Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Education

ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਵਿਦਿਆਰਥਣ ਡਾ. ਗੁਰਲੀਨ ਕੌਰ ਸਿੱਧੂ ਦਾ ਸਵਾਗਤ

April 28, 2024 06:06 PM
Daljinder Singh Pappi

ਪਟਿਆਲਾ : ਸਕਾਲਰ ਫੀਲਡਜ਼ ਪਬਲਿਕ ਸਕੂਲ ਪਟਿਆਲਾ ਵਿਖੇ ਯੂ.ਪੀ.ਐੱਸ.ਸੀ ਦੀ ਪ੍ਰੀਖਿਆ ਵਿੱਚ 30ਵਾਂ ਆਲ ਇੰਡੀਆ ਰੈਂਕ ਪ੍ਰਾਪਤ ਕਰਨ ਵਾਲੀ ਆਈ.ਏ.ਐਸ ਅਧਿਕਾਰੀ ਡਾ. ਗੁਰਲੀਨ ਕੌਰ ਸਿੱਧੂ  ਦੇ ਸਵਾਗਤ ਲਈ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਕੂਲ ਦੀ ਹੋਣਹਾਰ ਵਿਦਿਆਰਥਣ ਡਾ. ਗੁਰਲੀਨ ਕੌਰ ਨੇ ਯੂ.ਪੀ.ਐਸ.ਸੀ ਵਿਚ 30ਵਾਂ ਰੈਂਕ ਲੈ ਕੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਦੇ ਨਾਲ ਸਕੂਲ ਦਾ ਨਾਂ ਵੀ ਰੌਸ਼ਨ ਕੀਤਾ। ਵਿਦਿਆਰਥੀਆਂ ਵੱਲੋਂ ਡਾ. ਗੁਰਲੀਨ ਕੌਰ ਸਿੱਧੂ ਦਾ ਸਵਾਗਤ ਕਰਨ ਲਈ ਫੁੱਲਾਂ ਦੀ ਵਰਖਾ ਕੀਤੀ ਗਈ। ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ ਚੜ੍ਹ ਕੇ ਉਤਸ਼ਾਹ ਪ੍ਰਗਟ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ  ਸ਼ਬਦ ਗਾਇਨ ਦੁਆਰਾ ਕੀਤੀ ਗਈ। ਸਕੂਲ ਦੇ ਡਾਇਰੈਕਟਰ ਡਾ.ਐਸ.ਐਸ.ਸੋਢੀ ਵੱਲੋਂ ਇੱਕ ਭਾਸ਼ਣ ਰਾਹੀ ਤਹਿ ਦਿਲੋਂ ਸੁਆਗਤ ਕੀਤਾ ਗਿਆ। ਇਸ ਜਾਣ-ਪਛਾਣ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਕਹਿਣ ਲਈ ਸੂਫ਼ੀ ਗੀਤ ਗਾਇਆ ਗਿਆ। ਸਕੂਲ ਦੇ ਜੂਨੀਅਰ ਵਿਦਿਆਰਥੀ ਸ਼ਿਵਰਾਮ ਦੇ ਭੰਗੜੇ ਨੇ ਇਸ ਪ੍ਰੋਗਰਾਮ ਵਿੱਚ ਚਾਰ ਚੰਨ ਲਾ ਦਿੱਤੇ।  ਮੈਡਮ ਸਿੱਧੂ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਸ਼ੇਸ਼ ਯਤਨਾਂ ਅਤੇ ਮਿਹਨਤ ਦੁਆਰਾ ਪ੍ਰਾਪਤ ਕੀਤੀ ਇਸ ਕਾਮਯਾਬੀ ਬਾਰੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਵੱਲੋਂ ਉਨ੍ਹਾਂ ਦੀ ਕਾਮਯਾਬੀ ਪ੍ਰਤੀ ਪ੍ਰਸ਼ਨ ਪੁੱਛੇ ਗਏ ਅਤੇ ਉਨ੍ਹਾਂ ਨੇ ਇਨ੍ਹਾਂ ਉੱਤਰਾਂ ਰਾਹੀਂ ਆਪਣੇ ਭਵਿੱਖ ਵਿੱਚ ਸੇਧ ਪ੍ਰਾਪਤ ਕਰਨ ਦੀ ਪ੍ਰੇਰਨਾ ਲਈ। ਸਕੂਲ ਦੀ ਮੈਨੇਜਮੈਂਟ ਵੱਲੋਂ ਮੁੱਖ ਮਹਿਮਾਨਾਂ ਦਾ  ਤੋਹਫ਼ਿਆਂ ਨਾਲ ਧੰਨਵਾਦ ਪ੍ਰਗਟ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਡਾ. ਪੂਨਮ ਅਰੋੜਾ ਨੇ ਡਾ.ਗੁਰਲੀਨ ਕੌਰ ਸਿੱਧੂ ਅਤੇ ਉਸ ਨਾਲ ਆਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਅੱਜ ਦਾ ਦਿਨ ਸਕੂਲ ਲਈ ਵਧੇਰੇ ਮਾਣ ਵਾਲਾ ਅਤੇ ਉਤਸ਼ਾਹ ਭਰਿਆ ਦਿਨ ਸੀ, ਜਿਸ ਵਿੱਚ ਡਾ. ਗੁਰਲੀਨ ਕੌਰ ਨੇ ਵਿਦਿਆਰਥੀਆਂ ਨਾਲ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦਾ ਵਿਸ਼ਾਲ ਤਜ਼ਰਬਾ ਅਤੇ ਗਿਆਨ ਸਾਂਝਾ ਕੀਤਾ। ਇਸ ਵਿਸ਼ੇਸ਼ ਪ੍ਰੋਗਰਾਮ ਦੇ ਆਯੋਜਨ ਨਾਲ ਡਾ. ਗੁਰਲੀਨ ਕੌਰ ਦੀ ਸਿੱਖਿਆ ਅਤੇ ਮਿਹਨਤ ਵਿਦਿਆਰਥੀਆਂ ਦੇ ਭਵਿੱਖ ਦੇ ਵਿਕਾਸ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਬਣੀ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ