Friday, May 10, 2024

Malwa

ਪਟਿਆਲਾ ’ਚ ਰਾਜਨੀਤਿਕ ਰੈਲੀਆਂ ਲਈ ਹਦਾਇਤਾਂ ਜਾਰੀ

April 27, 2024 07:21 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਨਿੱਜੀ ਜਾਇਦਾਦ ਦੇ ਮਾਲਕ ਜਾਂ ਪ੍ਰਬੰਧਕ ਨੂੰ ਕਿਸੇ ਵੀ ਰਾਜਨੀਤਿਕ ਪਾਰਟੀ/ਉਮੀਦਵਾਰ/ਆਮ ਜਨਤਾ ਨੂੰ ਰਿਟਰਨਿੰਗ ਅਫ਼ਸਰ-13 ਪਟਿਆਲਾ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਪਟਿਆਲਾ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਰਾਜਨੀਤਿਕ ਮੀਟਿੰਗ ਜਾਂ ਰੈਲੀ ਦਾ ਆਯੋਜਨ ਆਪਣੀ ਨਿੱਜੀ ਜਾਇਦਾਦ ਵਿੱਚ ਕਰਨ ਦੀ ਇਜਾਜ਼ਤ ਨਹੀਂ ਦੇਣ ਸਬੰਧੀ ਹੁਕਮ ਦਿੱਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਦੇ ਮੱਦੇ ਨਜ਼ਰ ਲੋਕ ਸਭਾ ਹਲਕਾ 13 ਪਟਿਆਲਾ ਵਿੱਚ ਚੋਣ ਜਾਬਤਾ ਪੂਰਨ ਤੌਰ 'ਤੇ ਲਾਗੂ ਕਰਨ ਦੀ ਲਗਾਤਾਰਤਾ ਵਿੱਚ ਬਿਨ੍ਹਾਂ ਰਿਟਰਨਿੰਗ ਅਫ਼ਸਰ 13 ਪਟਿਆਲਾ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਪਟਿਆਲਾ ਦੀ ਇਜਾਜ਼ਤ ਤੋਂ ਨਿੱਜੀ ਜਾਇਦਾਦ ਮਾਲਕ ਜਾ ਪ੍ਰਬੰਧਕ ਰਾਜਨੀਤਿਕ ਮੀਟਿੰਗ ਜਾਂ ਰੈਲੀ ਦਾ ਆਯੋਜਨ ਆਪਣੀ ਨਿੱਜੀ ਜਾਇਦਾਦ ਵਿੱਚ ਕਰਨ ਦੀ ਇਜਾਜ਼ਤ ਨਹੀਂ ਦੇਣਗੇ।
ਨਿੱਜੀ ਜਾਇਦਾਦ ਦਾ ਮਾਲਕ ਜਾਂ ਪ੍ਰਬੰਧਕ ਰਾਜਨੀਤਿਕ ਮੀਟਿੰਗ ਜਾਂ ਰੈਲੀ ਦੇ ਆਯੋਜਨ ਲਈ ਇਸ ਸ਼ਰਤ ਦੇ ਅਧਾਰ ਤੇ ਸ਼ਰਤੀਆ ਬੁਕਿੰਗ ਕਰ ਸਕਦਾ ਹੈ ਕਿ ਮੀਟਿੰਗ ਜਾਂ ਰੈਲੀ ਦਾ ਆਯੋਜਨ ਸ਼ੁਰੂ ਹੋਣ ਤੋਂ ਪਹਿਲਾ ਉਹ ਸਮਰੱਥ ਅਧਿਕਾਰੀ ਦੀ ਮਨਜੂਰੀ ਜਮਾਂ ਕਰਵਾਏਗਾ। ਇਹ ਹੁਕਮ 27 ਅਪ੍ਰੈਲ 2024 ਤੋਂ 6 ਜੂਨ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ

ਮਾਨ ਨੇ ਮਾਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਾਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ ਹੈ

ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਚਾਰਟ ਮੇਕਿੰਗ ਮੁਕਾਬਲਿਆਂ ਦਾ ਆਯੋਜਨ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਨੂੰ ਰੋਕਣ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਪੱਤਰਕਾਰ ਚੋਣਾਂ ਵਾਲੇ ਦਿਨ ਪੋਸਟਲ ਬੈਲੇਟ ਪੇਪਰ ਰਾਹੀਂ ਪਾ ਸਕਣਗੇ ਵੋਟ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ

ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ

ਚਾਈਨੀਜ਼ ਡੋਰ ਦੀ ਵਿਕਰੀ ਤੇ ਲਗਾਈ ਗਈ ਰੋਕ : ਸੰਦੀਪ ਬਹਿਲ