Friday, May 10, 2024

Chandigarh

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

April 27, 2024 07:25 PM
SehajTimes
ਮੋਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੋਕ ਸਭਾ ਚੋਣਾਂ-2024 ਵਿੱਚ 80 ਫ਼ੀਸਦੀ ਤੋਂ ਵਧੇਰੇ ਮਤਦਾਨ ਕਰਵਾਉਣ ਅਤੇ ਹਰ ਵਰਗ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ’ਚੋਂ ਮਿਲਣ ਵਾਲੇ ਫਾਰਮਾਂ ਰਾਹੀਂ 1 ਜੂਨ ਨੂੰ ਵੋਟ ਪਾਉਣ ਦਾ ਸੰਦੇਸ਼ ਦਿੱਤਾ ਜਾਵੇਗਾ, ਜਿਸ ਉਪਰ ਪੰਜਾਬ ਦਾ ਚੋਣ ਮਸਕਟ ਸ਼ੇਰਾ ਵੋਟਰਾਂ ਨੂੰ ਵੋਟ ਪਾਉਣ ਲਈ ਅਪੀਲ ਕਰਦਾ ਦਿਖਾਇਆ ਗਿਆ ਹੈ। ਇਸ ਮੁਹਿੰਮ ਦਾ ਅਗਾਜ਼ ਵਿਧਾਨ ਸਭਾ ਹਲਕਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਦੀਪਾਂਕਰ ਗਰਗ ਅਤੇ ਸਹਾਇਕ ਕਮਿਸ਼ਨਰ (ਸਿਖਲਾਈ) ਡੈਵੀ ਗੋਇਲ ਵੱਲੋਂ ਸੇਵਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੀਤਾ ਗਿਆ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਰੋਜ਼ ਸੇਵਾ ਅਤੇ ਸਾਂਝ ਕੇਂਦਰਾਂ ਉਪਰ ਹਜ਼ਾਰਾਂ ਲੋਕ ਆਉਂਦੇ ਹਨ, ਜਿਹਨਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਮੌਕੇ ਸਬ ਡਵੀਜ਼ਨਲ ਮੈਜਿਸਟ੍ਰੇਟ ਦੀਪਾਂਕਰ ਗਰਗ ਸੇਵਾ ਕੇਂਦਰ ਵਿਖੇ ਆਏ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੋਟਾਂ ਪਾ ਕੇ ਲੋਕਤੰਤਰ ਦੇ ਤਿਉਹਾਰ ਵਿੱਚ ਯੋਗਦਾਨ ਪਾਇਆ ਜਾਵੇ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਅੱਗੇ ਦੱਸਿਆ ਕਿ ਇਸੇ ਲੜੀ ਤਹਿਤ ਕੱਲ੍ਹ ਐਤਵਾਰ ਨੂੰ ਜ਼ੀਰਕਪੁਰ ਅਤੇ ਢਕੋਲੀ ਵਿਖੇ ਐਨ ਜੀ ਓ ਦੀ ਸਹਾਇਤਾ ਨਾਲ ਵੋਟਰ ਜਾਗਰੂਕਤਾ ਅਤੇ ਨਵੀਆਂ ਵੋਟਾਂ ਬਨਾਉਣ ਲਈ ਕੈਂਪ ਲਾਏ ਜਾਣਗੇ। ਵਿਧਾਨ ਹਲਕਾ ਮੋਹਾਲੀ ਦੇ ਚੋਣ ਕਾਨੂਗੋ ਜਗਤਾਰ ਸਿੰਘ ਨੇ ਦੱਸਿਆ ਕਿ ਐੱਸ ਏ ਐੱਸ ਨਗਰ ਵਿਧਾਨ ਸਭਾ ਹਲਕੇ ਵਿਚ 2,30,918 ਵੋਟਾਂ ਹਨ ਅਤੇ 18 ਤੋਂ 19 ਸਾਲ ਦੀਆਂ 5435 ਨਵੀਆਂ ਵੋਟਾਂ ਰਜਿਸਟਰ ਕੀਤੀਆਂ ਗਈਆਂ ਹਨ ਅਤੇ 4 ਮਈ ਤੱਕ ਸਮੂਹ ਯੋਗ ਵੋਟਰਾਂ ਦਾ ਪੰਜੀਕਰਣ ਕੀਤਾ ਜਾਵੇਗਾ।

Have something to say? Post your comment

 

More in Chandigarh

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿੱਚ "ਵਿਸ਼ਵ ਥੈਲੇਸੀਮੀਆ ਦਿਵਸ 2024" ਮਨਾਇਆ

ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ

ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ 

ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 ਖੂਨਦਾਨੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ 

ਡੀ ਸੀ ਨੇ ਚੋਣ ਖਰਚਾ ਨਿਗਰਾਨ ਨੂੰ ਚੋਣ ਖਰਚੇ ਦੀ ਨਿਗਰਾਨੀ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ 

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਦੀ ਸਹਾਇਤਾ