Friday, May 10, 2024

Malwa

ਜੇਕਰ ਅਰਵਿੰਦ ਕੇਜਰੀਵਾਲ ਨੂੰ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੁੰਦੀ ਤਾਂ ਅਸਤੀਫ਼ੇ ਦੇ ਦਿੰਦੇ : ਪ੍ਰਨੀਤ ਕੌਰ

April 27, 2024 07:39 PM
SehajTimes

ਪਟਿਆਲਾ: ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਸਨਿੱਚਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਕਰ ਬੱਚਿਆਂ ਦੀ ਪੜ੍ਹਾਈ ਦੀ ਚਿੰਤਾ ਹੁੰਦੀ ਤਾਂ ਉਹ ਬੱਚਿਆਂ ਦੇ ਭਵਿੱਖ ਨੂੰ ਪਹਿਲ ਦੇ ਕੇ ਅਸਤੀਫ਼ਾ ਦੇ ਕੇ ਬਾਬਾ ਸਾਹਿਬ ਬੀ.ਆਰ. ਅੰਬੇਦਕਰ ਦੁਆਰਾ ਬਣਾਏ ਸੰਵਿਧਾਨ ਪ੍ਰਤੀ ਸਤਿਕਾਰ ਵਧਾਉਂਦੇ। ਪ੍ਰਨੀਤ ਕੌਰ ਨੇ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫ਼ਾ ਦੇਣ ’ਤੇ ਫਿਟਕਾਰ ਲਗਾਈ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੂੰ ਸਖ਼ਤ ਫਿਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਅਸਤੀਫ਼ਾ ਨਾ ਦੇ ਕੇ ਕੇਜਰੀਵਾਲ ਆਪਣੇ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤ ਤੋਂ ਉਪਰ ਰੱਖ ਰਹੇ ਹਨ।

 ਲੋਕਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਮਸੀਡੀ ਕਮਿਸ਼ਨਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਨੋਟਬੁੱਕ, ਸਟੇਸ਼ਨਰੀ ਦਾ ਸਮਾਨ, ਵਰਦੀਆਂ ਅਤੇ ਸਕੂਲੀ ਬੈਗ ਨਾ ਵੰਡਣ ਦਾ ਇੱਕ ਵੱਡਾ ਕਾਰਨ ਸਥਾਨਕ ਕਮੇਟੀਆਂ ਦਾ ਗਠਨ ਨਾ ਹੋਣਾ ਹੈ। ਪੰਜ ਕਰੋੜ ਰੁਪਏ ਤੋਂ ਵੱਧ ਦੇ ਠੇਕੇ ਦੇਣ ਦਾ ਅਧਿਕਾਰ ਸਿਰਫ਼ ਕਮੇਟੀਆਂ ਕੋਲ ਹੈ ਅਤੇ ਕਮੇਟੀਆਂ ਦੇ ਚੇਅਰਮੈਨ ਮੁੱਖ ਮੰਤਰੀ ਹਨ, ਜੋ ਇਸ ਵੇਲੇ ਜੇਲ੍ਹ ਵਿੱਚ ਹਨ। ਚੇਅਰਮੈਨ ਤੋਂ ਬਿਨਾਂ ਕਮੇਟੀਆਂ ਕਾਨੂੰਨ ਅਨੁਸਾਰ ਕੋਈ ਫੈਸਲਾ ਨਹੀਂ ਲੈ ਸਕਦੀਆਂ। ਇਸ ਲਈ ਬੱਚੇ ਇਸ ਸਮੇਂ ਕਿਤਾਬਾਂ ਦੇ ਨਾਲ-ਨਾਲ ਸਟੇਸ਼ਨਰੀ ਅਤੇ ਸਕੂਲ ਬੈਗ ਤੋਂ ਵੀ ਵਾਂਝੇ ਹਨ। ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਲੋਕਸਭਾ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਦਿੱਲੀ 'ਚ ਸਿੱਖਿਆ ਦਾ ਢਾਂਚਾ ਵਿਸ਼ਵ ਪੱਧਰੀ ਬਣਾਉਣ ਦਾ ਦਾਅਵਾ ਕਰਨ ਵਾਲੇ 'ਆਪ' ਦੇ ਮੰਤਰੀ ਸੱਤਾ ਦੇ ਲਾਲਚ ਕਾਰਨ ਬੱਚਿਆਂ ਨੂੰ ਕਿਤਾਬਾਂ ਅਤੇ ਹੋਰ ਜ਼ਰੂਰੀ ਸਮਾਨ ਦੇਣ ਲਈ ਗੰਭੀਰ ਨਹੀਂ ਹਨ। ਅੱਜ ਸੱਤਾ ਦਾ ਲਾਲਚ 'ਆਪ' ਲੀਡਰਸ਼ਿਪ ਦੀਆਂ ਨਜ਼ਰਾਂ 'ਚ ਸਿੱਖਿਆ ਤੋਂ ਵੀ ਵੱਡਾ ਹੋ ਗਿਆ ਹੈ।

Have something to say? Post your comment

 

More in Malwa

ਪੰਜਾਬ ਬਚਾਉ ਯਾਤਰਾ 11 ਮਈ ਨੂੰ ਹਲਕਾ ਮਾਲੇਰਕੋਟਲਾ ਵਿਚ ਪੁੱਜੇਗੀ

ਪਟਿਆਲਾ ਪੁੱਜੇ ਮਨਮੋਹਨ ਸਿੰਘ ਦਾ ਹੋਇਆ ਸਨਮਾਨ

ਪਟਿਆਲਾ ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ 11 ਮਈ ਨੂੰ

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ

ਸਰਕਾਰੀ ਹਾਈ ਸਕੂਲ ਕਮਾਲਪੁਰ 'ਚ ਵੋਟਰ ਜਾਗਰੂਕਤਾ ਸਬੰਧੀ ਕੁਇਜ਼ ਮੁਕਾਬਲੇ ਦਾ ਆਯੋਜਨ

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਉਮੀਦਵਾਰਾਂ ਦੇ ਖ਼ਰਚੇ ’ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ :DC

ਲੋਕ ਸਭਾ ਚੋਣਾਂ ਲਈ 14 ਮਈ ਸ਼ਾਮ 03:00 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ : ਜ਼ਿਲ੍ਹਾ ਚੋਣ ਅਫਸਰ

ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ : ਮੀਤੂ ਅਗਰਵਾਲ

ਪੰਜਾਬੀ ਯੂਨਵਿਰਸਿਟੀ ਵਿੱਚ ਲਗਵਾਈ ਕੈਰੀਅਰ ਅਗਵਾਈ ਪ੍ਰਦਰਸ਼ਨੀ