Wednesday, December 17, 2025

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

April 28, 2024 04:43 PM
SehajTimes

ਚੰਡੀਗੜ੍ਹ : ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ। ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ। ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ