Wednesday, July 02, 2025

Doaba

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

April 27, 2024 07:53 PM
SehajTimes

ਜਲੰਧਰ : ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਸ਼ਨੀਵਾਰ ਨੂੰ ਜਲੰਧਰ 'ਚ ਸਾਰੇ ਜ਼ਿਲਾ ਪ੍ਰਧਾਨਾਂ ਦੇ ਨਾਲ-ਨਾਲ ਭਾਜਪਾ ਦੀਆਂ ਮਹਿਲਾ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਵਾਰ ਦੇ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਔਰਤਾਂ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਪਹਿਲਾਂ ਨਾਲੋਂ ਜ਼ਿਆਦਾ ਜਾਗਰੂਕ ਹੋਈਆਂ ਹਨ ਅਤੇ ਉਹ ਮੋਦੀ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਅਤੇ ਆਰਥਿਕ ਸਸ਼ਕਤੀਕਰਨ ਲਈ ਬਣਾਈਆਂ ਗਈਆਂ ਸਕੀਮਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।

ਜੈਇੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕੀਤਾ ਹੈ ਅਤੇ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ ਭਾਰਤੀ ਜਨਤਾ ਪਾਰਟੀ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਰ ਵਰਗ ਦਾ ਵਿਕਾਸ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਦੇਸ਼ ਨੂੰ ਵਿਕਾਸਸ਼ੀਲ ਦੇਸ਼ਾਂ ਦੀ ਸੂਚੀ ਵਿੱਚੋਂ ਵਿਕਸਤ ਦੇਸ਼ਾਂ ਦੀ ਸੂਚੀ ਵਿੱਚ ਲਿਜਾਣ ਲਈ ਹੋਰ ਵੀ ਕਈ ਅਹਿਮ ਯੋਜਨਾਵਾਂ ਲਾਗੂ ਕਰਕੇ ਅੱਗੇ ਵਧਣਾ ਹੈ। ਅਤੀਤ 'ਚ ਇਸ ਮਾਮਲੇ 'ਤੇ ਕਿਸੇ ਵੀ ਪਾਰਟੀ ਨੇ ਓਨੀ ਗੰਭੀਰਤਾ ਨਾਲ ਕੋਈ ਫੈਸਲਾ ਨਹੀਂ ਲਿਆ ਜਿੰਨਾ ਮੋਦੀ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਲੈ ਕੇ ਦਿਖਾਇਆ ਹੈ। ਜਲੰਧਰ ਦੀਆਂ ਔਰਤਾਂ ਨੇ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੂੰ ਭਰੋਸਾ ਦਿੱਤਾ ਕਿ ਉਹ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾ ਕੇ ਲੋਕ ਸਭਾ ਚੋਣਾਂ ਵਿੱਚ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਲਈ ਵੱਧ ਤੋਂ ਵੱਧ ਔਰਤਾਂ ਨੂੰ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਗੇ।

Have something to say? Post your comment

 

More in Doaba

56.63 ਲੱਖ ਦੀ ਗ੍ਰਾੰਟ ਨਾਲ ਚੱਬੇਵਾਲ ਦੇ ਵਿਕਾਸ ਨੂੰ ਮਿਲੇਗੀ ਤੇਜੀ : ਡਾ. ਰਾਜ ਕੁਮਾਰ

ਸੋਨੀ ਪਰਿਵਾਰ ਵੱਲੋਂ ਮਿੰਨੀ ਜੰਗਲ ਲਗਾਉਣਾ ਸ਼ਹਿਰ ਵਾਸੀਆਂ ਲਈ ਵਰਦਾਨ : ਸੱਚਦੇਵਾ

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਝੂਠਾ ਪਰਚਾ ਕੌਝੀ ਸਿਆਸਤ ਤੋ ਪ੍ਰੇਰਿਤ :  ਲੱਖੀ ਗਿਲਜੀਆ 

ਨਰਿੰਦਰ ਮੋਦੀ ਸਰਕਾਰ ਵੱਲੋਂ ਸਿੱਖ ਪਛਾਣ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ : ਸਿੰਗੜੀਵਾਲਾ 

ਈ.ਪੀ.ਐੱਫ. ਵਿਭਾਗ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ ਜਾਗਰੂਕਤਾ ਸੈਮੀਨਾਰ ਲਗਾਇਆ

ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਵੱਲੋਂ ਜ਼ਿਲਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਯੁੱਧ ਕਲਾ 2025 ਆਯੋਜਿਤ 

ਐਸ.ਡੀ.ਐਮ. ਕਿਰਪਾਲਵੀਰ ਸਿੰਘ ਵੱਲੋਂ ਟਾਂਗਰੀ, ਮਾਰਕੰਡਾ ਤੇ ਘੱਗਰ ਦਾ ਦੌਰਾ

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਬਿਕਰਮ ਮਜੀਠੀਆ ਦੀ ਗਿ੍ਰਫਤਾਰੀ ਸੂਬਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ : ਲਾਲੀ ਬਾਜਵਾ

ਯੁੱਧ ਨਸ਼ਿਆਂ ਵਿਰੁੱਧ' ਤਹਿਤ ਹੁਸ਼ਿਆਰਪੁਰ ਵਿਖੇ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲ਼ਾ ਪੰਜਾ