Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

April 29, 2024 10:43 AM
SehajTimes
ਮੋਹਾਲੀ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰੰਪਰਾਵਾਂ ਦੀ ਮਜ਼ਬੂਤੀ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਘਰ-ਘਰ ਜਾ ਕੇ ਇੱਕ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦੇ ਰਹੀਆਂ ਹਨ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੋਟਰ ਸਾਖਰਤਾ ਕਲੱਬਾਂ ਵੱਲੋਂ ਲਗਾਤਾਰ ਬੂਥ ਪੱਧਰ ਉਪਰ ਜਾ ਕੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ 1 ਜੂਨ ਨੂੰ ਵੱਧ ਤੋਂ ਵੱਧ ਵੋਟਾਂ ਦਾ ਭੁਗਤਾਨ ਕਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪੰਜਾਬ ਵਿੱਚ ਇੱਕ ਨੰਬਰ ਤੇ ਆਵੇ। ਉਹਨਾਂ ਦੱਸਿਆ ਕਿ ਹੁਣ ਇਸ ਲੋਕਤੰਤਰ ਦੇ ਯੱਗ ਵਿੱਚ ਮੋਹਾਲੀ ਜ਼ਿਲ੍ਹੇ ਦੀਆਂ ਧੀਆਂ ਵੱਲੋਂ ਮੋਰਚੇ ਸੰਭਾਲੇ ਗਏ ਹਨ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਦੀਆਂ ਵਿਦਿਆਰਥਣਾਂ ਨੇ ਲੋਕਤੰਤਰ ਦੀਆਂ ਬੋਲੀਆਂ ਪਾਉਂਦੇ ਹੋਏ ਰੈਲੀ ਕੱਢ ਕੇ ਲੋਕਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ।
 
 
ਵੋਟਰ ਸਾਖਰਤਾ ਕਲੱਬਾਂ ਦੇ ਵਾਲੰਟੀਅਰ "ਵੋਟ ਪਾਉਣ ਜਾਣਾ ਹੈ ਦੇਸ਼ ਦਾ ਪਰਵ ਮਨਾਉਣਾ ਹੈ", " ਮੇਰਾ ਪਹਿਲਾ ਵੋਟ ਦੇਸ਼ ਦੇ ਨਾਮ" ਅਤੇ “ਮਹਿਲਾਵਾਂ ਬਜ਼ੁਰਗ ਅਤੇ ਜਵਾਨ ਵੋਟ ਪਾਉਣ ਸਾਰੇ ਜਾਣ " ਦੇ ਨਾਅਰੇ ਲਗਾਕੇ ਲੋਕਤੰਤਰ ਦੇ ਇਸ ਮਹਾਂ ਤਿਉਹਾਰ ਨੂੰ ਮਨਾ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਛਲੀ ਕਲਾਂ ਦੀਆਂ ਵਿਦਿਆਰਥਣਾਂ ਨੇ ਬੂਥ ਉਪਰ ਜਾ ਕੇ ਮਹਿਲਾ ਵੋਟਰਾਂ ਨੂੰ ਇੱਕਤਰ ਕਰ ਮਹਿੰਦੀ ਲਾ ਕੇ ਲੋਕਤੰਤਰ ਦੀਆਂ ਤੀਆਂ ਮਨਾਈਆਂ। ਇਸੇ ਤਰ੍ਹਾਂ ਦਾ ਉਪਰਾਲਾ ਸਰਕਾਰੀ ਹਾਈ ਸਕੂਲ ਨਾਡਾ ਦੀਆਂ ਵਿਦਿਆਰਥਣਾਂ ਵੱਲੋਂ ਵੀ ਕੀਤਾ ਗਿਆ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਸਤਨਾਮ ਸਿੰਘ ਬਾਠ ਤੇ ਉਪ ਸਿੱਖਿਆ ਅਫਸਰ ਅੰਗਰੇਜ ਸਿੰਘ ਦੀ ਸਕੂਲ ਪੱਧਰ ਉਪਰ ਕੀਤੇ ਜਾ ਰਹੇ ਵੋਟਰ ਜਾਗਰੂਕਤਾ ਦੇ ਉਪਰਾਲਿਆਂ ਲਈ ਸ਼ਲਾਘਾ ਕੀਤੀ ਗਈ ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ