Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਚੋਣ ਸੂਚੀ ਵਿਚ ਆਪਣੇ ਨਾਮ ਦੀ ਪੁਸ਼ਟੀ ਕਰ ਲੈਣ ਵੋਟਰ : ਮੁੱਖ ਚੋਣ ਅਧਿਕਾਰੀ

April 28, 2024 04:18 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਵਿਚ ਹਰ ਵੋਟਰ ਆਪਣੀ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ। ਇਸ ਦੇ ਲਈ ਹਰੇਕ ਵੋਟਰ ਇਹ ਯਕੀਨੀ ਕਰ ਲੈਣ ਕਿ ਉਸ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਜਿਸ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਹੈ, ਸਿਰਫ ਉੱਥੇ ਆਪਣੀ ਵੋਟ ਅਧਿਕਾਰ ਦੀ ਵਰਤੋ ਕਰ ਸਕਦੇ ਹਨ। ਕਿਸੇ ਵੋਟਰ ਦਾ ਨਾਮ ਚੋਣ ਸੂਚੀ ਵਿਚ ਹੈ, ਪਰ ਉਸ ਦੇ ਕੋਲ ਵੋਟਰ ਪਹਿਚਾਣ ਪੱਤਰ ਨਹੀਂ ਹੈ ਤਾਂ ਉਹ ਚੋਣ ਕਮਿਸ਼ਨ ਵੱਲੋਂ ਨਿਰਦੇਸ਼ਤ 11 ਵੈਕਲਪਿਕ ਪਹਿਚਾਣ ਪੱਤਰ ਦਿਖਾ ਕੇ ਵੀ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਨੇ ਦਸਿਆ ਕਿ ਵੋਟਰ ਦੇ ਕੋਲ ਪੁਰਾਣਾ ਵੋਟਰ ਕਾਰਡ ਹੈ ਤਾਂ ਵੀ ਉਹ ਵੋਟ ਪਾ ਸਕਦਾ ਹੈ, ਬਸ਼ਰਤੇ ਕਿ ਉਸ ਦਾ ਨਾਮ ਉਸ ਖੇਤਰ ਦੀ ਚੋਣ ਸੂਚੀ ਵਿਚ ਹੋਣਾ ਚਾਹੀਦਾ ਹੈ। ਕਿਸੇ ਵੋਟਰ ਦਾ ਨਾਮ ਚੋਣ ਸੂਚੀ ਵਿਚ ਨਹੀਂ ਹੈ ਅਤੇ ਉਹ ਵੋਟ ਪਾਉਣ ਲਈ ਚੋਣ ਕੇਂਦਰ 'ਤੇ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਰਡ ਜਾਂ ਹੋਰ ਕੋਈ ਪਹਿਚਾਣ ਪੱਤਰ ਦਿਖਾਉਦਾ ਹੈ ਤਾਂ ਉਸ ਨੂੰ ਵੋਟ ਪਾਉਣ ਨਹੀਂ ਦਿੱਤੀ ਜਾਵੇਗੀ। ਕੋਈ ਵੀ ਵੋਟਰ ਸਿਰਫ ਤਾਂਹੀ ਵੋਟ ਪਾ ਸਕਦਾ ਹੈ ਜਦੋਂ ਉਸ ਦਾ ਨਾਂਅ ਵੋਟਰ ਸੂਚੀ ਵਿਚ ਦਰਜ ਹੋਵੇ। ਉਨ੍ਹਾਂ ਨੇ ਦਸਿਆ ਕਿ ਏਪਿਕ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਨਿਰਦੇਸ਼ਿਤ 11 ਵੈਕਲਪਿਕ ਫੋਟੋ ਪਹਿਚਾਣ ਦਸਤਾਵੇਜਾਂ  ਦੀ ਵਰਤੋ ਕਰ ਕੇ ਵੀ ਵੋਟ ਪਾ ਸਕਦੇ ਹਨ। ਇੰਨ੍ਹਾਂ ਦਸਤਾਵੇਜਾਂ ਵਿਚ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰੀ, ਰਾਜ ਸਰਕਾਰ, ਪਬਲਿਕ ਸਮੱਗਰੀ ਜਾਂ ਪਬਲਿਕ ਲਿਮੀਟੇਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਫੋਟੋਯੁਕਤ ਸੇਵਾ ਪਹਿਚਾਣ ਪੱਤਰ, ਬੈਂਕ ਜਾਂ ਡਾਕਘਰ ਵੱਲੋਂ ਜਾਰੀ ਫੋਟੋਯੁਕਤ ਪਾਸਬੁੱਕ, ਪੈਨ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਦੀੀ ਯੋਜਨਾ ਦੇ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਯੁਕਤ ਪੇਂਸ਼ਨ ਦਸਤਾਵੇਜ ਅਤੇ ਆਧਾਰ ਕਾਰਡ ਸ਼ਾਮਿਲ ਹੈ। ਉਨ੍ਹਾਂ ਨੇ ਦਸਿਆ ਕਿ ਹਰਿਆਣਾ ਰਾਜ ਚੋਣ ਕਮਿਸ਼ਨ ਦੀ ਵੈਬਸਾਇਟ ਸੀਈਓ ਈਸੀਆਈ ਹਰਿਆਣਾ ਜੀਓਵੀ ਇਨ 'ਤੇ ਵਿਧਾਨਸਭਾ ਅਨੁਸਾਰ ਵੋਟਰ ਸੂਚੀਆਂ ਅਪਲੋਡ ਹਨ, ਉਸ ਨੁੰ ਡਾਉਨਲੋਡ ਕਰ ਕੇ ਵੀ ਕੋਈ ਵਿਅਕਤੀ ਆਪਣਾ ਨਾਮ ਵੋਟਰ ਸੂਚੀ ਵਿਚ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ, ਵੋਟਰ ਹੈਲਪਲਾਇਨ ਨੰਬਰ 1950 'ਤੇ ਕਾਲ ਕਰ ਕੇ ਵੀ ਆਪਣੀ ਵੋਟ ਚੈਕ ਕਰ ਸਕਦੇ ਹਨ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ