Wednesday, May 15, 2024

Malwa

ਗਗਨਦੀਪ ਕੌਰ ਢੀਂਡਸਾ ਨੇ ਪਾਰਟੀ ਆਗੂਆਂ ਨੂੰ ਦਿੱਤੀ ਹੱਲਾਸ਼ੇਰੀ

April 29, 2024 11:20 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਧਰਮਪਤਨੀ ਅਮਾਨਤ ਫਾਊਂਡੇਸ਼ਨ ਦੀ ਚੇਅਰਪਰਸਨ ਬੀਬਾ ਗਗਨਦੀਪ ਕੌਰ ਢੀਂਡਸਾ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਪਾਰਟੀ ਆਗੂਆਂ ਨੂੰ ਹੱਲਾਸ਼ੇਰੀ ਦੇਣ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਦੇ ਸੁਨਾਮ ਸਥਿਤ ਦਫਤਰ ਵਿਖੇ ਪੁੱਜੇ। ਇਸ ਦੌਰਾਨ ਪਾਰਟੀ ਦੇ ਵੱਡੀ ਗਿਣਤੀ ਸਮਰਥਕ ਉਨ੍ਹਾਂ ਨੂੰ ਮਿਲਣ ਪੁੱਜੇ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਅਕਾਲੀ ਦਲ ਵੱਲੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਹਲਕੇ ਤੋਂ ਟਿਕਟ ਨਾ ਦਿੱਤੇ ਜਾਣ ’ਤੇ ਨਿਰਾਸ਼ਤਾ ਪ੍ਰਗਟਾਈ। ਇਸ ਮੌਕੇ ਗਗਨਦੀਪ ਕੌਰ ਢੀਂਡਸਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਨਿਰਾਸ਼ ਨਹੀਂ ਹੋਣਾ ਚਾਹੀਦਾ, ਵਰਕਰ ਹੀ ਢੀਂਡਸਾ ਪਰਿਵਾਰ ਦੀ ਅਸਲ ਤਾਕਤ ਹਨ। ਉਨ੍ਹਾਂ ਨੂੰ ਯਕੀਨ ਹੈ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਆਉਣ ਵਾਲਾ ਸਮਾਂ ਸਭ ਕੁੱਝ ਠੀਕ ਕਰ ਦੇਵੇਗਾ। ਢੀਂਡਸਾ ਪਰਿਵਾਰ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਸ਼ੁਭਚਿੰਤਕ ਔਖੇ ਸਮੇਂ ਵਿੱਚ ਵੀ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਇਹੀ ਢੀਂਡਸਾ ਪਰਿਵਾਰ ਦੀ ਅਸਲ ਕਮਾਈ ਹੈ। ਇਸ ਮੌਕੇ ਸੁਨੀਤਾ ਸ਼ਰਮਾ, ਗੁਰਚਰਨ ਸਿੰਘ ਧਾਲੀਵਾਲ, ਚਮਕੌਰ ਸਿੰਘ ਮੋਰਾਂਵਾਲੀ, ਯਾਦਵਿੰਦਰ ਸਿੰਘ ਨਿਰਮਾਣ, ਮਨਿੰਦਰ ਸਿੰਘ ਲਖਮੀਰਵਾਲਾ, ਸਾਬਕਾ ਕੌਂਸਲਰ ਕਾਂਤਾ ਪੱਪਾ, ਕੌਂਸਲਰ ਮੋਂਟੀ ਮਧਾਨ, ਬਾਵਾ ਸਿੰਘ ਢਾਬੇ ਵਾਲਾ, ਗੋਪਾਲ ਸ਼ਰਮਾ, ਬਘੀਰਥ ਰਾਏ ਗੀਰਾ, ਗੁਰਸਿਮਰਤ ਸਿੰਘ ਜਖੇਪਲ, ਸੰਦੀਪ ਸਿੰਘ ਦਿਓਸੀ, ਹਰਪ੍ਰੀਤ ਸਿੰਘ ਢੀਂਡਸਾ, ਮਾਸਟਰ ਦਲਜੀਤ ਸਿੰਘ, ਕੁਲਵੰਤ ਸਿੰਘ ਕਾਲਾ ਨੰਬਰਦਾਰ, ਨਰਿੰਦਰ ਸਿੰਘ ਨੀਨਾ, ਜਸਪਾਲ ਸਿੰਘ ਕੋਚ, ਰਵਿੰਦਰ ਗੋਰਖਾ, ਰੋਹਤਾਸ ਬੰਗਾਲੀ , ਰੰਜਨਾ ਸੈਣੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਉਮੀਦਵਾਰਾਂ ਦੇ ਚੋਣ ਖ਼ਰਚਿਆਂ ਤੇ ਹਰ ਸਰਗਰਮੀ ਉਪਰ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ : ਮੀਤੂ ਅਗਰਵਾਲ

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ