Sunday, November 02, 2025

Chandigarh

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

April 29, 2024 11:04 AM
SehajTimes
ਜ਼ੀਰਕਪੁਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤਤਾ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਐਨ ਜੀ ਓਜ਼ ਦੇ ਸਹਿਯੋਗ ਨਾਲ ਬੂਥ ਪੱਧਰ ਉੱਪਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਸਭਾ ਚੋਣਾਂ 2024 ਵਿੱਚ ਵੋਟਰ ਪ੍ਰਤੀਸ਼ਤਤਾ 80% ਤੋਂ ਵੱਧ ਹੋ ਸਕੇ। ਅੱਜ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੌਂ ਸ਼ੋਸ਼ਲ ਲਾਈਫ ਹੈਲਪ ਐਂਡ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਲੇਬਰ ਚੌਂਕ ਨੇੜੇ ਬੱਸ ਅੱਡਾ ਜ਼ੀਰਕਪੁਰ ਵਿਖੇ ਵੋਟਰ ਪੰਜੀਕਰਣ ਅਤੇ ਵੋਟਰ ਜਾਗਰੂਕਤਾ ਦੇ ਪੰਜਵੇਂ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਮੋਬਾਈਲ ਐਪਸ (ਵੋਟਰ ਹੈਲਪਲਾਈਨ ਐਪ, ਦਿਵਿਆਂਗਜਨ ਲਈ ਸ਼ਕਸ਼ਮ ਐਪ ਅਤੇ ਜਾਗਰੂਕ ਅਤੇ ਚੇਤੰਨ ਵੋਟਰਾਂ ਲਈ ਸੀ ਵੀਜਲ ਐਪ) ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਜ਼ਿਲ੍ਹੇ ਵਿੱਚ ਗੈਰ ਸਰਕਾਰੀ ਸੰਗਠਨਾਂ (ਐਨ ਜੀ ਓਜ਼) ਦੀ ਮਦਦ ਨਾਲ ਪ੍ਰਵਾਸੀ ਮਜ਼ਦੂਰਾਂ ਅਤੇ ਦਿਵਿਆਂਗਜਨ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਅਤੇ ਵੋਟਰ ਪੰਜੀਕਰਣ ਕੈਂਪ ਉਲੀਕੇ ਜਾ ਰਹੇ ਹਨ। ਡਾ. ਕਰਨ ਕਾਮਰਾ ਚੈਅਰਮੈਨ ਸ਼ੋਸਲ ਲਾਈਫ ਅਤੇ ਹੈਲਪ ਕੇਅਰ ਫਾਊਂਡੇਸ਼ਨ ਅਤੇ ਉਹਨਾਂ ਦੀ ਪਤਨੀ ਬਬਿਤਾ ਵੱਲੋਂ ਦੱਸਿਆ ਗਿਆ ਕਿ ਸੰਸਥਾ ਵੱਲੋਂ ਇਹ ਪੰਜਵਾਂ ਕੈਂਪ ਹੈ ਅਤੇ ਅੱਜ 47 ਨਵੀਆਂ ਵੋਟਾਂ/ਵੋਟ ਤਬਦੀਲ ਕਰਨ ਦੇ ਫਾਰਮ ਪ੍ਰਾਪਤ ਕੀਤੇ ਗਏ। ਡਾ. ਰਾਸ਼ੀ ਆਈਅਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਦਿਹਾੜੀਦਾਰ ਮਜ਼ਦੂਰ ਜਿਹਨਾਂ ਦੀ ਵੋਟ ਨਹੀਂ ਬਣੀ, ਸ਼ਨਾਖ਼ਤ ਕਰਕੇ ਵੋਟ ਬਣਵਾਈ ਗਈ। ਇਸ ਮੌਕੇ ਰੇੜੀ-ਫੜ੍ਹੀ ਲਾਉਣ ਵਾਲਿਆਂ ਨੇ ਵੀ ਵੋਟ ਬਣਵਾਈ। ਇਸ ਕੈਂਪ ਦੌਰਾਨ ਵੋਟਰਾਂ ਵਜੋਂ ਰਜਿਸਟਰ ਹੋਣ ਵਾਲੇ ਯੋਗ ਵੋਟਰਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਫਤਰ ਵੱਲੌਂ ਕੈਪਸ ਅਤੇ ਚਾਬੀਆਂ ਦੇ ਛੱਲੇ ਵੀ ਤਕਸੀਮ ਕੀਤੇ ਗਏ। ਅੱਜ ਦੇ ਕੈਂਪ ਦੌਰਾਨ ਸ਼ੋਸ਼ਲ ਲਾਈਫ ਹੈਲਪ ਕੇਅਰ ਫਾਉਂਡੇਸ਼ਨ ਦੇ ਅਹੁਦੇਦਾਰ ਗਗਨਦੀਪ, ਕਾਵੇਰੀ ਸੁਨੀਤਾ, ਗਗਨਦੀਪ ਕਵਾਤਰਾ, ਬਬੀਤਾ ਅਤੇ ਮੋਹਿਤ ਕੁਮਾਰ ਨੇ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਪ੍ਰਵਾਸੀ ਮਜ਼ਦੂਰਾਂ ਤੱਕ ਪਹੁੰਚ ਕਰਕੇ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਕੈਂਪ ਦੇ ਆਯੋਜਨ ਮੌਕੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਚੋਣ ਕਾਨੂੰਗੋ ਸੁਰਿੰਦਰ ਕੁਮਾਰ ਨੇ ਵਿਸ਼ੇਸ਼ ਸ਼ਿਰਕਤ ਕੀਤੀ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ