Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

April 29, 2024 10:57 AM
SehajTimes
ਪਟਿਆਲਾ ਲੋਕ ਸਭਾ ਹਲਕੇ ਵਿੱਚ ਚੋਣ ਰਣਨੀਤੀ ਬਾਰੇ ਕੀਤਾ ਵਿਚਾਰ-ਵਟਾਂਦਰਾ

ਪਟਿਆਲਾ : 
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇੱਕਜੁੱਟ ਹੋ ਕੇ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਅਤੇ ਸਾਂਸਦ ਬਣਨ ਤੋਂ ਬਾਅਦ ਉਹ ਖੇਡਾਂ ਅਤੇ ਯੁਵਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਗੇ। ਐਨ. ਕੇ. ਸ਼ਰਮਾ ਅੱਜ ਇੱਥੇ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸਓਆਈ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨੌਜਵਾਨ ਚਾਹੁਣ ਤਾਂ ਕਿਸੇ ਵੀ ਮੁਹਿੰਮ ਨੂੰ ਨਵਾਂ ਮੋੜ ਦੇ ਸਕਦੇ ਹਨ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਲਈ ਕਈ ਵਿਕਾਸ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।
 


ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਚਾਰ ਵਜੇ ਦੌੜ ਲਗਾਓ ਅਤੇ ਪੰਜ ਲੱਖ ਰੁਪਏ ਇਨਾਮ ਪਾਓ ਸਕੀਮ ਸ਼ੁਰੂ ਕੀਤੀ ਸੀ। ਇਸ ਸਕੀਮ ਨਾਲ ਜੁੜ ਕੇ ਡੇਰਾਬੱਸੀ ਇਲਾਕੇ ਦੇ ਹਜ਼ਾਰਾਂ ਨੌਜਵਾਨਾਂ ਨੇ ਆਪਣੇ-ਆਪਣੇ ਪਿੰਡਾਂ ਵਿੱਚ ਖੇਡਾਂ ਦਾ ਸਮਾਨ ਲਿਆ ਅਤੇ ਲੱਖਾਂ ਰੁਪਏ ਦੀ ਲਾਗਤ ਨਾਲ ਖੇਡਾਂ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਸ਼ਰਮਾ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੀ ਚੋਣ ਜਿੱਤਣ ਤੋਂ ਬਾਅਦ ਪੂਰੇ ਲੋਕ ਸਭਾ ਹਲਕੇ ਵਿੱਚ ਨੌਜਵਾਨਾਂ ਲਈ ਇਹ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਐਸਓਆਈ ਦੇ ਅਹੁਦੇਦਾਰਾਂ ਨੂੰ ਸੱਦਾ ਦਿੱਤਾ ਕਿ ਉਹ ਟੀਮਾਂ ਬਣਾ ਕੇ ਲੋਕ ਸਭਾ ਹਲਕੇ ਵਿੱਚ ਪ੍ਰਚਾਰ ਕਰਨ।
 


ਇੱਕ ਬੂਥ, ਦਸ ਯੂਥ ਦਾ ਨਾਅਰਾ ਦਿੰਦਿਆਂ ਸ਼ਰਮਾ ਨੇ ਕਿਹਾ ਕਿ ਇੱਕ-ਇੱਕ ਬੂਥ ਦਸ-ਦਸ ਨੌਜਵਾਨ ਸੰਭਾਲੇ ਅਤੇ ਚੋਣਾਂ ਤੱਕ ਮਾਈਕ੍ਰੋ ਮੈਨੇਜਮੈਂਟ ਰਾਹੀਂ ਪ੍ਰਚਾਰ ਕਰਨ। ਇਸ ਮੌਕੇ ਐਸਓਆਈ ਹਰਪ੍ਰੀਤ ਸਿੰਘ, ਸਹਿਜ ਸਿੰਘ ਜ਼ੈਲਦਾਰ, ਦਿਲਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਸੁਖਮਨਜੀਤ ਸਿੰਘ, ਸਤਨਾਮ ਸਿੰਘ, ਸਿਮਰਪ੍ਰੀਤ ਸਿੰਘ, ਹਰਸ਼ਿਤ ਕੁਮਾਰ ਸਮੇਤ ਐਸਓਆਈ ਦੇ ਕਈ ਅਹੁਦੇਦਾਰ ਹਾਜ਼ਰ ਸਨ।
 
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ