Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮਾਲੇਰਕੋਟਲਾ ’ਚ ਵਿਦਿਆਰਥੀਆਂ ਲਈ 'ਚੋਣ ਮਹਾਂ ਉਤਸਵ' ਕਰਵਾਇਆ

April 28, 2024 06:34 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਲੋਕਤੰਤਰ ਦੀ ਨੀਂਹ ਨੂੰ ਮਜਬੂਤ ਕਰਨ ਲਈ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਚੋਣਾਂ’ ਨਾਲ  ਨੌਜਵਾਨਾਂ ਨੂੰ  ਜੋੜਿਆ ਜਾਣਾ ਬਹੁਤ ਅਹਿਮ ਹੈ , ਇਸ ਲਈ ਲੋਕਤੰਤਰ ਦੀ ਮਜ਼ਬੂਤੀ ਲਈ ਸਕੂਲਾਂ ਦੇ ਮੁਖੀ ਲਗਾਤਾਰ ਵੋਟਰ ਜਾਗਰੂਕਤਾ ਕਰਨ ਲਈ ਅੱਗੇ ਆਉਣ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਕਮ ਸਹਾਇਕ ਰਿਟਰਨਿੰਗ ਅਫ਼ਸਰ, ਲੋਕ ਸਭਾ ਅਸੈਂਬਲੀ-105 ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ. ਨੇ ਸਥਾਨਕ ਇਸਲਾਮੀਆ ਕੰਬੋਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਚੋਣ ਮਹਾਂ ਉਤਸੱਵ ਸਬੰਧੀ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤੇ। ਇਸ ਮੌਕੇ ‘ਲੋਕਤੰਤਰ’ ਵਿਸ਼ੇ ’ਤੇ ਭਾਸ਼ਣ, ਰੰਗੋਲੀ, ਮਹਿੰਦੀ, ਸਲੋਗਨ, ਚਾਰਟ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ। ਉਪ ਮੰਡਲ ਮੈਜਿਸਟਰੇਟ ਅਪਰਨਾ ਐਮ.ਬੀ. ਨੇ ਸਕੂਲੀ ਵਿਦਿਆਰਥੀਆਂ ਅਤੇ ਸਕੂਲੀ ਸਟਾਫ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਸਦੀਆਂ ਦੀ ਗੁਲਾਮੀ ਬਾਅਦ ਪ੍ਰਾਪਤ ਹੋਈ ਆਜ਼ਾਦੀ ਕਰ ਕੇ ਵੋਟ ਪਾਉਣ ਦਾ ਇਹ ਹੱਕ ਮਿਲਿਆ ਹੈ। ਇਸ ਲਈ ਹਰੇਕ ਨਾਗਰਿਕ ਇਸ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਡਰ-ਭੈਅ, ਦਬਾਅ ਜਾਂ ਲਾਲਚ ਤੋਂ ਬਗ਼ੈਰ ਕਰਨ ਨੂੰ ਯਕੀਨੀ ਬਣਾਏ ਤਾਂ ਸਹੀ/ਯੋਗ ਸਰਕਾਰ ਦੀ ਚੋਣ ਹੋ ਸਕੇ। ਇਸ ਲਈ ਸਾਰੇ ਸਕੂਲ ਆਪਣੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ’ਚ ਆਪਣਾ ਯੋਗਦਾਨ ਪਾਉਣ ਲਈ ਜ਼ਰੂਰ ਪ੍ਰੇਰਿਤ ਕਰਨ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੋਂ ਪਿੱਛੇ ਨਾ ਰਹੇ। ਉਨ੍ਹਾਂ ਹੋਰ ਕਿਹਾ ਕਿ ਸਕੂਲ ਇਹ ਵੀ ਯਕੀਨੀ ਬਣਾਉਣ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਸਹੁੰ ਵਿਦਿਆਰਥੀ ਆਪਣੇ ਮਾਪਿਆਂ ਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਤਸਦੀਕ ਕਰਵਾਉਣਗੇ ਤੇ ਨਾਲ ਹੀ ਨੇੜਲੇ ਤੇ ਜਾਣ-ਪਛਾਣ ਵਾਲੇ ਚਾਰ ਹੋਰ ਪਰਿਵਾਰਾਂ ਨੂੰ ਵੀ ਲਾਜ਼ਮੀ ਵੋਟਾਂ ਪਾਉਣ ਲਈ ਜਾਗਰੂਕ ਕਰਨਗੇ। ਉਨ੍ਹਾਂ ਇਸ ਮੌਕੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਈ ਡਿਜੀਟਲ ਐਪਸ ਜਿਵੇਂ ਕਿ ਸੀ-ਵਿਜ਼ਲ, ਈ.ਐਸ.ਐਮ.ਐਸ. ਆਦਿ ਤਿਆਰ ਕੀਤੀਆਂ ਗਈਆਂ ਹਨ। ਇਨ੍ਹਾਂ ਡਿਜੀਟਲ ਐਪਸ ਦੀ ਸਹਾਇਤਾਂ ਨਾਲ ਕੋਈ ਵੀ ਨਾਗਰਿਕ ਚੋਣ ਜ਼ਾਬਤੇ ਦੀ ਉਲੰਘਣਾ ਅਤੇ ਚੋਣਾਂ ਸਬੰਧੀ ਕੋਈ ਵੀ ਸ਼ਿਕਾਇਤ ਸੀ-ਵਿਜ਼ਲ ਐਪ, ਟੋਲ ਫਰੀ ਹੈਲਪਲਾਈਨ ਅਤੇ ਪੋਰਟਲ ’ਤੇ ਦਰਜ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਟੋਲ ਫਰੀ ਨੰਬਰ 1800-180- 3469, ਐਨ ਵੀ ਐਸ ਪੀ (ਨੈਸ਼ਨਲ ਵੋਟਰ ਸਰਵਿਸ ਪੋਰਟਲ) ਸਮੇਤ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਵੀ ਆਪਣੀ  ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ