁੜਕੀ ਤੋਂ 10 ਮੀਟਰਿਕ ਟਨ ਦਾ ਬੈਕਲਾਗ ਪਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹੁਣ ਕੇਂਦਰ ਨੇ ਇਹ ਕਿਹਾ ਹੈ ਕਿ ਅੱਜ ਤੋਂ ਪਾਣੀਪਤ ਤੇ ਬੜੋਤੀਵਾਲਾ ਤੋਂ ਐਲ.ਐਮ.ਓ. ਦੀ ਸਪਲਾਈ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਪਹਿਲਾਂ ਹੀ ਆਕਸੀਜਨ ਦੀ ਸੀਮਤ ਉਪਲੱਬਧਤਾ ਉਤੇ ਭਾਰੀ ਅਸਰ ਪਵੇਗਾ ਜਿਸ ਨਾਲ ਮੈਡੀਕਲ ਐਮਰਜੈਂਸੀ ਦੇ ਹਾਲਾਤ ਪੈਦਾ ਹੋ ਸਕਦੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਦੀ ਜਾਨ ਨੂੰ ਖਤਰਾ ਦਰਪੇਸ਼ ਹੋ ਸਕਦਾ ਹੈ ਜੋ ਕਿ ਨਾਜ਼ੁਕ ਹਾਲਤ ਵਿੱਚ ਹਨ ਅਤੇ ਰੈਗੂਲਰ ਆਕਸੀਜਨ ਸਹਾਰੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਘਨ ਤੋਂ ਬਚਿਆ ਜਾਣ ਚਾਹੀਦਾ ਹੈ। ਜੇ ਲੋੜ ਪਈ ਤਾਂ ਸੂਬੇ ਨੂੰ ਨੇੜਲੇ ਵਾਧੂ ਸ੍ਰੋਤਾਂ ਤੋਂ ਤੁਰੰਤ ਸਪਲਾਈ ਭੇਜ ਕੇ ਇਸ ਦੀ ਭਰਪਾਈ ਕੀਤੀ ਜਾਣੀ ਚਾਹੀਦੀ ਹੈ।
ਟੈਂਕਰਾਂ ਦੀ ਘਾਟ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਦੋ ਖਾਲੀ ਟੈਂਕਰ ਹਵਾਈ ਮਾਰਗ ਰਾਹੀਂ ਰੋਜ਼ਾਨਾ ਰਾਂਚੀ ਭੇਜ ਰਿਹਾ ਹੈ ਅਤੇ ਭਰੇ ਹੋਏ ਟੈਂਕਰ 48-50 ਘੰਟਿਆਂ ਦੇ ਸੜਕੀ ਸਫਰ ਰਾਹੀਂ ਬੋਕਾਰੋ ਤੋਂ ਵਾਪਸ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਬੋਕਾਰੋ ਤੋਂ ਰੋਜ਼ਾਨਾ 90 ਮੀਟਰਿਕ ਟਨ ਦੀ ਨਿਯਮਿਤ ਨਿਕਾਸੀ ਲਈ ਭਾਰਤ ਸਰਕਾਰ ਨੂੰ 20 ਵਾਧੂ ਟੈਂਕਰ (ਰੇਲ ਸਫਰ ਦੇ ਅਨੁਕੂਲ) ਅਲਾਟ ਕਰਨ ਦੀ ਅਪੀਲ ਕੀਤੀ ਸੀ ਪਰ ਸੂਬੇ ਨੂੰ ਇਹ ਦੱਸਿਆ ਗਿਆ ਕਿ ਸਿਰਫ ਦੋ ਟੈਂਕਰ ਹੀ ਮੁਹੱਈਆ ਕਰਵਾਏ ਜਾਣਗੇ ਪਰ ਉਹ ਵੀ ਅਜੇ ਮਿਲਣੇ ਬਾਕੀ ਹਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ